Punjab Breaking News LIVE: ਰਾਜਪਾਲ ਤੇ ਸੀਐਮ ਭਗਵੰਤ ਮਾਨ ਵਿਚਾਲੇ ਫਿਰ ਖੜਕੀ, ਕਿਸਾਨਾਂ ਦੀ ਪੰਜਾਬ ਸਰਕਾਰ ਨੂੰ ਚੇਤਾਵਨੀ, ਨਵਜੋਤ ਸਿੱਧੂ ਦੀ ਲੁਧਿਆਣਾ 'ਚ ਪੇਸ਼ੀ, ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਨੂੰ ਲੈ ਕੇ ਬੀਬੀ ਜਗੀਰ ਕੌਰ ਦੇ ਬਾਗੀ ਸੁਰ

Punjab Breaking News, 21 October 2022 LIVE Updates: ਰਾਜਪਾਲ ਤੇ ਸੀਐਮ ਭਗਵੰਤ ਮਾਨ ਵਿਚਾਲੇ ਫਿਰ ਖੜਕੀ, ਕਿਸਾਨਾਂ ਦੀ ਪੰਜਾਬ ਸਰਕਾਰ ਨੂੰ ਚੇਤਾਵਨੀ, ਨਵਜੋਤ ਸਿੱਧੂ ਦੀ ਲੁਧਿਆਣਾ 'ਚ ਪੇਸ਼ੀ

ABP Sanjha Last Updated: 21 Oct 2022 03:58 PM
Navjot Sidhu: ਨਵਜੋਤ ਸਿੱਧੂ ਅੱਜ ਲੁਧਿਆਣਾ ਅਦਾਲਤ 'ਚ ਨਹੀਂ ਹੋਣਗੇ ਪੇਸ਼

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ ਲੁਧਿਆਣਾ ਦੀ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਹੋਣਾ ਸੀ ਪਰ ਹੁਣ ਉਹ ਪੇਸ਼ ਨਹੀਂ ਹੋਣਗੇ। ਤਬੀਅਤ ਵਿਗੜਨ ਤੋਂ ਬਾਅਦ ਮੈਡੀਕਲ ਟੀਮ ਵੱਲੋਂ ਅੱਜ ਉਨ੍ਹਾਂ ਦਾ ਹੈਲਥ ਚੈਕਅਪ ਕਰਵਾਇਆ ਗਿਆ ,ਜਿਸ ਵਿਚ ਉਨ੍ਹਾਂ ਨੂੰ ਰੈਸਟ ਕਰਨ ਦੀ ਸਲਾਹ ਦਿੱਤੀ ਗਈ ਸੀ ,ਜਿਸ ਕਾਰਨ ਉਹ ਅੱਜ ਕੋਰਟ ਨਹੀਂ ਜਾਣਗੇ। ਦੂਸਰੇ ਪਾਸੇ ਜੇਲ੍ਹ ਪ੍ਰਸ਼ਾਸ਼ਨ ਨੇ ਕੋਰਟ ਦੇ ਹੁਕਮਾਂ ਅਨੁਸਾਰ ਅੱਜ ਜਾਣ ਦੇ ਲਈ ਤਿਆਰੀ ਕੀਤੀ ਹੋਈ ਸੀ।

Fauja Singh Sarari Case : ਫੌਜਾ ਸਿੰਘ ਸਰਾਰੀ ਮਾਮਲੇ ਨੂੰ ਲੈ ਕੇ ਕਾਂਗਰਸ ਵੱਲੋਂ ਪਿੰਡ ਖਟਕੜ ਕਲਾਂ 'ਚ ਪ੍ਰਦਰਸ਼ਨ

ਆਡੀਓ ਮਾਮਲੇ ਵਿੱਚ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਕਾਂਗਰਸ ਪਾਰਟੀ ਵੱਲੋਂ ਲਗਾਤਾਰ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪੰਜਾਬ ਕਾਂਗਰਸ ਦੇ ਸਾਰੇ ਨੇਤਾ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿੱਚ ਧਰਨੇ ’ਤੇ ਬੈਠ ਗਏ ਹਨ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਹੋਰ ਆਗੂ ‘ਆਪ’ ਸਰਕਾਰ ਤੋਂ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੂੰ ਕੈਬਨਿਟ ’ਚੋਂ ਬਰਖਾਸਤ ਕਰਕੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਕਰ ਰਹੇ ਹਨ।

