Punjab Breaking News LIVE: ਸੀਐਮ ਭਗਵੰਤ ਮਾਨ ਦੀ ਕੋਠੀ ਨੂੰ ਕਿਸਾਨ ਪਾਉਣਗੇ ਘੇਰਾ, ਗੋਲ਼ੀ ਲੱਗਣ ਨਾਲ DSP ਗਗਨਦੀਪ ਭੁੱਲਰ ਦੀ ਮੌਤ, ਕੈਨੇਡਾ 'ਚ ਮਿਲੇਗੀ ਲੱਖਾਂ ਲੋਕਾਂ ਨੂੰ ਪੀਆਰ, ਜਹਾਜ਼ ਖਰੀਦਣ 'ਤੇ ਘਿਰੀ ਭਗਵੰਤ ਮਾਨ ਸਰਕਾਰ, ਹੁਣ ਹਰਿਆਣਾ ਕਮੇਟੀ ਕੋਲ ਜਾਏਗਾ ਗੁਰਦੁਆਰਿਆਂ ਦਾ ਪ੍ਰਬੰਧ

Punjab Breaking News, 20 October 2022 LIVE Updates: ਸੀਐਮ ਭਗਵੰਤ ਮਾਨ ਦੀ ਕੋਠੀ ਨੂੰ ਕਿਸਾਨ ਪਾਉਣਗੇ ਘੇਰਾ, ਗੋਲ਼ੀ ਲੱਗਣ ਨਾਲ DSP ਗਗਨਦੀਪ ਭੁੱਲਰ ਦੀ ਮੌਤ, ਕੈਨੇਡਾ 'ਚ ਮਿਲੇਗੀ ਲੱਖਾਂ ਲੋਕਾਂ ਨੂੰ ਪੀਆਰ

ABP Sanjha Last Updated: 20 Oct 2022 04:22 PM
Ram Rahim: ਰਾਮ ਰਹੀਮ ਤੋਂ ਭਾਜਪਾ ਨੇਤਾ ਦੇ ਆਸ਼ੀਰਵਾਦ ਲੈਣ ਮਗਰੋਂ ਸਾਬਕਾ ਗ੍ਰਹਿ ਰਾਜ ਮੰਤਰੀ ਨੇ ਘੇਰੀ BJP

ਰਾਮ ਰਹੀਮ ਦੀ ਪੈਰੋਲ ਤੋਂ ਬਾਅਦ ਕਾਂਗਰਸ ਦੇ ਸਾਬਕਾ ਗ੍ਰਹਿ ਮੰਤਰੀ ਸੁਭਾਸ਼ ਬੱਤਰਾ ਨੇ ਭਾਜਪਾ 'ਤੇ ਨਿਸ਼ਾਨਾ ਸਾਧਿਆ ਹੈ। ਭਾਜਪਾ ਦੇ ਡਿਪਟੀ ਸਪੀਕਰ ਅਤੇ ਕਰਨਾਲ ਦੇ ਮੇਅਰ ਵੱਲੋਂ ਰਾਮ ਰਹੀਮ ਦੇ ਸਾਹਮਣੇ ਹੱਥ ਜੋੜ ਕੇ ਖੜ੍ਹੇ ਹੋਣ 'ਤੇ ਉਨ੍ਹਾਂ ਹਮਲਾ ਬੋਲਿਆ ਹੈ। ਹਰਿਆਣਾ ਦੇ ਸਾਬਕਾ ਗ੍ਰਹਿ ਮੰਤਰੀ ਸੁਭਾਸ਼ ਬੱਤਰਾ ਦਾ ਕਹਿਣਾ ਹੈ ਕਿ ਭਾਜਪਾ ਨੇ ਆਦਮਪੁਰ ਉਪ ਚੋਣ 'ਚ ਵੋਟਾਂ ਲੈਣ ਲਈ ਰਾਮ ਰਹੀਮ ਨੂੰ ਚੋਣਾਂ ਤੋਂ ਪਹਿਲਾਂ ਪੈਰੋਲ ਦਿੱਤੀ ਹੈ। ਭਾਜਪਾ ਬਲਾਤਕਾਰ ਅਤੇ ਕਤਲ ਦੇ ਦੋਸ਼ੀਆਂ ਦਾ ਸਮਰਥਨ ਕਰਦੀ ਹੈ। ਰਾਮ ਰਹੀਮ ਨੂੰ ਅਦਾਲਤ ਨੇ ਬਲਾਤਕਾਰ ਅਤੇ ਕਤਲ ਕੇਸਾਂ ਵਿੱਚ ਸਜ਼ਾ ਸੁਣਾਈ ਹੈ। ਇਸ ਦੇ ਬਾਵਜੂਦ ਭਾਜਪਾ ਦੇ ਮੇਅਰ ਅਤੇ ਡਿਪਟੀ ਸਪੀਕਰ ਰਾਮ ਰਹੀਮ ਅੱਗੇ ਝੁਕ ਰਹੇ ਹਨ।

