Punjab Breaking News LIVE: ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਗ੍ਰਿਫਤਾਰ, ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫ਼ਾ, ਰਵਨੀਤ ਬਿੱਟੂ ਨੂੰ ਮਹਿੰਗਾ ਪਏਗਾ ਵਿਜੀਲੈਂਸ ਨਾਲ ਪੰਗਾ, ਕਿਸਾਨਾਂ ਦਾ ਭਗਵੰਤ ਮਾਨ ਨੂੰ ਅਲਟੀਮੇਟਮ

Punjab Breaking News, 16 October 2022 LIVE Updates: ਸਾਬਕਾ ਮੰਤਰੀ ਅਰੋੜਾ ਗ੍ਰਿਫਤਾਰ, ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫ਼ਾ, ਰਵਨੀਤ ਬਿੱਟੂ ਨੂੰ ਮਹਿੰਗਾ ਪਏਗਾ ਵਿਜੀਲੈਂਸ ਨਾਲ ਪੰਗਾ, ਕਿਸਾਨਾਂ ਦਾ ਭਗਵੰਤ ਮਾਨ ਨੂੰ ਅਲਟੀਮੇਟਮ

ABP Sanjha Last Updated: 16 Oct 2022 04:10 PM
Congress President Election Prepration: ਸੋਮਵਾਰ ਨੂੰ ਹੋਵੇਗੀ ਕਾਂਗਰਸ ਦੇ ਕੌਮੀ ਪ੍ਰਧਾਨ ਲਈ ਚੋਣ

ਸੋਮਵਾਰ ਨੂੰ ਹੋਣ ਵਾਲੀ ਕਾਂਗਰਸ ਪ੍ਰਧਾਨ ਦੀ ਚੋਣ ਲਈ ਵੋਟਿੰਗ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਦੇਸ਼ ਭਰ ਦੇ 40 ਕੇਂਦਰਾਂ (ਦੇਸ਼ ਵਿੱਚ 68 ਬੂਥ 40 ਕੇਂਦਰ) 'ਤੇ 68 ਬੂਥ ਬਣਾਏ ਗਏ ਹਨ ਜਿੱਥੇ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਿੰਗ ਦੀ ਪ੍ਰਕਿਰਿਆ ਚੱਲੇਗੀ। ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਲਗਭਗ 9800 ਵੋਟਰ (ਰਾਜ ਪ੍ਰਤੀਨਿਧ) ਹਨ ਜੋ ਦੋ ਉਮੀਦਵਾਰਾਂ ਮੱਲਿਕਾਰਜੁਨ ਖੜਗੇ ਅਤੇ ਸ਼ਸ਼ੀ ਥਰੂਰ ਵਿੱਚੋਂ ਇੱਕ ਨੂੰ ਵੋਟ ਦੇਣਗੇ। ਸੋਨੀਆ ਗਾਂਧੀ, ਮਨਮੋਹਨ ਸਿੰਘ, ਪ੍ਰਿਅੰਕਾ ਗਾਂਧੀ ਸਮੇਤ ਸੀਡਬਲਿਊਸੀ ਦੇ ਮੈਂਬਰ ਕਾਂਗਰਸ ਹੈੱਡਕੁਆਰਟਰ ਦੇ ਬੂਥ 'ਤੇ ਵੋਟ ਪਾਉਣਗੇ।

IPL 2023 Auction: ਨਿਲਾਮੀ ਦੀ ਤਰੀਕ ਦਾ ਐਲਾਨ, ਬੈਂਗਲੁਰੂ 'ਚ ਲੱਗੇਗਾ ਖਿਡਾਰੀਆਂ ਦਾ ਬਾਜ਼ਾਰ

ਇੰਡੀਅਨ ਪ੍ਰੀਮੀਅਰ ਲੀਗ (IPL) ਯਾਨੀ IPL 2023 ਦੇ ਅਗਲੇ ਸੀਜ਼ਨ ਦੀ ਨਿਲਾਮੀ 16 ਦਸੰਬਰ ਨੂੰ ਬੈਂਗਲੁਰੂ 'ਚ ਹੋਣੀ ਹੈ। ਟੂਰਨਾਮੈਂਟ ਦਾ ਘਰੇਲੂ ਅਤੇ ਅਵੇ ਫਾਰਮੈਟ ਤਿੰਨ ਸਾਲ ਬਾਅਦ ਵਾਪਸੀ ਕਰੇਗਾ। ਇਸ ਸਾਲ ਸਾਰੀਆਂ ਟੀਮਾਂ ਇੱਕ ਮੈਚ ਘਰ ਅਤੇ ਇੱਕ ਬਾਹਰ ਖੇਡਣਗੀਆਂ। ਇਹ ਫਾਰਮੈਟ ਸ਼ੁਰੂ ਤੋਂ ਹੀ ਚੱਲ ਰਿਹਾ ਹੈ ਪਰ ਕੋਰੋਨਾ ਕਾਰਨ 2019 ਤੋਂ ਇਸ ਫਾਰਮੈਟ ਨਾਲ ਟੂਰਨਾਮੈਂਟ ਨਹੀਂ ਖੇਡਿਆ ਜਾ ਸਕਿਆ।