CM Bhagwant Mann: ਸੀਐਮ ਭਗਵੰਤ ਮਾਨ ਨੇ ਸਰਕਾਰੀ ਮੁਲਾਜ਼ਮਾਂ ਨੂੰ ਦਿੱਤਾ ਦੀਵਾਲੀ ਤੋਹਫਾ

ਪੰਜਾਬ ਕੈਬਨਿਟ ਮੀਟਿੰਗ ਵਿੱਚ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਰਕਾਰੀ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫਾ ਦਿੱਤਾ ਹੈ। ਸੀਐਮ ਮਾਨ ਨੇ ਸਰਕਾਰੀ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫ਼ਾ ਦਿੰਦਿਆਂ ਪੁਰਾਣੀ ਪੈਨਸ਼ਨ ਸਕੀਮ ਨੂੰ ਬਹਾਲ ਕਰ ਦਿੱਤਾ ਹੈ। ਇਸ ਦੇ ਇਲਾਵਾ ਸਰਕਾਰੀ ਮੁਲਾਜ਼ਮਾਂ ਦੇ  ਮਹਿੰਗਾਈ ਭੱਤੇ ਵਿੱਚ 6 ਫੀਸਦੀ ਵਾਧਾ ਕੀਤਾ ਗਿਆ ਹੈ।

Navjot Sidhu: ਨਵਜੋਤ ਸਿੱਧੂ ਦੀ ਲੁਧਿਆਣਾ ਅਦਾਲਤ 'ਚ ਅੱਜ ਹੋਵੇਗੀ ਪੇਸ਼ੀ

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਲੁਧਿਆਣਾ ਦੀ ਅਦਾਲਤ ਵਿੱਚ ਪੇਸ਼ ਹੋ ਰਹੇ ਹਨ। ਸੀਜੇਐਮ ਸੁਮਿਤ ਮੱਕੜ ਦੀ ਅਦਾਲਤ ਨੇ ਨਵਜੋਤ ਸਿੰਘ ਸਿੱਧੂ ਖ਼ਿਲਾਫ਼ ਪ੍ਰੋਡਕਸ਼ਨ ਵਾਰੰਟ ਜਾਰੀ ਕਰਕੇ ਉਨ੍ਹਾਂ ਨੂੰ 21 ਅਕਤੂਬਰ ਨੂੰ ਗਵਾਹ ਵਜੋਂ ਤਲਬ ਕੀਤਾ ਹੈ। ਸਿੱਧੂ ਨੇ ਹੇਠਲੀ ਅਦਾਲਤ ਦੇ ਖ਼ਿਲਾਫ਼ ਹਾਈਕੋਰਟ ਦਾ ਰੁਖ਼ ਵੀ ਕੀਤਾ ਸੀ।

Stock Market Opening:  ਬਾਜ਼ਾਰ 'ਚ ਤੇਜ਼ੀ, ਸੈਂਸੈਕਸ 178 ਅੰਕ ਚੜ੍ਹ ਕੇ 59400 ਦੇ ਨੇੜੇ ਖੁੱਲ੍ਹਿਆ

