ਪੁਲਿਸ ਦੀ ਨੱਕ ਹੇਠ ਚੱਲ ਰਹੀ ਸੀ ਨਕਲੀ ਕੀਟਨਾਸ਼ਕਾਂ ਦੀ ਫੈਕਟਰੀ, ਕਿਸਾਨ ਯੂਨੀਅਨ ਨੇ ਕੀਤਾ ਪਰਦਾਫਾਸ਼
ਵਿਰੋਧ ਕਰ ਰਹੇ ਕਿਸਾਨਾਂ ਨੇ ਕਿਹਾ ਕਿ ਇਸ ਖ਼ਿਲਾਫ਼ ਜਲਦ ਮਾਮਲਾ ਦਰਜ ਕੀਤਾ ਜਾਣਾ ਚਾਹੀਦਾ ਹੈ।
ਖੇਤੀਬਾੜੀ ਅਧਿਕਾਰੀਆਂ ਨੇ ਕਿਹਾ ਕਿ ਗ਼ੈਰ ਕਾਨੂੰਨੀ ਢੰਗ ਨਾਲ ਇਸ ਤਰ੍ਹਾਂ ਵੱਡੀ ਮਾਤਰਾ ਵਿੱਚ ਕੀਟਨਾਸ਼ਕ ਤੇ ਨਕਲੀ ਦਵਾਈਆਂ ਦਾ ਕਾਰੋਬਾਰ ਚਲਾਇਆ ਜਾ ਰਿਹਾ ਸੀ। ਇਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ।
ਮੌਕੇ 'ਤੇ ਪੁੱਜੇ ਬਠਿੰਡਾ ਖੇਤੀਬਾੜੀ ਅਧਿਕਾਰੀਆਂ ਨੇ ਭਾਰੀ ਗਿਣਤੀ ਵਿੱਚ ਸੈਂਪਲ ਭਰੇ ਜੋ ਜਾਂਚ ਦੇ ਲਈ ਭੇਜੇ ਜਾ ਰਹੇ ਹਨ।
ਕਿਸਾਨਾਂ ਦੀਆਂ ਫਸਲਾਂ 'ਤੇ ਛਿੜਕਣ ਵਾਲੀ ਕੀਟਨਾਸ਼ਕ ਦਵਾਈ ਭਾਰੀ ਗਿਣਤੀ ਵਿੱਚ ਬਣਾਈ ਜਾ ਰਹੀ ਸੀ ਜਿਸ ਦੇ ਚੱਲਦੇ ਅੱਜ ਛਾਪਾ ਮਾਰਿਆ ਗਿਆ। ਇੱਥੋਂ ਵੱਖ ਵੱਖ ਮਟੀਰੀਅਲ ਅਤੇ ਦਵਾਈਆਂ ਦੇ ਰੈਪਰ ਅਤੇ ਮਸ਼ੀਨਾਂ ਬਰਾਮਦ ਕੀਤੀਆਂ ਗਈਆਂ।
ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਕਿਸਾਨਾਂ ਨੇ ਇਸ ਫੈਕਟਰੀ ਦਾ ਪਰਦਾਫਾਸ਼ ਕੀਤਾ। ਉਨ੍ਹਾਂ ਵੱਲੋਂ ਪਿਛਲੇ ਕਈ ਦਿਨਾਂ ਤੋਂ ਇਸ ਦੇ ਲਈ ਸਿਰਕੀ ਕੀਤੀ ਜਾ ਰਹੀ ਸੀ।
ਕਿਸਾਨਾਂ ਨੇ ਵਿਰੋਧ ਜਤਾਉਂਦਿਆਂ ਕਿਹਾ ਕਿ ਇਹ ਫੈਕਟਰੀ ਪੁਲਿਸ ਦੇ ਨਾਲ ਲੱਗਦੀ ਕੰਧ ਵਿੱਚ ਬਣੀ ਹੋਈ ਸੀ ਜੋ ਕਿਸਾਨਾਂ ਨੂੰ ਨਕਲੀ ਦਵਾਈਆਂ ਵੇਚ ਰਹੀ ਸੀ। ਉਨ੍ਹਾਂ ਕਿਹਾ ਕਿ ਇਸ ਵੱਡੇ ਕਾਰੋਬਾਰ 'ਚ ਪੁਲਿਸ ਪ੍ਰਸ਼ਾਸਨ ਦੀ ਮਿਲੀਭੁਗਤ ਹੋ ਸਕਦੀ ਹੈ।
ਬਠਿੰਡਾ: ਬਠਿੰਡਾ ਦੇ ਪਿੰਡ ਬੱਲੂਆਣਾ ਵਿੱਚ ਨਕਲੀ ਕੀਟਨਾਸ਼ਕ ਦਵਾਈਆਂ ਦੀ ਫੈਕਟਰੀ ਚੱਲ ਰਹੀ ਸੀ ਜਿਸ ਦਾ ਭਾਰਤੀ ਕਿਸਾਨ ਯੂਨੀਅਨ ਨੇ ਪਰਦਾਫਾਸ਼ ਕਰ ਦਿੱਤਾ ਹੈ।