NIA raid : NIA ਦੇ ਛਾਪਿਆਂ ਖ਼ਿਲਾਫ਼ ਪੰਜਾਬ ਅਤੇ ਹਰਿਆਣਾ ਦੀ ਬਾਰ ਕੌਂਸਲ ਨੇ NIA ਅਧਿਕਾਰੀਆਂ ਨੂੰ ਨੋਟਿਸ ਜਾਰੀ ਕਰਨ ਦਾ ਕੀਤਾ ਫੈਸਲਾ

ਪੰਜਾਬ ਅਤੇ ਹਰਿਆਣਾ ਦੀ ਬਾਰ ਕੌਂਸਲ ਨੇ ਉਨ੍ਹਾਂ ਸਾਰੇ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਅਧਿਕਾਰੀਆਂ ਨੂੰ ਨੋਟਿਸ ਜਾਰੀ ਕਰਨ ਦਾ ਫੈਸਲਾ ਕੀਤਾ ਹੈ ,ਜਿਨ੍ਹਾਂ ਨੇ ਵਕੀਲ -ਕਲਾਇੰਟ ਵਿਸ਼ੇਸ਼ ਅਧਿਕਾਰ ਦੇ ਉਲੰਘਣ ਦੇ ਲਈ ਐਡਵੋਕੇਟਾਂ ਦੇ ਦਫਤਰਾਂ ਅਤੇ ਰਿਹਾਇਸ਼ਾਂ 'ਤੇ "ਛਾਪੇਮਾਰੀ" ਕੀਤੀ ਸੀ, ਜੋ ਕਿ ਸਬੂਤ ਐਕਟ ਬਾਰ ਦੇ ਤਹਿਤ ਦਿੱਤਾ ਗਿਆ ਹੈ। ਕੌਂਸਲ ਆਫ ਇੰਡੀਆ ਰੂਲਜ਼ ਐਂਡ ਦਿ ਐਡਵੋਕੇਟਸ ਐਕਟ 1961 ਬਾਰ ਕੌਂਸਲ ਆਫ ਪੰਜਾਬ ਐਂਡ ਹਰਿਆਣਾ ਦੇ ਚੇਅਰਮੈਨ ਸੁਵੀਰ ਸਿੱਧੂ ਨੇ ਦੱਸਿਆ ਕਿ ਇਸ ਸਬੰਧੀ ਫੈਸਲਾ ਬੁੱਧਵਾਰ ਨੂੰ ਕੌਂਸਲ ਦੀ ਹੋਈ ਹੰਗਾਮੀ ਮੀਟਿੰਗ ਦੌਰਾਨ ਲਿਆ ਗਿਆ ਸੀ।

Bhagwant Mann: ਮੁੱਖ ਮੰਤਰੀ ਭਗਵੰਤ ਮਾਨ ਦੀ 5 ਦਸੰਬਰ ਨੂੰ ਮੁੜ ਮਾਨਸਾ ਅਦਾਲਤ 'ਚ ਪੇਸ਼ੀ

ਸਾਬਕਾ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਉੱਪਰ ਮਾਣਹਾਨੀ ਦੇ ਕੀਤੇ ਗਏ ਕੇਸ ਵਿੱਚ ਅੱਜ ਮਾਨਸਾ ਅਦਾਲਤ ਵਿੱਚ ਪੇਸ਼ੀ ਭੁਗਤਣ ਦੇ ਲਈ ਮੁੱਖ ਮੰਤਰੀ ਭਗਵੰਤ ਮਾਨ ਅਦਾਲਤ ਵਿਖੇ ਪੇਸ਼ ਹੋਏ। ਅਦਾਲਤ ਵੱਲੋਂ 5 ਦਸੰਬਰ ਨੂੰ ਮੁੜ ਤੋਂ ਅਦਾਲਤ ਵਿੱਚ ਪੇਸ਼ ਹੋਣ ਦੇ ਆਦੇਸ਼ ਜਾਰੀ ਕੀਤੇ ਹਨ।

Punjab News: ਸਿਮਰਨਜੀਤ ਮਾਨ ਵੱਲੋਂ ਕਠੂਆ 'ਚ ਤੀਜੇ ਦਿਨ ਵੀ ਧਰਨਾ ਜਾਰੀ, ਹੁਣ ਅਦਾਲਤ ਦਾ ਕੀਤਾ ਰੁਖ

