India-Maldives Row: ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਦੇ ਲਕਸ਼ਦੀਪ ਦੌਰੇ ਦੌਰਾਨ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਤਸਵੀਰਾਂ ਤੋਂ ਬਾਅਦ ਭਾਰਤ ਅਤੇ ਮਾਲਦੀਵ ਵਿਚਾਲੇ ਤਣਾਅ ਜਾਰੀ ਹੈ। ਅਜਿਹੇ 'ਚ ਮਾਲਦੀਵ ਦੇ ਰਾਸ਼ਟਰਪਤੀ ਮੁਹੰਮਦ ਮੁਈਜ਼ੂ ਦਾ ਤਾਜ਼ਾ ਬਿਆਨ ਆਇਆ ਹੈ, ਜਿਸ 'ਚ ਉਨ੍ਹਾਂ ਨੇ ਅਸਿੱਧੇ ਤੌਰ 'ਤੇ ਭਾਰਤ 'ਤੇ ਨਿਸ਼ਾਨਾ ਸਾਧਿਆ ਹੈ।
ਹਿੰਦੁਸਤਾਨ ਟਾਈਮਜ਼ ਦੀ ਰਿਪੋਰਟ ਮੁਤਾਬਕ ਰਾਸ਼ਟਰਪਤੀ ਮੁਈਜ਼ੂ ਚੀਨ ਦਾ 5 ਦਿਨਾ ਦੌਰਾ ਪੂਰਾ ਕਰਕੇ ਮਾਲਦੀਵ ਪਰਤ ਆਏ ਹਨ। ਉਨ੍ਹਾਂ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ, ਅਸੀਂ ਭਾਵੇਂ ਛੋਟੇ ਹਾਂ ਪਰ ਇਸ ਨਾਲ ਉਨ੍ਹਾਂ ਨੂੰ ਧਮਕੀਆਂ ਦੇਣ ਦਾ ਲਾਇਸੈਂਸ ਨਹੀਂ ਮਿਲ ਜਾਂਦਾ ਹੈ।