PM Kisan Scheme : ਕੱਲ੍ਹ PM ਮੋਦੀ ਕਰਨਗੇ ਕਰੋੜਾਂ ਕਿਸਾਨਾਂ ਦੇ ਖਾਤਿਆਂ 'ਚ ਪੈਸੇ ਟਰਾਂਸਫਰ

ਦੀਵਾਲੀ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ  (PM Narenra Modi) ਦੇਸ਼ ਦੇ ਕਰੋੜਾਂ ਕਿਸਾਨਾਂ ਨੂੰ ਵੱਡਾ ਤੋਹਫਾ ਦੇਣ ਜਾ ਰਹੇ ਹਨ। ਜੇਕਰ ਤੁਸੀਂ ਵੀ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ (PM Kisan 12th Installment) ਦੀ 12ਵੀਂ ਕਿਸ਼ਤ ਦਾ ਇੰਤਜ਼ਾਰ ਕਰ ਰਹੇ ਹੋ, ਤਾਂ ਕੱਲ੍ਹ ਯਾਨੀ ਸੋਮਵਾਰ ਨੂੰ ਤੁਹਾਡੇ ਖਾਤੇ ਵਿੱਚ 2000 ਰੁਪਏ ਆ ਸਕਦੇ ਹਨ। ਇਸ ਲਈ ਤੁਹਾਨੂੰ ਤੁਰੰਤ ਜਾਂਚ ਕਰਨੀ ਚਾਹੀਦੀ ਹੈ ਕਿ ਤੁਹਾਡਾ ਨਾਮ ਇਸ ਸੂਚੀ ਵਿੱਚ ਹੈ ਜਾਂ ਨਹੀਂ...?

Ram Rahim: ਆਖਰ ਚੋਣਾਂ ਨੇੜੇ ਹੀ ਰਾਮ ਰਹੀਮ ਨੂੰ ਕਿਉਂ ਮਿਲ ਰਹੀ ਪੈਰੋਲ?

ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਮਿਲਣ 'ਤੇ ਸਵਾਲ ਉੱਠਣ ਲੱਗੇ ਹਨ। ਮਰਹੂਮ ਪੱਤਰਕਾਰ ਰਾਮ ਚੰਦਰ ਛੱਤਰਪਤੀ ਦੇ ਪੁੱਤਰ ਅੰਸ਼ੁਲ ਛੱਤਰਪਤੀ ਨੇ ਡੇਰਾ ਮੁਖੀ ਨੂੰ ਮਿਲੀ ਪੈਰੋਲ ’ਤੇ ਸਵਾਲ ਉਠਾਉਂਦਿਆਂ ਕਿਹਾ ਹੈ ਕਿ ਪਹਿਲੀ ਵਾਰ ਡੇਰਾ ਮੁਖੀ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਵੇਲੇ ਪੈਰੋਲ ਦਿੱਤੀ ਗਈ ਸੀ। ਹੁਣ ਹਰਿਆਣਾ ’ਚ ਪੰਚਾਇਤੀ ਤੇ ਆਦਮਪੁਰ ਵਿਧਾਨ ਸਭਾ ਦੀ ਜ਼ਿਮਨੀ ਚੋਣ ਵੇਲੇ ਪੈਰੋਲ ਦਿੱਤੀ ਗਈ ਹੈ, ਜਿਸ ਤੋਂ ਸਵਾਲ ਉੱਠਣੇ ਸੁਭਾਵਿਕ ਹਨ। 

Sunder Sham Arora Police Remand:  ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ 19 ਅਕਤੂਬਰ ਤੱਕ ਪੁਲਿਸ ਰਿਮਾਂਡ 'ਤੇ

ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਮੁਹਾਲੀ ਅਦਾਲਤ 'ਚ ਪੇਸ਼ ਕੀਤਾ ਗਿਆ। ਜਿਸ ਤੋਂ ਬਾਅਦ ਅਦਾਲਤ ਨੇ ਅਰੋੜਾ ਨੂੰ 19 ਅਕਤੂਬਰ ਤੱਕ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ। ਅਰੋੜਾ ਨੂੰ ਭ੍ਰਿਸ਼ਟਾਚਾਰ ਦੇ ਕੇਸਾਂ ਵਿੱਚ ਬਚਾਉਣ ਲਈ ਪੰਜਾਬ ਵਿਜੀਲੈਂਸ ਬਿਊਰੋ ਨੂੰ 1 ਕਰੋੜ ਰੁਪਏ ਦੀ ਰਿਸ਼ਵਤ ਦੀ ਪੇਸ਼ਕਸ਼ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ।ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਵਿਜੀਲੈਂਸ ਬਿਊਰੋ ਨੇ ਦੇਰ ਰਾਤ ਗ੍ਰਿਫ਼ਤਾਰ ਕਰ ਲਿਆ ਸੀ।

