ਨਵੀਂ ਦਿੱਲੀ : ਪੰਜਾਬ ਦੇ ਲੋਕਾਂ ਨੂੰ ਅਗਲੇ 4-5 ਗਰਮੀ ਤੋਂ ਰਾਹਤ ਮਿਲੇਗੀ।ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਅੱਜ ਮੌਨਸੂਨ ਦਸਤਕ ਦੇ ਸਕਦਾ ਹੈ। ਭਾਰਤ ਮੌਸਮ ਵਿਭਾਗ (IMD) ਦੇ ਅਨੁਸਾਰ ਅੱਜ ਦਿੱਲੀ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਵਿਭਾਗ ਨੇ ਕਿਹਾ ਕਿ ਅਗਲੇ ਪੰਜ ਦਿਨਾਂ ਵਿੱਚ ਦਿੱਲੀ ਸਮੇਤ ਉੱਤਰੀ ਭਾਰਤ ਦੇ ਕਈ ਰਾਜਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਗੋਆ, ਕਰਨਾਟਕ, ਮਹਾਰਾਸ਼ਟਰ, ਪੱਛਮੀ ਬੰਗਾਲ, ਸਿੱਕਮ, ਕੇਰਲ ਅਤੇ ਗੁਜਰਾਤ ਤੇ ਪੰਜਾਬ ਵਿੱਚ ਵੀ ਮੀਂਹ ਪੈ ਸਕਦਾ ਹੈ।





ਪੰਜਾਬ 'ਚ ਦੋ ਦਿਨਾਂ ਤੋਂ ਗਰਮੀ ਪੈ ਰਹੀ ਹੈ। ਅਗਲੇ ਆਉਣ ਵਾਲੇ ਪੰਜ ਦਿਨਾਂ 'ਚ ਬਾਰਿਸ਼ ਪੈਣ ਦੀ ਸੰਭਾਵਨਾ ਹੈ।ਸੋਮਵਾਰ ਨੂੰ ਦਿੱਲੀ 'ਚ ਪੈ ਰਹੀ ਕੜਾਕੇ ਦੀ ਗਰਮੀ ਕਾਰਨ ਦਿੱਲੀ ਵਾਸੀ ਕਾਫੀ ਪਰੇਸ਼ਾਨ ਹੁੰਦੇ ਦੇਖੇ ਗਏ। ਇਸ ਦੌਰਾਨ ਤਾਪਮਾਨ ਆਮ ਨਾਲੋਂ ਵੱਧ ਦਰਜ ਕੀਤਾ ਗਿਆ। ਭਾਰਤੀ ਮੌਸਮ ਵਿਭਾਗ ਮੁਤਾਬਕ ਸੋਮਵਾਰ ਤੋਂ ਮੌਸਮ 'ਚ ਬਦਲਾਅ ਹੋਵੇਗਾ ਅਤੇ ਦਿੱਲੀ 'ਚ ਅੰਸ਼ਕ ਤੌਰ 'ਤੇ ਬੱਦਲ ਛਾਏ ਰਹਿਣਗੇ।


ਇਸ ਦੇ ਨਾਲ ਹੀ ਬੱਦਲ ਗਰਜਦੇ ਰਹਿਣਗੇ ਤੇ ਬਿਜਲੀ ਚਮਕਦੀ ਰਹੇਗੀ। ਇਸ ਦੇ ਨਾਲ ਨਾਲ ਹਲਕਾ ਮੀਂਹ ਪੈਣ ਦੀ ਸੰਭਾਵਨਾ ਵੀ ਦਸੀ ਜਾ ਰਹੀ ਹੈ। ਇਸ ਤੋਂ ਬਾਅਦ ਮੰਗਲਵਾਰ ਤੋਂ ਸ਼ਨੀਵਾਰ ਤੱਕ ਰੁਕ-ਰੁਕ ਕੇ ਬਾਰਿਸ਼ ਹੋਵੇਗੀ, ਜਿਸ ਦੇ ਮੱਦੇਨਜ਼ਰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 


 



ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ


ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