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਸਿਮਰਨਜੀਤ ਮਾਨ ਵੱਲੋਂ ਪੰਜਾਬ ਅਤੇ ਜੰਮੂ-ਕਸ਼ਮੀਰ ਵਿਚਾਲੇ ਲਖ਼ਨਪੁਰ ਬਾਰਡਰ ’ਤੇ ਧਰਨਾ ਤੀਜੇ ਦਿਨ ਵੀ ਜਾਰੀ ਹੈ। ਮਾਨ ਆਪਣੇ ਸਾਥੀਆਂ ਨਾਲ ਕਠੂਆ ਵਿੱਚ ਦਾਖ਼ਲ ਹੋਣ ਲਈ ਬਾਰਡਰ ਤਕ ਪੁੱਜੇ ਤਾਂ ਜੰਮੂ-ਕਸ਼ਮੀਰ ਪੁਲਿਸ ਨੇ ਉਨ੍ਹਾਂ ਨੂੰ ਰੋਕ ਕੇ ਦੱਸਿਆ ਕਿ ਉਨ੍ਹਾਂ ਨੂੰ ਜੰਮੂ-ਕਸ਼ਮੀਰ ਵਿੱਚ ਦਾਖ਼ਲ ਹੋਣ ਦੀ ਇਜਾਜ਼ਤ ਨਹੀਂ ਹੈ।

Amritsar Viral Video: ਅੰਮ੍ਰਿਤਸਰ 'ਚ ਮੋਬਾਈਲ ਦੀ ਦੁਕਾਨ 'ਤੇ ਪੁਲਿਸ ਮੁਲਾਜ਼ਮ ਨੇ ਕੀਤੀ ਫਾਇਰਿੰਗ

ਅੰਮ੍ਰਿਤਸਰ 'ਚ ਪੁਲਿਸ ਮੁਲਾਜ਼ਮ ਵੱਲੋਂ ਗੋਲੀ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਮੋਬਾਈਲ ਦੀ ਦੁਕਾਨ 'ਤੇ ਕੰਮ ਕਰਨ ਵਾਲੇ ਨੌਜਵਾਨ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ। ਜਿਸ ਤੋਂ ਬਾਅਦ ਹੁਣ ਇਸ ਘਟਨਾ ਦਾ ਵੀਡੀਓ ਵਾਇਰਲ ਹੋ ਗਿਆ ਹੈ।ਪੁਲਿਸ ਨੇ ASI ਹਰਭਜਨ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉੱਤਰੀ, ਅੰਮ੍ਰਿਤਸਰ ਦੇ ਏਸੀਪੀ ਵਰਿੰਦਰ ਸਿੰਘ ਨੇ ਇਸ ਮਾਮਲੇ ’ਤੇ ਦੱਸਿਆ ਕਿ ਮੁਲਜ਼ਮ ਪੁਲੀਸ ਅਧਿਕਾਰੀ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਉਨ੍ਹਾਂ (ਪੀੜਤ) ਦੇ ਪਰਿਵਾਰਕ ਮੈਂਬਰ ਜੋ ਵੀ ਬਿਆਨ ਦਿੰਦੇ ਹਨ, ਬਣਦੀ ਕਾਰਵਾਈ ਕੀਤੀ ਜਾਏਗੀ। ਸੀਸੀਟੀਵੀ ਫੁਟੇਜ ਵੀ ਮਿਲ ਗਈ ਹੈ। ਫੁਟੇਜ ਅਤੇ ਚਸ਼ਮਦੀਦਾਂ ਦੇ ਬਿਆਨਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।

Farmer protest: ਬੀਕੇਯੂ ਏਕਤਾ ਉਗਰਾਹਾਂ ਵੱਲੋਂ ਅੱਜ ਮੁੱਖ ਮੰਤਰੀ ਦੀ ਕੋਠੀ ਦਾ ਕੀਤਾ ਜਾਵੇਗਾ ਮੁਕੰਮਲ ਘਿਰਾਓ

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਪਿਛਲੇ 11 ਦਿਨਾਂ ਤੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ੀ ਕਲੋਨੀ ਦੇ ਮੁੱਖ ਗੇਟ ਉੱਤੇ ਧਰਨਾ ਦਿੱਤਾ ਜਾ ਰਿਹਾ ਹੈ। ਇਸ ਦੌਰਾਨ ਜਥੇਬੰਦੀ ਦੇ ਪ੍ਰਧਾਨ ਨੇ ਐਲਾਨ ਕੀਤਾ ਕਿ ਉਹ ਅੱਜ ਯਾਨਿ 20 ਅਕਤੂਬਰ ਨੂੰ ਮੁੱਖ ਮੰਤਰੀ ਦੀ ਕੋਠੀ ਦਾ ਮੁਕੰਮਲ ਘਿਰਾਓ ਕਰਕੇ ਚਾਰੇ ਪਾਸਿਓਂ ਬੰਦ ਕਰ ਦੇਣਗੇ। ਇਸ ਮੌਕੇ ਪ੍ਰਧਾਨ ਉਗਰਾਹਾਂ ਨੇ ਕਿਹਾ ਕਿ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ ਇਸ ਧਰਨੇ ਵਿੱਚ ਪਹੁੰਚ ਰਹੇ ਹਨ।