Sunder Sham Arora Police Remand:  ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ 19 ਅਕਤੂਬਰ ਤੱਕ ਪੁਲਿਸ ਰਿਮਾਂਡ 'ਤੇ

ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਮੁਹਾਲੀ ਅਦਾਲਤ 'ਚ ਪੇਸ਼ ਕੀਤਾ ਗਿਆ। ਜਿਸ ਤੋਂ ਬਾਅਦ ਅਦਾਲਤ ਨੇ ਅਰੋੜਾ ਨੂੰ 19 ਅਕਤੂਬਰ ਤੱਕ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ। ਅਰੋੜਾ ਨੂੰ ਭ੍ਰਿਸ਼ਟਾਚਾਰ ਦੇ ਕੇਸਾਂ ਵਿੱਚ ਬਚਾਉਣ ਲਈ ਪੰਜਾਬ ਵਿਜੀਲੈਂਸ ਬਿਊਰੋ ਨੂੰ 1 ਕਰੋੜ ਰੁਪਏ ਦੀ ਰਿਸ਼ਵਤ ਦੀ ਪੇਸ਼ਕਸ਼ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ।ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਵਿਜੀਲੈਂਸ ਬਿਊਰੋ ਨੇ ਦੇਰ ਰਾਤ ਗ੍ਰਿਫ਼ਤਾਰ ਕਰ ਲਿਆ ਸੀ।

Sunder Sham Arora Arrested: ਵਿਜੀਲੈਂਸ ਵੱਲੋਂ ਸੁੰਦਰ ਸ਼ਾਮ ਅਰੋੜਾ ਦੀ ਗ੍ਰਿਫ਼ਤਾਰੀ ਦਾ ਖਹਿਰਾ ਨੇ ਕੀਤਾ ਸਵਾਗਤ

ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਭ੍ਰਿਸ਼ਟਾਚਾਰ ਦੇ ਕੇਸਾਂ ਵਿੱਚ ਬਚਾਉਣ ਲਈ ਪੰਜਾਬ ਵਿਜੀਲੈਂਸ ਬਿਊਰੋ ਨੂੰ 1 ਕਰੋੜ ਰੁਪਏ ਦੀ ਰਿਸ਼ਵਤ ਦੀ ਪੇਸ਼ਕਸ਼ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਵਿਜੀਲੈਂਸ ਬਿਊਰੋ ਨੇ ਦੇਰ ਰਾਤ ਗ੍ਰਿਫ਼ਤਾਰ ਕਰ ਲਿਆ ਸੀ। ਇਸ 'ਤੇ ਸਿਆਸਤ ਵੀ ਤੇਜ਼ ਹੋ ਗਈ ਹੈ। ਹਲਕਾ ਭੁਲੱਥ ਤੋਂ ਵਿਧਾਇਕ ਸੁਖਪਾਲ ਖਹਿਰਾ ਨੇ ਵਿਜੀਲੈਂਸ ਦੀ ਇਸ ਕਾਰਵਾਈ ਦਾ ਸਵਾਗਤ ਕੀਤਾ ਹੈ। ਅਰੋੜਾ ਦੀ ਗ੍ਰਿਫ਼ਤਾਰੀ ਬਾਰੇ ਟਵੀਟ ਕਰਦੇ ਹੋਏ ਖਹਿਰਾ ਨੇ ਲਿਖਿਆ, " ਮੈਂ ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਖਿਲਾਫ ਕਾਰਵਾਈ ਦਾ ਸੁਆਗਤ ਕਰਦਾ ਹਾਂ ਕਿਉਂਕਿ ਉਸਨੇ ਵਿਜੀਲੈਂਸ ਬਿਊਰੋ ਨੂੰ 50 ਲੱਖ ਦੀ ਪੇਸ਼ਕਸ਼ ਕਰਕੇ ਆਪਣੀਆਂ ਗਲਤੀਆਂ ਨੂੰ ਸਾਬਤ ਕਰ ਦਿੱਤਾ ਹੈ। ਪਰ ਭਾਜਪਾ ਦੇ ਹੱਥ ਦੇ ਖਿਡੌਣੇ ED, CBI, IT ਆਦਿ ਕਿੱਥੇ ਹਨ? ਕੀ ਉਹ ਸਿਰਫ ਵਿਰੋਧੀਆਂ ਨੂੰ ਸ਼ਿਕਾਰ ਬਣਾਉਣ ਲਈ ਹਨ?