ਹਫਤੇ ਦੇ ਆਖਰੀ ਕਾਰੋਬਾਰੀ ਦਿਨ ਭਾਰਤੀ ਸ਼ੇਅਰ ਬਾਜ਼ਾਰ ਦੀ ਚਾਲ ਮਜ਼ਬੂਤ​ਨਜ਼ਰ ਆ ਰਹੀ ਹੈ। ਗਲੋਬਲ ਸੂਚਕਾਂਕ ਦੀ ਗੱਲ ਕਰੀਏ ਤਾਂ ਅਮਰੀਕੀ ਬਾਜ਼ਾਰਾਂ 'ਚ ਕੱਲ੍ਹ ਗਿਰਾਵਟ ਦੇਖਣ ਨੂੰ ਮਿਲੀ ਅਤੇ ਡਾਓ ਜੋਂਸ, ਨੈਸਡੈਕ ਅਤੇ ਐੱਸਐਂਡਪੀ 500 ਇੰਡੈਕਸ ਲਾਲ ਨਿਸ਼ਾਨ 'ਤੇ ਬੰਦ ਹੋਏ। ਅੱਜ ਬਾਜ਼ਾਰ ਦੀ ਸ਼ੁਰੂਆਤ 'ਚ ਏਸ਼ੀਆਈ ਬਾਜ਼ਾਰਾਂ ਤੋਂ ਮਿਲੇ-ਜੁਲੇ ਸੰਕੇਤ ਮਿਲ ਰਹੇ ਹਨ ਅਤੇ SGX ਨਿਫਟੀ ਹਰੇ ਨਿਸ਼ਾਨ 'ਤੇ ਕਾਰੋਬਾਰ ਕਰਦਾ ਨਜ਼ਰ ਆ ਰਿਹਾ ਹੈ। ਬੈਂਕ ਨਿਫਟੀ 'ਚ ਬਾਜ਼ਾਰ ਨੂੰ ਸਮਰਥਨ ਮਿਲਿਆ ਹੈ। ਐਕਸਿਸ ਬੈਂਕ ਦੇ ਸ਼ੇਅਰਾਂ 'ਚ ਸ਼ੁਰੂਆਤ 'ਚ 4 ਫੀਸਦੀ ਦਾ ਵਾਧਾ ਹੋਇਆ ਹੈ।

Stock Market Opening:  ਬਾਜ਼ਾਰ 'ਚ ਤੇਜ਼ੀ, ਸੈਂਸੈਕਸ 178 ਅੰਕ ਚੜ੍ਹ ਕੇ 59400 ਦੇ ਨੇੜੇ ਖੁੱਲ੍ਹਿਆ

ਹਫਤੇ ਦੇ ਆਖਰੀ ਕਾਰੋਬਾਰੀ ਦਿਨ ਭਾਰਤੀ ਸ਼ੇਅਰ ਬਾਜ਼ਾਰ ਦੀ ਚਾਲ ਮਜ਼ਬੂਤ​ਨਜ਼ਰ ਆ ਰਹੀ ਹੈ। ਗਲੋਬਲ ਸੂਚਕਾਂਕ ਦੀ ਗੱਲ ਕਰੀਏ ਤਾਂ ਅਮਰੀਕੀ ਬਾਜ਼ਾਰਾਂ 'ਚ ਕੱਲ੍ਹ ਗਿਰਾਵਟ ਦੇਖਣ ਨੂੰ ਮਿਲੀ ਅਤੇ ਡਾਓ ਜੋਂਸ, ਨੈਸਡੈਕ ਅਤੇ ਐੱਸਐਂਡਪੀ 500 ਇੰਡੈਕਸ ਲਾਲ ਨਿਸ਼ਾਨ 'ਤੇ ਬੰਦ ਹੋਏ। ਅੱਜ ਬਾਜ਼ਾਰ ਦੀ ਸ਼ੁਰੂਆਤ 'ਚ ਏਸ਼ੀਆਈ ਬਾਜ਼ਾਰਾਂ ਤੋਂ ਮਿਲੇ-ਜੁਲੇ ਸੰਕੇਤ ਮਿਲ ਰਹੇ ਹਨ ਅਤੇ SGX ਨਿਫਟੀ ਹਰੇ ਨਿਸ਼ਾਨ 'ਤੇ ਕਾਰੋਬਾਰ ਕਰਦਾ ਨਜ਼ਰ ਆ ਰਿਹਾ ਹੈ। ਬੈਂਕ ਨਿਫਟੀ 'ਚ ਬਾਜ਼ਾਰ ਨੂੰ ਸਮਰਥਨ ਮਿਲਿਆ ਹੈ। ਐਕਸਿਸ ਬੈਂਕ ਦੇ ਸ਼ੇਅਰਾਂ 'ਚ ਸ਼ੁਰੂਆਤ 'ਚ 4 ਫੀਸਦੀ ਦਾ ਵਾਧਾ ਹੋਇਆ ਹੈ।