Rupee at Record Low: ਰੁਪਏ 'ਚ ਰਿਕਾਰਡ ਗਿਰਾਵਟ ਡਾਲਰ ਦੇ ਮੁਕਾਬਲੇ ਰੁਪਿਆ 83 ਤੋਂ ਹੇਠਾਂ ਖਿਸਕਿਆ

ਭਾਰਤੀ ਰੁਪਏ ਵਿੱਚ ਗਿਰਾਵਟ ਜਾਰੀ ਹੈ ਅਤੇ ਇਹ ਵੀਰਵਾਰ, 20 ਅਕਤੂਬਰ,  2022 ਨੂੰ ਪਹਿਲੀ ਵਾਰ ਸ਼ੁਰੂਆਤ ਵਿੱਚ ਇੱਕ ਡਾਲਰ (Rupee vs Dollar) ਦੇ ਮੁਕਾਬਲੇ 83 ਦੇ ਪੱਧਰ ਨੂੰ ਤੋੜ ਕੇ ਹੇਠਾਂ ਚਲਾ ਗਿਆ ਹੈ। ਰੁਪਏ 'ਚ ਅੱਜ ਸ਼ੁਰੂਆਤੀ ਕਾਰੋਬਾਰ 'ਚ 6 ਪੈਸੇ ਦੀ ਗਿਰਾਵਟ ਦਰਜ ਕੀਤੀ ਗਈ ਹੈ ਅਤੇ ਇਹ 83.08 ਰੁਪਏ ਪ੍ਰਤੀ ਡਾਲਰ ਦੇ ਪੱਧਰ 'ਤੇ ਆ ਗਿਆ ਹੈ। ਇਸ ਨਾਲ ਹੀ 9.15 ਮਿੰਟ 'ਤੇ ਰੁਪਿਆ ਲਗਭਗ 83.06 ਰੁਪਏ ਪ੍ਰਤੀ ਡਾਲਰ 'ਤੇ ਪਹੁੰਚ ਗਿਆ ਹੈ। ਆਖਰੀ ਵਪਾਰਕ ਦਿਨ ਯਾਨੀ 19 ਅਕਤੂਬਰ 2022 ਨੂੰ ਡਾਲਰ ਦੇ ਮੁਕਾਬਲੇ ਰੁਪਏ ਵਿੱਚ 66 ਪੈਸੇ ਦੀ ਗਿਰਾਵਟ ਆਈ ਅਤੇ ਇਹ 83.02 ਰੁਪਏ 'ਤੇ ਬੰਦ ਹੋਇਆ। ਮਾਹਰ ਰੁਪਏ ਦੀ ਡਿੱਗਦੀ ਕੀਮਤ 'ਤੇ ਲਗਾਤਾਰ ਚਿੰਤਾ ਪ੍ਰਗਟ ਕਰ ਰਹੇ ਹਨ ਅਤੇ ਉਨ੍ਹਾਂ ਦਾ ਮੰਨਣਾ ਹੈ ਕਿ ਛੇਤੀ ਹੀ ਇਹ 85 ਦੇ ਅੰਕੜੇ ਨੂੰ ਛੂਹ ਸਕਦਾ ਹੈ।

Harike Murder : ਹਰੀਕੇ 'ਚ ਲੁਟੇਰਿਆਂ ਵੱਲੋਂ ਪਤੀ-ਪਤਨੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਵਿਧਾਨ ਸਭਾ ਹਲਕਾ ਪੱਟੀ ਦੇ ਅਧੀਨ ਆਉਂਦੇ ਕਸਬਾ ਹਰੀਕੇ ਪੱਤਣ ਵਿਖੇ ਦੇਰ ਰਾਤ ਘਰ ਦਾਖਲ ਹੋਏ ਅਣਪਛਾਤੇ ਵਿਅਕਤੀਆਂ ਵੱਲੋਂ ਪਤੀ- ਪਤਨੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਰਾਤ 1 ਤੋਂ 2 ਵਜੇ ਦੀ ਦੱਸੀ ਜਾ ਰਹੀ ਹੈ। ਇਸ ਘਟਨਾ ਨੂੰ ਅੰਜ਼ਾਮ ਦੇਣ ਤੋਂ ਬਾਅਦ ਅਣਪਛਾਤੇ ਵਿਅਕਤੀ ਘਰ ਵਿੱਚ ਪਈ ਰਾਈਫ਼ਲ, ਘੜੀ, 4 ਸੋਨੇ ਦੀ ਮੁੰਦਰੀਆ ਵੀ ਲੈ ਕੇ ਹੋਏ ਫ਼ਰਾਰ ਹੋ ਗਏ। 

