Punjab News : ਮੋਗਾ ਦੇ ਸਰਕਾਰੀ ਹਸਪਤਾਲ ਦੇ ਵਾਰਡ ਅੰਦਰ ਗੁੰਡਾਗਰਦੀ ਦਾ ਨੰਗਾ ਨਾਚ ਦੇਖਣ ਨੂੰ ਮਿਲਿਆ ਹੈ। ਇਹ ਘਟਨਾ ਬੀਤੀ ਦੇਰ ਰਾਤ ਉਸ ਸਮੇਂ ਵਾਪਰੀ, ਜਦੋਂ ਮਰੀਜ਼ ਜਸਪ੍ਰੀਤ ਸਿੰਘ ਮੋਗਾ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਸੀ। ਦੱਸ ਦੇਈਏ ਕਿ ਬੀਤੇ ਕੱਲ੍ਹ ਦੁਪਹਿਰ 3 ਵਜੇ ਦੇ ਕਰੀਬ ਮੋਗਾ ਦੇ ਬੁੱਕਣਵਾਲਾ ਰੋਡ 'ਤੇ ਜਸਪ੍ਰੀਤ ਸਿੰਘ ਦੀ ਕੁਝ ਵਿਅਕਤੀਆਂ ਵੱਲੋਂ ਕੁੱਟਮਾਰ ਕੀਤੀ ਗਈ ਸੀ, ਜਿਸ ਦੀ ਸੀ.ਸੀ.ਟੀ.ਵੀ. ਵੀ ਹੈ। ਇਸ ਝਗੜੇ ਵਿੱਚ ਜਸਪ੍ਰੀਤ ਸਿੰਘ ਜ਼ਖਮੀ ਹੋ ਗਿਆ ਸੀ , ਜਿਸਨੂੰ ਮੋਗਾ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ।
ਇਹ ਵੀ ਪੜ੍ਹੋ : ਸਾਬਕਾ ਸੀਐਮ ਚਰਨਜੀਤ ਚੰਨੀ ਨੂੰ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ
ਇਸ ਦੌਰਾਨ ਜ਼ਖਮੀ ਜਸਪ੍ਰੀਤ ਸਿੰਘ ਦਾ ਕਹਿਣਾ ਹੈ ਕਿ ਕੱਲ੍ਹ ਦੁਪਹਿਰ 4/5 ਵਿਅਕਤੀਆਂ ਨੇ ਮੋਗਾ ਦੇ ਬੁੱਕਣਵਾਲਾ ਰੋਡ 'ਤੇ ਇਕ ਦੁਕਾਨ ਦੇ ਬਾਹਰ ਉਸਨੂੰ ਘੇਰ ਕੇ ਕੁੱਟਮਾਰ ਕੀਤੀ। ਜਦੋਂ ਇਲਾਜ ਲਈ ਉਹ ਸਰਕਾਰੀ ਹਸਪਤਾਲ 'ਚ ਆਏ ਤਾਂ ਰਾਤ ਦੇ ਕਰੀਬ 2 ਵਜੇ ਉਨ੍ਹਾਂ ਲੋਕਾਂ ਨੇ ਹੀ ਜਸਪ੍ਰੀਤ ਸਿੰਘ ਨੂੰ ਹਸਪਤਾਲ 'ਚੋਂ ਚੁੱਕ ਕੇ ਲਿਜਾਣ ਦੀ ਕੋਸ਼ਿਸ ਕੀਤੀ ਅਤੇ ਵਿਰੋਧ ਕਰਨ 'ਤੇ ਤੇਜ਼ਧਾਰਾਂ ਨਾਲ ਹਮਲਾ ਕਰ ਦਿੱਤਾ। ਉਸ ਸਮੇਂ ਵਾਰਡ ਦੇ ਅੰਦਰ ਸਾਰੇ ਮਰੀਜ਼ ਮੌਜੂਦ ਸਨ।
ਇਹ ਵੀ ਪੜ੍ਹੋ : ਮੋਗਾ ਦੇ ਸਰਕਾਰੀ ਹਸਪਤਾਲ 'ਚ ਹੋਇਆ ਗੁੰਡਾਗਰਦੀ ਦਾ ਨੰਗਾ ਨਾਚ ,ਮਰੀਜ਼ 'ਤੇ ਕੀਤਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ
ਇਸ ਸਬੰਧੀ ਮੋਗਾ ਦੇ ਸਰਕਾਰੀ ਹਸਪਤਾਲ ਦੇ ਐਸ.ਐਮ.ਓ ਸੁਖਪ੍ਰੀਤ ਬਰਾੜ ਨੇ ਦੱਸਿਆ ਕਿ ਇਹ ਘਟਨਾ ਆਪਸੀ ਰੰਜਿਸ਼ ਕਾਰਨ ਵਾਪਰੀ ਹੈ, ਇਸ ਤੋਂ ਪਹਿਲਾਂ ਵੀ ਲੜਾਈ ਝਗੜਾ ਹੋਇਆ ਸੀ, ਜਿਸ ਕਾਰਨ ਮਰੀਜ਼ ਜਸਪ੍ਰੀਤ ਹਸਪਤਾਲ ਵਿੱਚ ਦਾਖਲ ਸੀ ਅਤੇ ਉਕਤ ਵਿਅਕਤੀਆਂ ਨੇ ਆ ਕੇ ਜਪ੍ਰੀਤ ਦੀ ਕੁੱਟਮਾਰ ਕੀਤੀ। ਮੌਜੂਦ ਸਟਾਫ਼ ਨੇ ਲਿਖਤੀ ਸ਼ਿਕਾਇਤ ਦਿੱਤੀ ਹੈ, ਜਿਸ ਦੀ ਸਾਰੀ ਜਾਣਕਾਰੀ ਪੁਲਿਸ ਨੂੰ ਦੇ ਦਿੱਤੀ ਹੈ, ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।