Punjab cabinet meeting: ਸੀਐਮ ਭਗਵੰਤ ਮਾਨ ਨੇ ਸੱਦੀ ਕੈਬਨਿਟ ਮੀਟਿੰਗ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਸੱਦੀ ਗਈ ਹੈ। ਮੀਟਿੰਗ ਵਿੱਚ ਸਰਕਾਰ ਰਾਜ ਦੇ ਮੁਲਾਜ਼ਮਾਂ ਨੂੰ ਦੀਵਾਲੀ ਮੌਕੇ ਡੀਏ ਦੀ ਕਿਸ਼ਤ ਦਾ ਤੋਹਫ਼ਾ ਦੇ ਸਕਦੀ ਹੈ। ਇਸ ਤੋਂ ਇਲਾਵਾ ਹੋਰ ਵੀ ਅਹਿਮ ਫੈਸਲੇ ਲਏ ਜਾ ਸਕਦੇ ਹਨ।

Punjab Air Quality : ਦੀਵਾਲੀ ਤੋਂ ਪਹਿਲਾਂ ਪੰਜਾਬ ਦੀ ਆਬੋ ਹਵਾ ਹੋਣ ਲੱਗੀ ਖ਼ਰਾਬ

ਦੀਵਾਲੀ (Diwali) ਤੋਂ ਪਹਿਲਾਂ ਪੰਜਾਬ ਦੀ ਆਬੋ ਹਵਾ ( Punjab Air Quality Poor) ਇਕ ਵਾਰ ਫਿਰ ਖਰਾਬ ਹੋ ਗਈ ਹੈ। ਸੂਬੇ 'ਚ ਦੀਵਾਲੀ ਤੋਂ ਪਹਿਲਾਂ ਹੀ ਹਵਾ ਪ੍ਰਦੂਸ਼ਣ ਨੇ ਖ਼ਤਰੇ ਦੀ ਘੰਟੀ ਵਜਾ ਦਿੱਤੀ ਹੈ। ਸੂਬੇ ਅੰਦਰ ਦੁਪਿਹਰ ਤਿੰਨ ਵਜੇ ਤੋਂ ਬਾਅਦ ਧੂੰਆਂ ਧਰੋਲ ਹੋ ਜਾਂਦਾ ਹੈ। ਝੋਨੇ ਦੀ ਪਰਾਲੀ ਨੂੰ ਅੱਗਾਂ ਲੱਗਣ ਦੇ ਵੱਧ ਰਹੇ ਕੇਸਾਂ ਕਾਰਨ ਕਈ ਸ਼ਹਿਰਾਂ ਦੀ ਆਬੋ ਹਵਾ ਦਾ ਏਕਿਊਆਈ ਪੱਧਰ ਤਾਂ ਬਹੁਤ ਖਰਾਬ ਦਰਸਾਇਆ ਜਾ ਰਿਹਾ ਹੈ। ਸੂਬੇ ਅੰਦਰ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗਾਂ ਲੱਗਣ ਦੇ ਮਾਮਲੇ ਸਾਹਮਣੇ ਆਉਣ ਲੱਗੇ ਹਨ , ਜਿਸ ਕਰਕੇ ਸਾਹ ਲੈਣਾ ਸੀ ਮੁਸ਼ਕਿਲ ਹੋ ਗਿਆ ਹੈ। 

Farmers Protest: ਸੀਐਮ ਭਗਵੰਤ ਮਾਨ ਦੀ ਕੋਠੀ ਨੂੰ ਘੇਰੀ ਬੈਠੇ ਹਜ਼ਾਰਾਂ ਕਿਸਾਨਾਂ ਵੱਲੋਂ ਵੱਡਾ ਐਲਾਨ