khanna Fake DSP Cases : ਖੰਨਾ ਫ਼ਰਜ਼ੀ DSP ਮਾਮਲੇ ਦੇ ਤਾਰ ਨਸ਼ਾ ਤਸਕਰ ਗੁਰਦੀਪ ਰਾਣੋ ਨਾਲ ਜੁੜੇ

ਖੰਨਾ ਵਿਖੇ ਫ਼ਰਜ਼ੀ ਡੀਐਸਪੀ ਮਾਮਲੇ ਦੇ ਤਾਰ ਹੁਣ ਬਹੁ- ਕਰੋੜੀ ਡਰੱਗ ਰੈਕੇਟ ਚਲਾਉਣ ਵਾਲੇ ਗੁਰਦੀਪ ਸਿੰਘ ਰਾਣੋ ਦੇ ਨਾਲ ਜੁੜ ਗਏ ਹਨ। ਨਕਲੀ ਡੀਐਸਪੀ ਦੀਪ ਪ੍ਰੀਤ ਸਿੰਘ ਨੇ ਜਾਂਚ ਦੌਰਾਨ ਗੁਰਦੀਪ ਸਿੰਘ ਰਾਣੋ ਦਾ ਨਾਮ ਉਗਲਿਆ। ਜਿਸ ਤੋਂ ਬਾਅਦ ਖੰਨਾ ਪੁਲਿਸ ਹੁਣ ਫਿਰੋਜ਼ਪੁਰ ਜੇਲ੍ਹ 'ਚ ਬੰਦ ਰਾਣੋ ਨੂੰ ਪ੍ਰੋਡਕਸ਼ਨ ਵਾਰੰਟ ਉਪਰ ਲੈ ਕੇ ਆਈ ਹੈ। ਸੂਤਰਾਂ ਦੇ ਹਵਾਲੇ ਤੋਂ ਖ਼ਬਰ ਹੈ ਕਿ ਫ਼ਰਜ਼ੀ ਡੀਐਸਪੀ ਗੁਰਦੀਪ ਰਾਣੋ ਦੇ ਨਾਲ ਵੀ ਕਾਫ਼ਿਲੇ 'ਚ ਡੀਐਸਪੀ ਬਣਕੇ ਘੁੰਮਦਾ ਸੀ। ਇਸ ਮਾਮਲੇ 'ਚ ਪੰਜਾਬ ਪੁਲਿਸ ਦੇ ਇੱਕ ਐਸ.ਪੀ ਦਾ ਨਾਮ ਵੀ ਸਾਹਮਣੇ ਆ ਰਿਹਾ ਹੈ ,ਜਿਸ ਕੋਲੋਂ ਪੁੱਛਗਿੱਛ ਕੀਤੀ ਜਾ ਸਕਦੀ ਹੈ। ਇਹ ਐਸਪੀ ਰਾਣੋ ਦੇ ਬੇਹੱਦ ਕਰੀਬੀ ਰਿਹਾ ਹੈ।

Charter aircraft hiring : ਜਹਾਜ਼ ਖਰੀਦਣ 'ਤੇ ਘਿਰੀ ਭਗਵੰਤ ਮਾਨ ਸਰਕਾਰ

ਭਗਵੰਤ ਮਾਨ ਸਰਕਾਰ ਜਹਾਜ਼ ਭਾੜੇ ’ਤੇ ਲੈਣ ਲਈ ਟੈਂਡਰ ਜਾਰੀ ਕਰਨ ਮਗਰੋਂ ਵਿਰੋਧੀਆਂ ਦੇ ਨਿਸ਼ਾਨੇ ਉੱਪਰ ਹੈ। ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ’ਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਲਈ ਹਵਾਈ ਜਹਾਜ਼ ਕਿਰਾਏ ’ਤੇ ਲੈਣ ਤੇ ਉਨ੍ਹਾਂ ਦੇ ਹਵਾਈ ਸਫ਼ਰ ’ਤੇ ਕਰੋੜਾਂ ਰੁਪਏ ਖਰਚਣ ਦਾ ਦੋਸ਼ ਲਾਇਆ ਹੈ। ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਤੋਂ ਸਪੱਸ਼ਟੀਕਰਨ ਦੀ ਮੰਗ ਕੀਤੀ ਹੈ।

