PM Kisan Yojana: ਕਰੋੜਾਂ ਕਿਸਾਨ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ (PM Kisan Samman Nidhi) ਦੀ 12ਵੀਂ ਕਿਸ਼ਤ ਦੀ ਉਡੀਕ ਕਰ ਰਹੇ ਹਨ। ਜੇ ਤੁਸੀਂ ਵੀ ਕਿਸ਼ਤ ਦਾ ਇੰਤਜ਼ਾਰ ਕਰ ਰਹੇ ਹੋ ਤਾਂ ਇਹ ਖਬਰ ਤੁਹਾਨੂੰ ਰਾਹਤ ਦੇਵੇਗੀ। ਕੇਂਦਰ ਸਰਕਾਰ ਦੀ ਵੱਲੋਂ ਦੇਸ਼ ਦੇ ਕਰੋੜਾਂ ਕਿਸਾਨਾਂ ਨੂੰ 12ਵੀਂ ਕਿਸ਼ਤ (pm kisan 12th installment) ਤੋਂ ਪਹਿਲਾਂ ਵੱਡਾ ਲਾਭ ਦਿੱਤਾ ਜਾ ਰਿਹਾ ਹੈ। ਜੇ ਤੁਸੀਂ ਅਜੇ ਤੱਕ ਇਸ ਦਾ ਫਾਇਦਾ ਨਹੀਂ ਲਿਆ ਹੈ ਤਾਂ ਅੱਜ ਜਾਣੋ ਕਿ ਤੁਸੀਂ ਇਸ ਦਾ ਫਾਇਦਾ ਕਿਵੇਂ ਲੈ ਸਕਦੇ ਹੋ?
ਆਸਾਨ ਹੋ ਜਾਵੇਗਾ ਸਸਤਾ ਕਰਜ਼ਾ ਲੈਣਾ
ਸਰਕਾਰ ਦੀ ਵੱਲੋਂ, ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ (PM Kisan Samman Nidhi) ਦੇ ਸਾਰੇ ਯੋਗ ਲਾਭਪਾਤਰੀਆਂ ਨੂੰ 'ਕਿਸਾਨ ਕ੍ਰੈਡਿਟ ਕਾਰਡ' (ਕੇਸੀਸੀ) ਦੀ ਸਹੂਲਤ ਦਿੱਤੀ ਜਾ ਰਹੀ ਹੈ। ਜੇ ਤੁਸੀਂ ਇਸ ਲਈ ਅਰਜ਼ੀ ਨਹੀਂ ਦਿੱਤੀ ਹੈ, ਤਾਂ ਜਲਦੀ ਤੋਂ ਜਲਦੀ ਇਸ ਲਈ ਅਰਜ਼ੀ ਦਿਓ। ਇਸ ਦੇ ਜ਼ਰੀਏ ਤੁਸੀਂ ਆਸਾਨੀ ਨਾਲ ਸਸਤੇ ਲੋਨ ਪ੍ਰਾਪਤ ਕਰ ਸਕੋਗੇ। ਜਿਸ ਨਾਲ ਤੁਸੀਂ ਕੋਈ ਵੀ ਰੁਜ਼ਗਾਰ ਸ਼ੁਰੂ ਕਰ ਸਕਦੇ ਹੋ। ਦਰਅਸਲ ਸਰਕਾਰ ਦਾ ਮਕਸਦ ਕਿਸਾਨਾਂ ਦੀ ਆਮਦਨ ਵਧਾਉਣਾ ਹੈ।
ਕਿਵੇਂ ਕਰਨਾ ਹੈ ਅਪਲਾਈ