Narendra Singh tomar: ਬੇਮੌਸਮੀ ਬਾਰਸ਼ ਨਾਲ ਫਸਲਾਂ ਦੀ ਤਬਾਹੀ ਮਗਰੋਂ ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

 ਬੇਮੌਸਮੀ ਬਾਰਸ਼ ਨਾਲ ਫਸਲਾਂ ਦੀ ਤਬਾਹੀ ਦਾ ਕਿਸਾਨਾਂ ਮੁਆਵਜ਼ਾ ਮਿਲੇਗਾ। ਇਸ ਲਈ ਕੇਂਦਰ ਸਰਕਾਰ ਨੇ ਅਹਿਮ ਐਲਾਨ ਕੀਤਾ ਹੈ। ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਕਿਹਾ ਹੈ ਕਿ ਬੇਮੌਸਮੇ ਮੀਂਹ ਕਾਰਨ ਫਸਲਾਂ ਦਾ ਕਾਫੀ ਨੁਕਸਾਨ ਹੋਇਆ ਹੈ ਤੇ ਕੇਂਦਰ ਸਰਕਾਰ ਇਸ ਨੁਕਸਾਨ ਦਾ ਮੁਲਾਂਕਣ ਕਰਨ ਲਈ ਰਾਜਾਂ ਤੋਂ ਜਾਣਕਾਰੀ ਦੀ ਉਡੀਕ ਕਰ ਰਹੀ ਹੈ। ਖੇਤੀਬਾੜੀ ਮੰਤਰੀ ਤੋਮਰ ਨੇ ਕਿਹਾ ਹੈ ਕਿ ਨੁਕਸਾਨ ਦਾ ਮੁਲਾਂਕਣ ਕਰਨ ਤੋਂ ਬਾਅਦ ਕੇਂਦਰੀ ਆਫਤ ਰਾਹਤ ਫੰਡ ’ਚੋਂ ਹੋਰ ਰਾਸ਼ੀ ਜਾਰੀ ਕੀਤੀ ਜਾਵੇਗੀ। ਤੋਮਰ ਨੇ ਕਿਹਾ, ‘‘ਬੇਮੌਸਮੇ ਮੀਂਹ ਕਾਰਨ ਯਕੀਨੀ ਤੌਰ ’ਤੇ ਫਸਲਾਂ ਦਾ ਨੁਕਸਾਨ ਹੋਇਆ ਹੈ। ਸਰਵੇਖਣ ਚੱਲ ਰਿਹਾ ਹੈ ਤੇ ਨੁਕਸਾਨ ਦਾ ਮੁਲਾਂਕਣ ਕਰਨ ਲਈ ਅਸੀਂ ਰਾਜਾਂ ਤੋਂ ਜਾਣਕਾਰੀ ਦੀ ਉਡੀਕ ਕਰ ਰਹੇ ਹਾਂ।’’ 

Manish Sisodia: Excise Scam: ਮਨੀਸ਼ ਸਿਸੋਦੀਆ ਤੋਂ ਮੁੜ ਹੋਵੇਗੀ ਪੁੱਛਗਿੱਛ, CBI ਨੇ ਭੇਜਿਆ ਸੰਮਨ

ਦਿੱਲੀ ਦੇ ਕਥਿਤ ਆਬਕਾਰੀ ਘੁਟਾਲੇ ਦੇ ਮਾਮਲੇ 'ਚ ਉਪ ਮੁੱਖ ਮੰਤਰੀ ਅਤੇ 'ਆਪ' ਨੇਤਾ ਮਨੀਸ਼ ਸਿਸੋਦੀਆ ਦੀਆਂ ਮੁਸ਼ਕਿਲਾਂ ਵਧ ਸਕਦੀਆਂ ਹਨ। ਸੀਬੀਆਈ ਨੇ ਮਨੀਸ਼ ਸਿਸੋਦੀਓ ਨੂੰ ਪੁੱਛਗਿੱਛ ਲਈ ਤਲਬ ਕੀਤਾ ਹੈ। ਪੁੱਛਗਿੱਛ ਸੋਮਵਾਰ (17 ਅਕਤੂਬਰ) ਨੂੰ ਹੋਵੇਗੀ। ਇਸ ਦੇ ਨਾਲ ਹੀ ਇਸ ਪੁੱਛਗਿੱਛ ਨੂੰ ਲੈ ਕੇ ਮਨੀਸ਼ ਸਿਸੋਦੀਆ ਦੀ ਪ੍ਰਤੀਕਿਰਿਆ ਵੀ ਸਾਹਮਣੇ ਆਈ ਹੈ।

Manish Sisodia: Excise Scam: ਮਨੀਸ਼ ਸਿਸੋਦੀਆ ਤੋਂ ਮੁੜ ਹੋਵੇਗੀ ਪੁੱਛਗਿੱਛ, CBI ਨੇ ਭੇਜਿਆ ਸੰਮਨ