ਹੁਣ ਹਰਿਆਣਾ ਕਮੇਟੀ ਕੋਲ ਜਾਏਗਾ ਗੁਰਦੁਆਰਿਆਂ ਦਾ ਪ੍ਰਬੰਧ

ਹਰਿਆਣਾ ਸਰਕਾਰ ਨੇ ਹਰਿਆਣਾ ਸਿੱਖ ਗੁਰਦੁਆਰਾ (ਪ੍ਰਬੰਧਨ) ਐਕਟ-2014 ਵਿੱਚ ਸੋਧ ਲਈ ਹਰੀ ਝੰਡੀ ਦੇ ਦਿੱਤੀ ਹੈ। ਹਰਿਆਣਾ ਕੈਬਨਿਟ ਨੇ ਹਰਿਆਣਾ ਸਿੱਖ ਗੁਰਦੁਆਰਾ (ਪ੍ਰਬੰਧਨ) ਐਕਟ-2014 ਵਿੱਚ ਸੋਧ ਲਈ ਹਰਿਆਣਾ ਸਿੱਖ ਗੁਰਦੁਆਰਾ (ਪ੍ਰਬੰਧਨ) 2022 ਨਾਮ ਨਾਲ ਆਰਡੀਨੈਂਸ ਲਿਆਉਣ ਲਈ ਪ੍ਰਵਾਨਗੀ ਦੇ ਦਿੱਤੀ ਹੈ। 

ਪਿਛੋਕੜ

Punjab Breaking News, 20 October 2022 LIVE Updates: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਪਿਛਲੇ 11 ਦਿਨਾਂ ਤੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ੀ ਕਲੋਨੀ ਦੇ ਮੁੱਖ ਗੇਟ ਉੱਤੇ ਧਰਨਾ ਦਿੱਤਾ ਜਾ ਰਿਹਾ ਹੈ। ਇਸ ਦੌਰਾਨ ਜਥੇਬੰਦੀ ਦੇ ਪ੍ਰਧਾਨ ਨੇ ਐਲਾਨ ਕੀਤਾ ਕਿ ਉਹ ਅੱਜ ਯਾਨਿ 20 ਅਕਤੂਬਰ ਨੂੰ ਮੁੱਖ ਮੰਤਰੀ ਦੀ ਕੋਠੀ ਦਾ ਮੁਕੰਮਲ ਘਿਰਾਓ ਕਰਕੇ ਚਾਰੇ ਪਾਸਿਓਂ ਬੰਦ ਕਰ ਦੇਣਗੇ। ਇਸ ਮੌਕੇ ਪ੍ਰਧਾਨ ਉਗਰਾਹਾਂ ਨੇ ਕਿਹਾ ਕਿ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ ਇਸ ਧਰਨੇ ਵਿੱਚ ਪਹੁੰਚ ਰਹੇ ਹਨ। ਬੀਕੇਯੂ ਏਕਤਾ ਉਗਰਾਹਾਂ ਵੱਲੋਂ ਅੱਜ ਮੁੱਖ ਮੰਤਰੀ ਦੀ ਕੋਠੀ ਦਾ ਕੀਤਾ ਜਾਵੇਗਾ ਮੁਕੰਮਲ ਘਿਰਾਓ

ਕੈਨੇਡਾ 'ਚ ਮਿਲੇਗੀ ਲੱਖਾਂ ਲੋਕਾਂ ਨੂੰ ਪੀਆਰ, ਭਾਰਤੀਆਂ ਨੂੰ ਮਿਲੇਗਾ ਵੱਡਾ ਫਾਇਦਾ

Immigration in Canada: ਕੈਨੇਡਾ ਨੇ ਵਿੱਤੀ ਵਰ੍ਹੇ 2022-23 ’ਚ ਤਿੰਨ ਲੱਖ ਲੋਕਾਂ ਨੂੰ ਮੁਲਕ ਦੀ ਨਾਗਰਿਕਤਾ ਦੇਣ ਦਾ ਟੀਚਾ ਰੱਖਿਆ ਹੈ। ਕੈਨੇਡਾ ਦੇ ਇਸ ਕਦਮ ਨਾਲ ਬਹੁਤੇ ਭਾਰਤੀਆਂ ਨੂੰ ਲਾਭ ਹੋਣ ਦੀ ਸੰਭਾਵਨਾ ਹੈ। ਇਮੀਗਰੇਸ਼ਨ, ਰਫਿਊਜੀ ਤੇ ਸਿਟੀਜ਼ਨਸ਼ਿਪ ਕੈਨੇਡਾ (ਆਈਆਰਸੀਸੀ) ਨੇ ਕਿਹਾ ਹੈ ਕਿ ਉਨ੍ਹਾਂ ਕੁੱਲ 2,85,000 ਅਰਜ਼ੀਆਂ ਦਾ ਅਮਲ ਆਰੰਭਿਆ ਹੈ ਤੇ 31 ਮਾਰਚ, 2023 ਤੱਕ ਤਿੰਨ ਲੱਖ ਹੋਰ ਲੋਕਾਂ ਨੂੰ ਨਾਗਰਿਕਤਾ ਦੇਣ ਦੀ ਸਿਫ਼ਾਰਸ਼ ਕੀਤੀ ਹੈ। ਕੈਨੇਡਾ 'ਚ ਮਿਲੇਗੀ ਲੱਖਾਂ ਲੋਕਾਂ ਨੂੰ ਪੀਆਰ, ਭਾਰਤੀਆਂ ਨੂੰ ਮਿਲੇਗਾ ਵੱਡਾ ਫਾਇਦਾ