ਪਿਛਲੇ ਕਈ ਦਿਨਾਂ ਤੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਘੇਰੀ ਬੈਠੇ ਕਿਸਾਨਾਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਦਾ ਇਹੀ ਵਤੀਰਾ ਰਿਹਾ ਤਾਂ ਆਉਣ ਵਾਲੇ ਦਿਨਾਂ ਵਿੱਚ ਸੜਕ ਦਾ ਦੂਜਾ ਪਾਸਾ ਵੀ ਜਾਮ ਕਰ ਦਿੱਤਾ ਜਾਵੇਗਾ। ਇਹ ਧਰਨਾ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਲਾਇਆ ਗਿਆ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਦੋਸ਼ ਲਾਇਆ ਕਿ ਭੇਜੇ ਯਾਦ ਪੱਤਰ ਦੇ ਬਾਵਜੂਦ ਸਰਕਾਰ ਨੇ ਟਾਲਮਟੋਲ ਵਾਲਾ ਵਤੀਰਾ ਅਪਣਾਇਆ ਹੋਇਆ ਹੈ।

ਇਸ ਵਾਰ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਚੜ੍ਹੇਗੀ ਹੰਗਾਮੇ ਦੀ ਭੇਟ?

ਸਾਬਕਾ ਮੰਤਰੀ ਤੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਇਸ ਵਾਰ ਸ਼੍ਰੋਮਣੀ ਕਮੇਟੀ ਦੀਆਂ ਚੋਣਾ ਨੂੰ ਨਵੀਂ ਰੰਗਤ ਦੇਣ ਦੇ ਰੌਂਅ ਵਿੱਚ ਹਨ। ਬੀਬੀ ਜਗੀਰ ਕੌਰ ਦਾ ਕਹਿਣਾ ਹੈ ਕਿ ਭਾਵੇਂ ਪਾਰਟੀ ਉਨ੍ਹਾਂ ਦਾ ਪ੍ਰਧਾਨਗੀ ਪਦ ਲਈ ਨਾਮ ਪੇਸ਼ ਕਰੇ ਜਾਂ ਨਾ ਪਰ ਉਹ ਚੋਣ ਜ਼ਰੂਰ ਲੜਣਗੇ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਜਨਰਲ ਇਜਲਾਸ ਇਸ ਵਾਰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਅਗਲੇ ਦਿਨ ਯਾਨੀ 9 ਨਵੰਬਰ ਨੂੰ ਹੋਣਾ ਹੈ ਜਿਸ ਵਿੱਚ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਸਮੇਤ 11 ਅਗਜੈਕਟਿਵ ਮੈਂਬਰਾਂ ਦੀ ਚੋਣ ਕੀਤੀ ਜਾਣੀ ਹੈ।

ਪਿਛੋਕੜ

Punjab Breaking News, 21 October 2022 LIVE Updates: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਿਚਾਲੇ ਮੁੜ 'ਜੰਗ' ਛਿੜ ਗਈ ਹੈ। ਹੁਣ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਉਪ ਕੁਲਪਤੀ ਦੀ ਨਿਯੁਕਤੀ ਦੇ ਮਾਮਲੇ ’ਚ ਮੁੱਖ ਮੰਤਰੀ ਤੇ ਰਾਜਪਾਲ ਆਹਮੋ ਸਾਹਮਣੇ ਹੋਏ ਹਨ। ਰਾਜਪਾਲ ਨੇ ਉਪ ਕੁਲਪਤੀ ਦੀ ਨਿਯੁਕਤੀ ਉਪਰ ਸਵਾਲ ਉਠਾਏ ਤਾਂ ਮੁੱਖ ਮੰਤਰੀ ਭਗਵੰਤ ਮਾਨ ਚਿੱਠੀ ਲਿਖ ਕੇ ਜਵਾਬ ਦਿੱਤਾ। ਹੁਣ ਰਾਜਪਾਲ ਨੇ ਪਲਟਵਾਰ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਕੋਲ ਅੰਗਰੇਜ਼ੀ ਵਿੱਚ ਚਿੱਠੀ ਪੁੱਜੀ ਹੈ ਜਦੋਂਕਿ ਇਸ ਤੋਂ ਪਹਿਲਾਂ ਹੀ ਪੰਜਾਬੀ ਵਿੱਚ ਚਿੱਠੀ ਸੋਸ਼ਲ ਮੀਡੀਆ ਉੱਪਰ ਵਾਇਰਲ ਕਿਵੇਂ ਹੋ ਗਈ। ਇਹ ਵੀ ਸਵਾਲ ਉੱਠ ਰਹੇ ਹਨ ਕਿ ਦੋਵਾਂ ਚਿੱਠੀਆਂ ਦੀ ਇਬਾਰਤ ਵਿੱਚ ਫਰਕ ਹੈ। ਫਿਰ ਫਸ ਗਈ ਆਮ ਆਦਮੀ ਪਾਰਟੀ ਦੀ ਸਰਕਾਰ ! ਫਿਰ ਫਸ ਗਈ ਆਮ ਆਦਮੀ ਪਾਰਟੀ ਦੀ ਸਰਕਾਰ !