ਦਿੱਲੀ ਦੇ ਕਥਿਤ ਆਬਕਾਰੀ ਘੁਟਾਲੇ ਦੇ ਮਾਮਲੇ 'ਚ ਉਪ ਮੁੱਖ ਮੰਤਰੀ ਅਤੇ 'ਆਪ' ਨੇਤਾ ਮਨੀਸ਼ ਸਿਸੋਦੀਆ ਦੀਆਂ ਮੁਸ਼ਕਿਲਾਂ ਵਧ ਸਕਦੀਆਂ ਹਨ। ਸੀਬੀਆਈ ਨੇ ਮਨੀਸ਼ ਸਿਸੋਦੀਓ ਨੂੰ ਪੁੱਛਗਿੱਛ ਲਈ ਤਲਬ ਕੀਤਾ ਹੈ। ਪੁੱਛਗਿੱਛ ਸੋਮਵਾਰ (17 ਅਕਤੂਬਰ) ਨੂੰ ਹੋਵੇਗੀ। ਇਸ ਦੇ ਨਾਲ ਹੀ ਇਸ ਪੁੱਛਗਿੱਛ ਨੂੰ ਲੈ ਕੇ ਮਨੀਸ਼ ਸਿਸੋਦੀਆ ਦੀ ਪ੍ਰਤੀਕਿਰਿਆ ਵੀ ਸਾਹਮਣੇ ਆਈ ਹੈ।

ਆਮ ਆਦਮੀ ਪਾਰਟੀ ਨੇ ਪੰਜਾਬ 'ਚੋਂ ਦਿੱਤਾ ਬੀਜੇਪੀ ਨੂੰ ਝਟਕਾ

ਆਮ ਆਦਮੀ ਪਾਰਟੀ ਨੇ ਪੰਜਾਬ ਤੋਂ ਬੀਜੇਪੀ ਨੂੰ ਵੱਡਾ ਝਟਕਾ ਦਿੱਤਾ ਹੈ। ਪੰਜਾਬ ਦੇ ਸਾਬਕਾ ਮੰਤਰੀ ਤੇ ਬੀਜੇਪੀ ਲੀਡਰ ਸੁੰਦਰ ਸ਼ਾਮ ਅਰੋੜਾ ਨੂੰ ਪੰਜਾਬ ਵਿਜੀਲੈਂਸ ਦੇ ਏਆਈਜੀ ਨੂੰ ਰਿਸ਼ਵਤ ਦੇਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਅਰੋੜਾ ਪਹਿਲਾਂ ਕਾਂਗਰਸ 'ਚ ਸਨ ਤੇ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਮੰਤਰੀ ਰਹਿੰਦੇ ਕੈਬਨਿਟ ਮੰਤਰੀ ਸਨ। ਕੁਝ ਦਿਨ ਪਹਿਲਾਂ ਉਹ ਕਾਂਗਰਸ ਛੱਡ ਕੇ ਭਾਜਪਾ 'ਚ ਸ਼ਾਮਲ ਹੋ ਗਏ ਸਨ। ਦੱਸ ਦਈਏ ਕਿ ਹਿਮਾਚਲ ਤੇ ਗੁਜਰਾਤ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਬੀਜੇਪੀ ਦਿੱਲੀ ਅੰਦਰ ਆਮ ਆਦਮੀ ਪਾਰਟੀ ਨੂੰ ਭ੍ਰਿਸ਼ਟਾਚਾਰ ਦੇ ਨਾਂ ਉੱਪਰ ਨਿਸ਼ਾਨਾ ਬਣਾ ਰਹੀ ਹੈ। ਆਮ ਆਦਮੀ ਪਾਰਟੀ ਦੇ ਕਈ ਲੀਡਰਾਂ ਉੱਪਰ ਸੀਬੀਆਈ ਤੇ ਈਡੀ ਨੇ ਸ਼ਿਕੰਜਾ ਕੱਸਿਆ ਹੋਇਆ ਹੈ। ਅਜਿਹੇ ਵਿੱਚ ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਬੀਜੇਪੀ ਨੂੰ ਵੱਡੀ ਸੱਟ ਮਾਰਨ ਦੀ ਕੋਸ਼ਿਸ਼ ਕੀਤੀ ਹੈ। 

Farmers Protest: ਕਿਸਾਨਾਂ ਦਾ ਭਗਵੰਤ ਮਾਨ ਨੂੰ ਅਲਟੀਮੇਟਮ! 19 ਤੱਕ ਮਸਲੇ ਹੱਲ ਨਾ ਹੋਏ ਤਾਂ 20 ਅਕਤੂਬਰ ਨੂੰ ਵੱਡਾ ਐਕਸ਼ਨ