ਜਹਾਜ਼ ਖਰੀਦਣ 'ਤੇ ਘਿਰੀ ਭਗਵੰਤ ਮਾਨ ਸਰਕਾਰ 

Charter aircraft hiring  : ਭਗਵੰਤ ਮਾਨ ਸਰਕਾਰ ਜਹਾਜ਼ ਭਾੜੇ ’ਤੇ ਲੈਣ ਲਈ ਟੈਂਡਰ ਜਾਰੀ ਕਰਨ ਮਗਰੋਂ ਵਿਰੋਧੀਆਂ ਦੇ ਨਿਸ਼ਾਨੇ ਉੱਪਰ ਹੈ। ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ’ਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਲਈ ਹਵਾਈ ਜਹਾਜ਼ ਕਿਰਾਏ ’ਤੇ ਲੈਣ ਤੇ ਉਨ੍ਹਾਂ ਦੇ ਹਵਾਈ ਸਫ਼ਰ ’ਤੇ ਕਰੋੜਾਂ ਰੁਪਏ ਖਰਚਣ ਦਾ ਦੋਸ਼ ਲਾਇਆ ਹੈ। ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਤੋਂ ਸਪੱਸ਼ਟੀਕਰਨ ਦੀ ਮੰਗ ਕੀਤੀ ਹੈ। ਜਹਾਜ਼ ਖਰੀਦਣ 'ਤੇ ਘਿਰੀ ਭਗਵੰਤ ਮਾਨ ਸਰਕਾਰ ਜਹਾਜ਼ ਖਰੀਦਣ 'ਤੇ ਘਿਰੀ ਭਗਵੰਤ ਮਾਨ ਸਰਕਾਰ

ਖੱਟਰ ਸਰਕਾਰ ਦਾ ਵੱਡਾ ਫੈਸਲਾ, ਹੁਣ ਹਰਿਆਣਾ ਕਮੇਟੀ ਕੋਲ ਜਾਏਗਾ ਗੁਰਦੁਆਰਿਆਂ ਦਾ ਪ੍ਰਬੰਧ

ਹਰਿਆਣਾ ਸਰਕਾਰ ਨੇ ਹਰਿਆਣਾ ਸਿੱਖ ਗੁਰਦੁਆਰਾ (ਪ੍ਰਬੰਧਨ) ਐਕਟ-2014 ਵਿੱਚ ਸੋਧ ਲਈ ਹਰੀ ਝੰਡੀ ਦੇ ਦਿੱਤੀ ਹੈ। ਹਰਿਆਣਾ ਕੈਬਨਿਟ ਨੇ ਹਰਿਆਣਾ ਸਿੱਖ ਗੁਰਦੁਆਰਾ (ਪ੍ਰਬੰਧਨ) ਐਕਟ-2014 ਵਿੱਚ ਸੋਧ ਲਈ ਹਰਿਆਣਾ ਸਿੱਖ ਗੁਰਦੁਆਰਾ (ਪ੍ਰਬੰਧਨ) 2022 ਨਾਮ ਨਾਲ ਆਰਡੀਨੈਂਸ ਲਿਆਉਣ ਲਈ ਪ੍ਰਵਾਨਗੀ ਦੇ ਦਿੱਤੀ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਹਰਿਆਣਾ ਸਿੱਖ ਗੁਰਦੁਆਰਾ ਐਕਟ 2004 ਹਰਿਆਣਾ ਵੱਲੋਂ 14 ਜੁਲਾਈ 2014 ਨੂੰ ਨੋਟੀਫਿਕੇਸ਼ਨ ਰਾਹੀਂ ਸੂਬੇ ਵਿੱਚ ਸਿੱਖ ਗੁਰਦੁਆਰਾ ਤੇ ਗੁਰਦੁਆਰਾ ਸੰਪੰਤੀਆਂ ਦੇ ਬਿਹਤਰ ਪ੍ਰਬੰਧਨ ਤੇ ਦੇਖ-ਰੇਖ ਲਈ ਲਾਗੂ ਕੀਤਾ। ਮੁੱਖ ਮੰਤਰੀ ਖੱਟਰ ਨੇ ਕਿਹਾ ਕਿ ਨਵੇਂ ਐਕਟ ਦੇ ਲਾਗੂ ਹੋਣ ਤੋਂ ਬਾਅਦ ਕਮੇਟੀ ਦੀ ਚੋਣ ਹੋਣ ਤੱਕ ਹਰਿਆਣਾ ਸਰਕਾਰ ਵੱਲੋਂ 41 ਮੈਂਬਰਾਂ ਵਾਲੀ ਐਡਹਾਕ ਕਮੇਟੀ ਨੂੰ ਗੁਰਦੁਆਰਾ ਦੇ ਪ੍ਰਬੰਧਨ ਲਈ ਨਾਮਜ਼ਦ ਕੀਤਾ ਜਾਵੇਗਾ। ਖੱਟਰ ਸਰਕਾਰ ਦਾ ਵੱਡਾ ਫੈਸਲਾ, ਹੁਣ ਹਰਿਆਣਾ ਕਮੇਟੀ ਕੋਲ ਜਾਏਗਾ ਗੁਰਦੁਆਰਿਆਂ ਦਾ ਪ੍ਰਬੰਧ