ਜੇ ਤੁਸੀਂ ਕਿਸਾਨ ਕ੍ਰੈਡਿਟ ਕਾਰਡ (KCC) ਬਣਵਾਉਣਾ ਚਾਹੁੰਦੇ ਹੋ, ਤਾਂ ਤੁਸੀਂ ਬੈਂਕ ਦੀ ਨਜ਼ਦੀਕੀ ਸ਼ਾਖਾ ਵਿੱਚ ਜਾ ਕੇ ਅਰਜ਼ੀ ਦੇ ਸਕਦੇ ਹੋ। ਤੁਹਾਨੂੰ ਲੋੜੀਂਦੇ ਦਸਤਾਵੇਜ਼ ਜਮ੍ਹਾ ਕਰਨ ਦੇ ਨਾਲ ਅਰਜ਼ੀ ਫਾਰਮ ਭਰਨਾ ਹੋਵੇਗਾ। ਫਾਰਮ ਭਰਨ ਤੋਂ ਬਾਅਦ ਸਬੰਧਤ ਬੈਂਕ ਅਧਿਕਾਰੀ ਨੂੰ ਸਾਰੇ ਜ਼ਰੂਰੀ ਦਸਤਾਵੇਜ਼ ਮੁਹੱਈਆ ਕਰਵਾਉਣੇ ਹੋਣਗੇ। ਕਿਸਾਨ ਕ੍ਰੈਡਿਟ ਕਾਰਡ (KCC) ਲਈ ਅਪਲਾਈ ਕਰਨ ਲਈ 2 ਪਾਸਪੋਰਟ ਸਾਈਜ਼ ਫੋਟੋਆਂ, ਆਧਾਰ ਕਾਰਡ ਆਦਿ ਦੀ ਲੋੜ ਹੋਵੇਗੀ। ਇਸ ਤੋਂ ਇਲਾਵਾ ਬੀਜੀਆਂ ਗਈਆਂ ਫ਼ਸਲਾਂ ਬਾਰੇ ਵੀ ਜਾਣਕਾਰੀ ਦੇਣੀ ਪਵੇਗੀ।
ਵਿਆਜ 'ਤੇ ਸਬਸਿਡੀ ਦਾ ਲਾਭ
ਕਿਸਾਨ ਕ੍ਰੈਡਿਟ ਕਾਰਡ 'ਤੇ, ਕਿਸਾਨਾਂ ਨੂੰ ਪੰਜ ਸਾਲਾਂ ਦੀ ਮਿਆਦ ਲਈ 3 ਲੱਖ ਰੁਪਏ ਤੱਕ ਦੇ ਥੋੜ੍ਹੇ ਸਮੇਂ ਦੇ ਕਰਜ਼ੇ ਦਿੱਤੇ ਜਾਂਦੇ ਹਨ। ਕਿਸਾਨ ਕ੍ਰੈਡਿਟ ਕਾਰਡ 'ਤੇ ਲਏ ਗਏ ਪੈਸੇ ਨੂੰ ਸਰਕਾਰ ਦੁਆਰਾ ਸਬਸਿਡੀ ਦਿੱਤੀ ਜਾਂਦੀ ਹੈ, ਜਿਸ ਕਾਰਨ ਤੁਹਾਨੂੰ ਆਮ ਤੌਰ 'ਤੇ ਇਸ 'ਤੇ ਘੱਟ ਵਿਆਜ ਦੇਣਾ ਪੈਂਦਾ ਹੈ।
ਖਾਤੇ 'ਚ ਕਦੋਂ ਆਉਣਗੇ PM ਕਿਸਾਨ ਦੇ ਪੈਸੇ?
ਕਿਸਾਨਾਂ ਨੂੰ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੀ 12ਵੀਂ ਕਿਸ਼ਤ ਦੇ ਪੈਸੇ ਅਜੇ ਤੱਕ ਨਹੀਂ ਮਿਲੇ ਹਨ। ਪਹਿਲਾਂ ਇਹ 2 ਅਕਤੂਬਰ ਤੱਕ ਕਿਸਾਨਾਂ ਦੇ ਖਾਤੇ ਵਿੱਚ ਪੁੱਜਣ ਦੀ ਉਮੀਦ ਸੀ। ਇਸ ਵਾਰ 12ਵੀਂ ਕਿਸ਼ਤ ਫਿਜ਼ੀਕਲ ਵੈਰੀਫਿਕੇਸ਼ਨ ਕਾਰਨ ਲੇਟ ਹੋ ਰਹੀ ਹੈ ਪਰ ਉਮੀਦ ਹੈ ਕਿ ਅਕਤੂਬਰ ਵਿੱਚ ਦੀਵਾਲੀ ਤੋਂ ਪਹਿਲਾਂ ਕਿਸੇ ਦਿਨ ਇਹ ਕਿਸ਼ਤ ਜਾਰੀ ਹੋ ਸਕਦੀ ਹੈ। ਤੁਹਾਨੂੰ ਦੱਸ ਦੇਈਏ ਕਿ ਕੇਂਦਰ ਸਰਕਾਰ ਦੀ ਇਸ ਯੋਜਨਾ ਵਿੱਚ ਯੋਗ ਕਿਸਾਨਾਂ ਨੂੰ 6000 ਰੁਪਏ ਸਾਲਾਨਾ ਦਿੱਤੇ ਜਾਂਦੇ ਹਨ, ਜੋ 2-2 ਹਜ਼ਾਰ ਦੀਆਂ ਤਿੰਨ ਕਿਸ਼ਤਾਂ ਵਿੱਚ ਅਦਾ ਕੀਤੇ ਜਾਂਦੇ ਹਨ।