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਅਣਮਿਥੇ ਸਮੇਂ ਲਈ ਚੱਲ ਰਹੇ ਪੱਕੇ ਮੋਰਚਾ ਅੱਜ 8ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਕਿਸਾਨਾਂ ਨੇ ਪੰਜਾਬ ਸਰਕਾਰ ਨੂੰ ਅਲਟੀਮੇਟਮ ਦਿੰਦਿਆਂ ਐਲਾਨ ਕੀਤਾ ਹੈ ਕਿ ਜੇਕਰ 19 ਅਕਤੂਬਰ ਤੱਕ ਸਰਕਾਰ ਨੇ ਕਿਸਾਨੀ ਮੰਗਾਂ ਪ੍ਰਤੀ ਕੋਈ ਸਾਰਥਕ ਹੁੰਗਾਰਾ ਨਾ ਭਰਿਆ ਤਾਂ 20 ਅਕਤੂਬਰ ਨੂੰ ਵੱਡਾ ਐਕਸ਼ਨ ਕੀਤਾ ਜਾਵੇਗਾ। 

Sunder Sham Arora Arrested: ਵਿਜੀਲੈਂਸ ਬਿਊਰੋ ਨੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਕੀਤਾ ਗ੍ਰਿਫ਼ਤਾਰ

ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਭ੍ਰਿਸ਼ਟਾਚਾਰ ਦੇ ਕੇਸਾਂ ਵਿੱਚ ਬਚਾਉਣ ਲਈ ਪੰਜਾਬ ਵਿਜੀਲੈਂਸ ਬਿਊਰੋ ਨੂੰ 1 ਕਰੋੜ ਰੁਪਏ ਦੀ ਰਿਸ਼ਵਤ ਦੀ ਪੇਸ਼ਕਸ਼ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਵਿਜੀਲੈਂਸ ਬਿਊਰੋ ਨੇ ਦੇਰ ਰਾਤ ਕਾਬੂ ਕੀਤਾ ਹੈ।

7th Pay Commission: ਕੇਂਦਰ ਸਰਕਾਰ ਨੇ ਦਿੱਤਾ ਦਿਵਾਲੀ ਦਾ ਤੋਹਫ਼ਾ

ਕੇਂਦਰ ਸਰਕਾਰ ਨੇ ਅਜਿਹੇ ਕਰਮਚਾਰੀਆਂ ਨੂੰ ਦਿਵਾਲੀ 'ਤੇ ਤੋਹਫਾ ਵੀ ਦਿੱਤਾ ਹੈ ਜੋ 6ਵੇਂ ਅਤੇ 7ਵੇਂ ਤਨਖਾਹ ਕਮਿਸ਼ਨ (6th or 7th Pay Commission) ਤਹਿਤ ਤਨਖਾਹ ਲੈ ਰਹੇ ਹਨ। ਉਨ੍ਹਾਂ ਮੁਲਾਜ਼ਮਾਂ ਦਾ ਡੀਏ ਵੀ ਵਧਾ ਦਿੱਤਾ ਗਿਆ ਹੈ। ਵਿੱਤ ਮੰਤਰਾਲੇ ਦੇ ਦਫ਼ਤਰੀ ਮੈਮੋਰੰਡਮ ਅਨੁਸਾਰ, ਛੇਵੇਂ ਤਨਖਾਹ ਕਮਿਸ਼ਨ ਤਹਿਤ ਡੀਏ 203 ਫ਼ੀਸਦੀ ਮਿਲ ਰਿਹਾ ਸੀ, ਜਿਸ ਨੂੰ ਵਧਾ ਕੇ 212 ਫ਼ੀਸਦੀ ਕਰ ਦਿੱਤਾ ਗਿਆ ਹੈ। ਤਨਖਾਹ ਵਿੱਚ ਇਹ ਵਾਧਾ 1 ਜੁਲਾਈ 2022 ਤੋਂ ਲਾਗੂ ਹੋਵੇਗਾ।

Milk Price Hiked : ਅੱਜ ਤੋਂ ਲਾਗੂ ਹੋਈਆਂ ਵੇਰਕਾ ਦੁੱਧ ਦੀਆਂ ਵਧੀਆਂ ਕੀਮਤਾਂ

ਤਿਉਹਾਰਾਂ ਦੇ ਸੀਜ਼ਨ ਵਿੱਚ ਵੇਰਕਾ ਨੇ ਇੱਕ ਵਾਰ ਫਿਰ ਦੁੱਧ ਦੀ ਕੀਮਤ ਵਧਾ ਦਿੱਤੀ ਹੈ। ਵੇਰਕਾ ਨੇ ਇੱਕ ਕਿਲੋ ਦੁੱਧ ਦੀ ਕੀਮਤ 'ਚ ਦੋ ਰੁਪਏ ਦਾ ਵਾਧਾ ਕੀਤਾ ਹੈ, ਜਦਕਿ ਅੱਧੇ ਕਿਲੋ ਦੇ ਪੈਕੇਟ ਵਿੱਚ ਇੱਕ ਰੁਪਏ ਦਾ ਵਾਧਾ ਕੀਤਾ ਗਿਆ ਹੈ। ਦੁੱਧ ਦੀਆਂ ਨਵੀਆਂ ਕੀਮਤਾਂ ਅੱਜ ਤੋਂ (16 ਅਕਤੂਬਰ) ਤੋਂ ਲਾਗੂ ਹੋਣਗੀਆਂ।