ਭੇਦਭਰੇ ਹਲਾਤਾਂ ਵਿੱਚ ਗੋਲ਼ੀ ਲੱਗਣ ਨਾਲ DSP ਗਗਨਦੀਪ ਭੁੱਲਰ ਦੀ ਮੌਤ

ਨਾਭਾ ਵਿੱਚ ਆਪਣੇ ਘਰ ਦੇਰ ਰਾਤ ਡੀਐਸਪੀ ਗਗਨਦੀਪ ਸਿੰਘ ਭੁੱਲਰ ਦੀ ਸਿਰ ਵਿੱਚ ਗੋਲ਼ੀ ਵੱਜਣ ਨਾਲ ਮੌਤ ਹੋ ਗਈ। ਗਗਨਦੀਪ ਸਿੰਘ ਕਮਾਂਡੋ ਸੈਂਟਰ ਬਹਾਦਰਗੜ੍ਹ ਵਿੱਚ ਤਾਇਨਾਤ ਸੀ। ਹਾਲਾਂਕਿ ਗੋਲ਼ੀ ਚੱਲਣ ਦੇ ਕਾਰਨਾਂ ਬਾਬਤ ਅਜੇ ਕਈ ਖ਼ੁਲਾਸਾ ਨਹੀਂ ਹੋਇਆ ਹੈ ਪਰ ਸ਼ੁਰੂਆਤੀ ਜਾਂਚ ਮੁਤਾਬਕ ਇਹ ਗੋਲ਼ੀ ਬੱਤੀ ਬੋਰ ਦੇ ਰਿਵਾਲਵਰ ਵਿੱਚੋਂ ਚੱਲੀ ਤੇ ਡੀਐੱਸਪੀ ਦੇ ਸਿਰ ਵਿੱਚ ਵੱਜੀ ਦੱਸੀ ਜਾ ਰਹੀ ਹੈ। ਇਸ ਮੁਤੱਲਕ ਜਾਂਚ ਅਧਿਕਾਰੀਆਂ ਨੇ ਗੋਲ਼ੀ ਲੱਗਣ ਨਾਲ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ ਪਰ ਹਾਲੇ ਤੱਕ ਇਸ ਦੇ ਕਾਰਨਾਂ ਦੀ ਬਾਰੀਕੀ ਨਾਲ ਘੋਖ ਕੀਤੀ ਜਾ ਰਹੀ ਹੈ। ਜ਼ਿਕਰ ਕਰ ਦਈਏ ਕਿ ਡੀਐੱਸਪੀ ਗਗਨਦੀਪ ਸਿੰਘ ਭੁੱਲਰ ਅਣਵਿਆਹਿਆ ਸੀ ਤੇ ਘਟਨਾ ਮੌਕੇ ਉਹ ਘਰ ਵਿੱਚ ਇਕੱਲਾ ਹੀ ਸੀ। ਭੇਦਭਰੇ ਹਲਾਤਾਂ ਵਿੱਚ ਗੋਲ਼ੀ ਲੱਗਣ ਨਾਲ DSP ਗਗਨਦੀਪ ਭੁੱਲਰ ਦੀ ਮੌਤ

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.