Himachal Election 2022: ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ (ਆਪ) ਨੇ 20 ਸਟਾਰ ਪ੍ਰਚਾਰਕਾਂ ਦੀ ਸੂਚੀ ਦਾ ਐਲਾਨ ਕਰ ਦਿੱਤਾ ਹੈ। ਹਿਮਾਚਲ ਪ੍ਰਦੇਸ਼ ਵਿਧਾਨ ਚੋਣਾਂ ਵਿੱਚ ਪ੍ਰਚਾਰ ਕਰਨ ਲਈ ‘ਆਪ’ ਨੇ ਪੰਜਾਬ ਦੇ 9 ਲੀਡਰਾਂ ਨੂੰ ਮੈਦਾਨ ਵਿੱਚ ਉਤਾਰਿਆ ਹੈ।


ਪ੍ਰਾਪਤ ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ (ਆਪ) ਨੇ ਚੰਡੀਗੜ੍ਹ ਤੋਂ ਸਟਾਰ ਪ੍ਰਚਾਰਕਾਂ ਦਾ ਐਲਾਨ ਕੀਤਾ ਹੈ। ਇਸ ਵਿੱਚ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਉਨ੍ਹਾਂ 20 ਸਟਾਰ ਪ੍ਰਚਾਰਕਾਂ ਵਿੱਚ ਸ਼ਾਮਲ ਕੀਤਾ ਹੈ ਜੋ ਹਿਮਾਚਲ ਪ੍ਰਦੇਸ਼ ’ਚ ਪਾਰਟੀ ਲਈ ਚੋਣ ਪ੍ਰਚਾਰ ਕਰਨਗੇ। 


‘ਆਪ’ ਦੀ ਸੂਚੀ ’ਚ ਪੰਜਾਬ ਦੇ ਸੰਸਦ ਮੈਂਬਰ ਸੰਦੀਪ ਪਾਠਕ, ਰਾਘਵ ਚੱਢਾ, ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਹਰਪਾਲ ਸਿੰਘ ਚੀਮਾ, ਗੁਰਮੀਤ ਸਿੰਘ ਮੀਤ ਹੇਅਰ, ਅਮਨ ਅਰੋੜਾ, ਲਾਲ ਚੰਦ ਕਟਾਰੂਚੱਕ, ਬ੍ਰਹਮ ਸ਼ੰਕਰ ਜਿੰਪਾ ਦੇ ਸ਼ਾਮਲ ਹਨ।


ਇਸ ਤੋਂ ਇਲਾਵਾ ‘ਆਪ’ ਦੇ ਸੀਨੀਅਰ ਨੇਤਾ ਤੇ ਰਾਜ ਸਭਾ ਮੈਂਬਰ ਸੰਜੈ ਸਿੰਘ, ਦਿੱਲੀ ਦੇ ਕੈਬਨਿਟ ਮੰਤਰੀ ਸਤੇਂਦਰ ਜੈਨ, ਪਾਰਟੀ ਦੇ ਸੀਨੀਅਰ ਆਗੂ ਅਜੈ ਦੱਤ, ਸੁਰਜੀਤ ਸਿੰਘ ਠਾਕੁਰ, ਆਈਡੀ ਭੰਡਾਰੀ, ਰਾਮਾ ਗੁਲੇਰੀਆ, ਦੁਰਗੇਸ਼ ਪਾਠਕ, ਨਰਿੰਦਰ ਪਠਾਨੀਆ ਤੇ ਕੈਪਟਨ ਪ੍ਰਸ਼ਾਂਤ ਵੀ ਪਾਰਟੀ ਲਈ ਪ੍ਰਚਾਰ ਕਰਨਗੇ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਇਹ ਵੀ ਪੜ੍ਹੋ:


Punjab Breaking News LIVE: ਸੀਐਮ ਭਗਵੰਤ ਮਾਨ ਦੀ ਕੋਠੀ ਨੂੰ ਕਿਸਾਨ ਪਾਉਣਗੇ ਘੇਰਾ, ਗੋਲ਼ੀ ਲੱਗਣ ਨਾਲ DSP ਗਗਨਦੀਪ ਭੁੱਲਰ ਦੀ ਮੌਤ, ਕੈਨੇਡਾ 'ਚ ਮਿਲੇਗੀ ਲੱਖਾਂ ਲੋਕਾਂ ਨੂੰ ਪੀਆਰ, ਜਹਾਜ਼ ਖਰੀਦਣ 'ਤੇ ਘਿਰੀ ਭਗਵੰਤ ਮਾਨ ਸਰਕਾਰ, ਹੁਣ ਹਰਿਆਣਾ ਕਮੇਟੀ ਕੋਲ ਜਾਏਗਾ ਗੁਰਦੁਆਰਿਆਂ ਦਾ ਪ੍ਰਬੰਧ