ਪਿਛੋਕੜ

Punjab Breaking News, 16 October 2022 LIVE Updates: ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਭ੍ਰਿਸ਼ਟਾਚਾਰ ਦੇ ਕੇਸਾਂ ਵਿੱਚ ਬਚਾਉਣ ਲਈ ਪੰਜਾਬ ਵਿਜੀਲੈਂਸ ਬਿਊਰੋ ਨੂੰ 1 ਕਰੋੜ ਰੁਪਏ ਦੀ ਰਿਸ਼ਵਤ ਦੀ ਪੇਸ਼ਕਸ਼ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਵਿਜੀਲੈਂਸ ਬਿਊਰੋ ਨੇ ਦੇਰ ਰਾਤ ਕਾਬੂ ਕੀਤਾ ਹੈ। ਅਰੋੜਾ ਖ਼ਿਲਾਫ਼ ਭ੍ਰਿਸ਼ਟਾਚਾਰ ਨੂੰ ਲੈ ਕੇ ਜਾਂਚ ਚੱਲ ਰਹੀ ਸੀ। ਸੁੰਦਰ ਸ਼ਾਮ ਅਰੋੜਾ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਿੱਚ ਮੰਤਰੀ ਸਨ। ਛੇ ਮਹੀਨਿਆਂ ਵਿੱਚ ਤੀਜੇ ਸਾਬਕਾ ਕਾਂਗਰਸੀ ਮੰਤਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਕੈਪਟਨ ਸਰਕਾਰ ਵਿੱਚ ਮੰਤਰੀ ਰਹੇ ਸਾਧੂ ਸਿੰਘ ਧਰਮਸੋਤ ਅਤੇ ਭਾਰਤ ਭੂਸ਼ਣ ਆਸ਼ੂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। Sunder Sham Arora Arrested: ਵਿਜੀਲੈਂਸ ਬਿਊਰੋ ਨੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਕੀਤਾ ਗ੍ਰਿਫ਼ਤਾਰ


 


ਕੇਂਦਰ ਸਰਕਾਰ ਨੇ ਦਿੱਤਾ ਦਿਵਾਲੀ ਦਾ ਤੋਹਫ਼ਾ, ਹੁਣ ਇੰਨ੍ਹਾਂ ਕਰਮਚਾਰੀਆਂ ਦਾ ਵਧਇਆ ਡੀਏ


7th Pay Commission Latest News Today 2022: ਕੇਂਦਰ ਸਰਕਾਰ ਨੇ ਅਜਿਹੇ ਕਰਮਚਾਰੀਆਂ ਨੂੰ ਦਿਵਾਲੀ 'ਤੇ ਤੋਹਫਾ ਵੀ ਦਿੱਤਾ ਹੈ ਜੋ 6ਵੇਂ ਅਤੇ 7ਵੇਂ ਤਨਖਾਹ ਕਮਿਸ਼ਨ (6th or 7th Pay Commission) ਤਹਿਤ ਤਨਖਾਹ ਲੈ ਰਹੇ ਹਨ। ਉਨ੍ਹਾਂ ਮੁਲਾਜ਼ਮਾਂ ਦਾ ਡੀਏ ਵੀ ਵਧਾ ਦਿੱਤਾ ਗਿਆ ਹੈ। ਵਿੱਤ ਮੰਤਰਾਲੇ ਦੇ ਦਫ਼ਤਰੀ ਮੈਮੋਰੰਡਮ ਅਨੁਸਾਰ, ਛੇਵੇਂ ਤਨਖਾਹ ਕਮਿਸ਼ਨ ਤਹਿਤ ਡੀਏ 203 ਫ਼ੀਸਦੀ ਮਿਲ ਰਿਹਾ ਸੀ, ਜਿਸ ਨੂੰ ਵਧਾ ਕੇ 212 ਫ਼ੀਸਦੀ ਕਰ ਦਿੱਤਾ ਗਿਆ ਹੈ। ਤਨਖਾਹ ਵਿੱਚ ਇਹ ਵਾਧਾ 1 ਜੁਲਾਈ 2022 ਤੋਂ ਲਾਗੂ ਹੋਵੇਗਾ। ਕੇਂਦਰ ਸਰਕਾਰ ਨੇ ਦਿੱਤਾ ਦਿਵਾਲੀ ਦਾ ਤੋਹਫ਼ਾ, ਹੁਣ ਇੰਨ੍ਹਾਂ ਕਰਮਚਾਰੀਆਂ ਦਾ ਵਧਇਆ ਡੀਏ


 