 


ਸੀਐਮ ਭਗਵੰਤ ਮਾਨ ਦੀ ਕੋਠੀ ਨੂੰ ਘੇਰੀ ਬੈਠੇ ਹਜ਼ਾਰਾਂ ਕਿਸਾਨਾਂ ਵੱਲੋਂ ਵੱਡਾ ਐਲਾਨ


ਪਿਛਲੇ ਕਈ ਦਿਨਾਂ ਤੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਘੇਰੀ ਬੈਠੇ ਕਿਸਾਨਾਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਦਾ ਇਹੀ ਵਤੀਰਾ ਰਿਹਾ ਤਾਂ ਆਉਣ ਵਾਲੇ ਦਿਨਾਂ ਵਿੱਚ ਸੜਕ ਦਾ ਦੂਜਾ ਪਾਸਾ ਵੀ ਜਾਮ ਕਰ ਦਿੱਤਾ ਜਾਵੇਗਾ। ਇਹ ਧਰਨਾ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਲਾਇਆ ਗਿਆ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਦੋਸ਼ ਲਾਇਆ ਕਿ ਭੇਜੇ ਯਾਦ ਪੱਤਰ ਦੇ ਬਾਵਜੂਦ ਸਰਕਾਰ ਨੇ ਟਾਲਮਟੋਲ ਵਾਲਾ ਵਤੀਰਾ ਅਪਣਾਇਆ ਹੋਇਆ ਹੈ। ਸੀਐਮ ਭਗਵੰਤ ਮਾਨ ਦੀ ਕੋਠੀ ਨੂੰ ਘੇਰੀ ਬੈਠੇ ਹਜ਼ਾਰਾਂ ਕਿਸਾਨਾਂ ਵੱਲੋਂ ਵੱਡਾ ਐਲਾਨ


 


