Chandigarh News: ਚੰਡੀਗੜ੍ਹ ਵਿੱਚ ਅਗਲੇ ਦਿਨ ਠੰਢ ਦਾ ਹੋਰ ਕਹਿਰ ਵਰ੍ਹੇਗਾ। ਮੌਸਮ ਵਿਭਾਗ ਵੱਲੋਂ 5 ਤੇ 6 ਜਨਵਰੀ ਨੂੰ ਸੰਘਣੀ ਧੁੰਦ ਤੇ ਠੰਢੀ ਹਵਾ ਚੱਲਣ ਦੀ ਚਿਤਾਵਨੀ ਦਿੱਤੀ ਗਈ ਹੈ। ਪਿਛਲੇ ਚਾਰ-ਪੰਜ ਦਿਨਾਂ ਤੋਂ ਹਿਮਾਚਲ ਪ੍ਰਦੇਸ਼ ਦੀਆਂ ਪਹਾੜੀਆਂ ਵਿੱਚ ਪੈ ਰਹੀ ਬਰਫ਼ ਨੇ ਮੈਦਾਨੀ ਇਲਾਕੇ ਨੂੰ ਠਾਰ ਕੇ ਰੱਖ ਦਿੱਤਾ ਹੈ। ਇਸੇ ਕਰਕੇ ਪੰਜਾਬ ਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਦਾ ਤਾਪਮਾਨ ਆਮ ਨਾਲੋਂ ਹੇਠਾਂ ਡਿੱਗ ਗਿਆ ਹੈ। 



ਅੱਜ ਵੀ ਸਵੇਰ ਤੋਂ ਸੰਘਣੀ ਧੁੰਦ ਤੇ ਸੀਤ ਲਹਿਰ ਕਰਕੇ ਜਨ-ਜੀਵਨ ਪ੍ਰਭਾਵਿਤ ਹੋਇਆ ਹੈ। ਅਤਿ ਦੀ ਠੰਢ ਕਾਰਨ ਵਾਹਨ ਚਾਲਕਾਂ ਖ਼ਾਸਕਰ ਦੋ ਪਹੀਆ ਚਾਲਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ ਹੈ। ਅੱਜ ਸਵੇਰ ਤੋਂ ਹੀ ਠੰਢੀ ਹਵਾ ਚੱਲਣ ਕਰਕੇ ਲੋਕਾਂ ਨੂੰ ਕੰਬਣੀ ਛਿੜੀ ਰਹੀ। 


SYL Dispute: ਦਰਿਆਈ ਪਾਣੀਆਂ ਦਾ ਮਸਲਾ ਹੱਲ ਕਰਵਾਉਣ ਲਈ ਭਗਵੰਤ ਮਾਨ ਦੀ ਨਵਾਂ ਟ੍ਰਿਬਿਊਨਲ ਬਣਾਉਣ ਦੀ ਮੰਗ ਮੂਰਖਤਾ ਭਰੀ: ਸੁਖਪਾਲ ਖਹਿਰਾ



ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਬੁੱਧਵਾਰ ਨੂੰ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 11.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ ਜੋ ਆਮ ਨਾਲੋਂ ਨੌਂ ਡਿਗਰੀ ਸੈਲਸੀਅਸ ਘੱਟ ਹੈ। ਇਸੇ ਤਰ੍ਹਾਂ ਘੱਟ ਤੋਂ ਘੱਟ ਤਾਪਮਾਨ ਵੀ 6.2 ਡਿਗਰੀ ਸੈਲਸੀਅਲ ਦਰਜ ਕੀਤਾ ਗਿਆ ਹੈ ਜੋ ਆਮ ਦੇ ਬਰਾਬਰ ਰਿਹਾ। ਇਸੇ ਤਰ੍ਹਾਂ ਮੁਹਾਲੀ ਵਿੱਚ ਵੱਧ ਤੋਂ ਵੱਧ ਤਾਪਮਾਨ 11.1 ਡਿਗਰੀ ਸੈਲਸੀਅਸ ਤੇ ਘੱਟ ਤੋਂ ਘੱਟ ਤਾਪਮਾਨ 6.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। 


ਐਸਵਾਈਐਲ ਵਿਵਾਦ ਬਾਦਲ ਤੇ ਦੇਵੀ ਲਾਲ ਵੇਲੇ ਸ਼ੁਰੂ ਹੋਇਆ, ਕੈਪਟਨ ਨੇ ਚਾਂਦੀ ਦੀ ਕਹੀ ਨਾਲ ਟੱਕ ਲਵਾਇਆ, ਹੁਣ ਕਹਿੰਦੇ ਸਾਡੇ ਤੋਂ ਸਲਾਹਾਂ ਲਓ: ਭਗਵੰਤ ਮਾਨ


ਮੌਸਮ ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ 5 ਤੇ 6 ਜਨਵਰੀ ਨੂੰ ਸੰਘਣੀ ਧੁੰਦ ਤੇ ਠੰਢੀ ਹਵਾ ਚੱਲੇਗੀ ਜਦੋਂਕਿ 7 ਤੇ 8 ਜਨਵਰੀ ਨੂੰ ਵੀ ਸ਼ਹਿਰ ਵਿੱਚ ਠੰਢ ਦਾ ਕਹਿਰ ਜਾਰੀ ਰਹੇਗਾ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।