ਸੰਸਦ ਮੈਂਬਰ ਰਵਨੀਤ ਬਿੱਟੂ ਨੂੰ ਮਹਿੰਗਾ ਪਏਗਾ ਵਿਜੀਲੈਂਸ ਨਾਲ ਪੰਗਾ


ਦਾਣਾ ਮੰਡੀ ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ  ’ਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਤੇ ਉਸ ਦੇ ਨਜ਼ਦੀਕੀ ਸਾਥੀ ਕੌਂਸਲਰ ਸਨੀ ਭੱਲਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਸੋਸ਼ਲ ਮੀਡੀਆ ’ਤੇ ਲਾਈਵ ਹੋ ਕੇ ਸਰਕਾਰ ਤੇ ਵਿਜੀਲੈਂਸ ਖ਼ਿਲਾਫ਼ ਬੋਲਣ ਵਾਲੇ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਦੀਆਂ ਮੁਸ਼ਕਲਾਂ ਹੁਣ ਵਧ ਸਕਦੀਆਂ ਹਨ। ਵਿਜੀਲੈਂਸ ਨੇ ਬਿੱਟੂ ਦੇ ਧਮਕੀ ਭਰੇ ਬੋਲਾਂ ਖਿਲਾਫ਼ ਹੁਣ ਮਾਣਹਾਨੀ ਦਾ ਕੇਸ ਦਰਜ ਕਰਨ ਦੀ ਤਿਆਰੀ ਕਰ ਲਈ ਹੈ।  ਸੰਸਦ ਮੈਂਬਰ ਰਵਨੀਤ ਬਿੱਟੂ ਨੂੰ ਮਹਿੰਗਾ ਪਏਗਾ ਵਿਜੀਲੈਂਸ ਨਾਲ ਪੰਗਾ


 


ਕਿਸਾਨਾਂ ਦਾ ਭਗਵੰਤ ਮਾਨ ਨੂੰ ਅਲਟੀਮੇਟਮ!


Farmers Protest: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਅਣਮਿਥੇ ਸਮੇਂ ਲਈ ਚੱਲ ਰਹੇ ਪੱਕੇ ਮੋਰਚਾ ਅੱਜ 8ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਕਿਸਾਨਾਂ ਨੇ ਪੰਜਾਬ ਸਰਕਾਰ ਨੂੰ ਅਲਟੀਮੇਟਮ ਦਿੰਦਿਆਂ ਐਲਾਨ ਕੀਤਾ ਹੈ ਕਿ ਜੇਕਰ 19 ਅਕਤੂਬਰ ਤੱਕ ਸਰਕਾਰ ਨੇ ਕਿਸਾਨੀ ਮੰਗਾਂ ਪ੍ਰਤੀ ਕੋਈ ਸਾਰਥਕ ਹੁੰਗਾਰਾ ਨਾ ਭਰਿਆ ਤਾਂ 20 ਅਕਤੂਬਰ ਨੂੰ ਵੱਡਾ ਐਕਸ਼ਨ ਕੀਤਾ ਜਾਵੇਗਾ।  ਕਿਸਾਨਾਂ ਦਾ ਭਗਵੰਤ ਮਾਨ ਨੂੰ ਅਲਟੀਮੇਟਮ!


 


ਅੱਜ ਤੋਂ ਲਾਗੂ ਹੋਈਆਂ ਵੇਰਕਾ ਦੁੱਧ ਦੀਆਂ ਵਧੀਆਂ ਕੀਮਤਾਂ


Milk Price Hiked : ਤਿਉਹਾਰਾਂ ਦੇ ਸੀਜ਼ਨ ਵਿੱਚ ਵੇਰਕਾ ਨੇ ਇੱਕ ਵਾਰ ਫਿਰ ਦੁੱਧ ਦੀ ਕੀਮਤ ਵਧਾ ਦਿੱਤੀ ਹੈ। ਵੇਰਕਾ ਨੇ ਇੱਕ ਕਿਲੋ ਦੁੱਧ ਦੀ ਕੀਮਤ 'ਚ ਦੋ ਰੁਪਏ ਦਾ ਵਾਧਾ ਕੀਤਾ ਹੈ, ਜਦਕਿ ਅੱਧੇ ਕਿਲੋ ਦੇ ਪੈਕੇਟ ਵਿੱਚ ਇੱਕ ਰੁਪਏ ਦਾ ਵਾਧਾ ਕੀਤਾ ਗਿਆ ਹੈ। ਦੁੱਧ ਦੀਆਂ ਨਵੀਆਂ ਕੀਮਤਾਂ ਅੱਜ ਤੋਂ (16 ਅਕਤੂਬਰ) ਤੋਂ ਲਾਗੂ ਹੋਣਗੀਆਂ। ਅੱਜ ਤੋਂ ਲਾਗੂ ਹੋਈਆਂ ਵੇਰਕਾ ਦੁੱਧ ਦੀਆਂ ਵਧੀਆਂ ਕੀਮਤਾਂ

- - - - - - - - - Advertisement - - - - - - - - -

TRENDING NOW

© Copyright@2025.ABP Network Private Limited. All rights reserved.