ਨਵਜੋਤ ਸਿੱਧੂ ਦੀ ਲੁਧਿਆਣਾ ਅਦਾਲਤ 'ਚ ਅੱਜ ਹੋਵੇਗੀ ਪੇਸ਼ੀ, ਸਿੱਧੂ ਨੇ ਮੰਗੀ ਸੁਰੱਖਿਆ


ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਲੁਧਿਆਣਾ ਦੀ ਅਦਾਲਤ ਵਿੱਚ ਪੇਸ਼ ਹੋ ਰਹੇ ਹਨ। ਸੀਜੇਐਮ ਸੁਮਿਤ ਮੱਕੜ ਦੀ ਅਦਾਲਤ ਨੇ ਨਵਜੋਤ ਸਿੰਘ ਸਿੱਧੂ ਖ਼ਿਲਾਫ਼ ਪ੍ਰੋਡਕਸ਼ਨ ਵਾਰੰਟ ਜਾਰੀ ਕਰਕੇ ਉਨ੍ਹਾਂ ਨੂੰ 21 ਅਕਤੂਬਰ ਨੂੰ ਗਵਾਹ ਵਜੋਂ ਤਲਬ ਕੀਤਾ ਹੈ। ਸਿੱਧੂ ਨੇ ਹੇਠਲੀ ਅਦਾਲਤ ਦੇ ਖ਼ਿਲਾਫ਼ ਹਾਈਕੋਰਟ ਦਾ ਰੁਖ਼ ਵੀ ਕੀਤਾ ਸੀ। ਲੁਧਿਆਣਾ ਸੀਜੇਐਮ ਨੇ ਸਿੱਧੂ ਖਿਲਾਫ ਪ੍ਰੋਡਕਸ਼ਨ ਵਾਰੰਟ ਜਾਰੀ ਕੀਤਾ ਸੀ। ਉਸ ਨੇ ਹੇਠਲੀ ਅਦਾਲਤ ਦੀ ਇਸ ਸਖ਼ਤੀ ਖ਼ਿਲਾਫ਼ ਪਟੀਸ਼ਨ ਦਾਇਰ ਕੀਤੀ ਸੀ। ਇਸ ਦੇ ਨਾਲ ਹੀ ਉਸ ਨੇ 29 ਸਤੰਬਰ ਨੂੰ ਦਾਇਰ ਅਰਜ਼ੀ ਨੂੰ ਵੀ ਰੱਦ ਕਰ ਦਿੱਤਾ ਹੈ। ਇਸ ਅਰਜ਼ੀ ਵਿੱਚ ਉਸ ਨੇ ਮੁੜ ਵੀਡੀਓ ਕਾਨਫਰੰਸਿੰਗ ਰਾਹੀਂ ਬਿਆਨ ਦਰਜ ਕਰਨ ਦੀ ਮੰਗ ਕੀਤੀ ਹੈ। ਨਵਜੋਤ ਸਿੱਧੂ ਦੀ ਲੁਧਿਆਣਾ ਅਦਾਲਤ 'ਚ ਅੱਜ ਹੋਵੇਗੀ ਪੇਸ਼ੀ, ਸਿੱਧੂ ਨੇ ਮੰਗੀ ਸੁਰੱਖਿਆ


 


ਇਸ ਵਾਰ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਚੜ੍ਹੇਗੀ ਹੰਗਾਮੇ ਦੀ ਭੇਟ?


ਸਾਬਕਾ ਮੰਤਰੀ ਤੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਇਸ ਵਾਰ ਸ਼੍ਰੋਮਣੀ ਕਮੇਟੀ ਦੀਆਂ ਚੋਣਾ ਨੂੰ ਨਵੀਂ ਰੰਗਤ ਦੇਣ ਦੇ ਰੌਂਅ ਵਿੱਚ ਹਨ। ਬੀਬੀ ਜਗੀਰ ਕੌਰ ਦਾ ਕਹਿਣਾ ਹੈ ਕਿ ਭਾਵੇਂ ਪਾਰਟੀ ਉਨ੍ਹਾਂ ਦਾ ਪ੍ਰਧਾਨਗੀ ਪਦ ਲਈ ਨਾਮ ਪੇਸ਼ ਕਰੇ ਜਾਂ ਨਾ ਪਰ ਉਹ ਚੋਣ ਜ਼ਰੂਰ ਲੜਣਗੇ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਜਨਰਲ ਇਜਲਾਸ ਇਸ ਵਾਰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਅਗਲੇ ਦਿਨ ਯਾਨੀ 9 ਨਵੰਬਰ ਨੂੰ ਹੋਣਾ ਹੈ ਜਿਸ ਵਿੱਚ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਸਮੇਤ 11 ਅਗਜੈਕਟਿਵ ਮੈਂਬਰਾਂ ਦੀ ਚੋਣ ਕੀਤੀ ਜਾਣੀ ਹੈ। ਇਸ ਵਾਰ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਚੜ੍ਹੇਗੀ ਹੰਗਾਮੇ ਦੀ ਭੇਟ?

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.