Stubble burning in Punjab: ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਅਪੀਲਾਂ ਨੂੰ ਦਰਕਿਨਾਰ ਕਰ ਕਿਸਾਨ ਪਰਾਲੀ ਸਾੜ ਰਹੇ ਹਨ। ਪੰਜਾਬ ਸਰਕਾਰ ਨੇ ਪਹਿਲਾਂ ਸਖਤੀ ਦਾ ਮਨ ਬਣਾਇਆ ਸੀ ਪਰ ਕਿਸਾਨ ਯੂਨੀਅਨਾਂ ਦਾ ਰੁਖ ਵੇਖਦਿਆਂ ਸਰਕਾਰ ਨੇ ਯੂ-ਟਰਨ ਲੈ ਲਿਆ। ਇਸ ਤੋਂ ਕੇਂਦਰ ਵਿਚਲੀ ਮੋਦੀ ਸਰਕਾਰ ਵੀ ਖੁਸ਼ ਨਹੀਂ। ਕੇਂਦਰ ਸਰਕਾਰ ਨੇ ਇਸ ਬਾਰੇ ਬਾਕਾਇਦਾ ਪੰਜਾਬ ਸਰਕਾਰ ਨੂੰ ਪੱਤਰ ਵੀ ਲਿਖਿਆ ਹੈ। 


 


ਦਰਅਸਲ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਦੀਆਂ ਕੋਸ਼ਿਸ਼ਾਂ ਤੋਂ ਕੇਂਦਰ ਸਰਕਾਰ ਸੰਤੁਸ਼ਟ ਨਹੀਂ। ਖੇਤੀਬਾੜੀ ਮੰਤਰਾਲੇ ਦੇ ਵਧੀਕ ਸਕੱਤਰ ਅਭਿਲਕਸ਼ ਲਿਖੀ ਨੇ ਫਸਲਾਂ ਦੀ ਰਹਿੰਦ-ਖੂੰਹਦ ਦਾ ਪ੍ਰਬੰਧਨ ਮਸ਼ੀਨਾਂ ਨਾਲ ਕਰਨ, ਬਾਇਓ-ਡੀਕੰਪੋਜ਼ਰ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਤੇ ਬਾਇਓਮਾਸ-ਅਧਾਰਿਤ ਪਾਵਰ ਪਲਾਂਟਾਂ ’ਚ ਪਰਾਲੀ ਭੇਜੇ ਜਾਣ ਨੂੰ ਉਤਸ਼ਾਹਿਤ ਕਰਨ ਲਈ ਕਿਹਾ ਹੈ। 


 


ਉਨ੍ਹਾਂ ਕਿਹਾ ਕਿ ਜੇਕਰ ਸਾਰੀਆਂ ਕਾਰਵਾਈਆਂ ਰਾਜ ਪੱਧਰ ’ਤੇ ਸੰਪੂਰਨ ਢੰਗ ਨਾਲ ਕੀਤੀਆਂ ਜਾਂਦੀਆਂ ਹਨ ਤਾਂ ਪਰਾਲੀ ਸਾੜਨ ਦੀ ਸਮੱਸਿਆ ’ਤੇ ਕਾਫੀ ਹੱਦ ਤੱਕ ਕਾਬੂ ਪਾਇਆ ਜਾ ਸਕਦਾ ਹੈ। ਇਸੇ ਦੌਰਾਨ ਇੱਕ ਕੇਂਦਰੀ ਮੰਤਰੀ ਨੇ ਵੀ ਪੰਜਾਬ ਸਰਕਾਰ ’ਤੇ ਸੂਬੇ ਵਿੱਚ ਪਰਾਲੀ ਦੇ ਨਿਬੇੜੇ ਲਈ ਢੁੱਕਵੀਂ ਯੋਜਨਾ ਨਾ ਬਣਾਉਣ ਦੇ ਦੋਸ਼ ਲਾਏ ਹਨ। 


 


ਉਧਰ, ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਧਾਲੀਵਾਲ ਨੇ ਪਰਾਲੀ ਦੇ ਮਾਮਲੇ ’ਚ ਕੇਂਦਰ ’ਤੇ ਪੰਜਾਬ ਦੀ ਮਦਦ ਨਾ ਕਰਨ ਦੀ ਗੱਲ ਆਖੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਕੋਲ ਕਿਸਾਨਾਂ ਨੂੰ ਮੁਆਵਜ਼ਾ ਦੇਣ ਲਈ ਤਜਵੀਜ਼ ਭੇਜੀ ਸੀ ਪਰ ਮੋਦੀ ਸਰਕਾਰ ਨੇ ਕੋਈ ਹੁੰਗਾਰਾ ਨਹੀਂ ਭਰਿਆ। ਉਨ੍ਹਾਂ ਕਿਹਾ ਕਿ ਕਿਸਾਨਾਂ ਉੱਪਰ ਸਖਤੀ ਨਹੀਂ ਕੀਤੀ ਜਾ ਸਕਦੀ, ਉਨ੍ਹਾਂ ਨੂੰ ਹੌਲੀ-ਹੌਲੀ ਪ੍ਰੇਰਿਤ ਕੀਤਾ ਜਾ ਸਕਦਾ ਹੈ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।