ਫ਼ਸਲਾਂ ਦਾ ਜਾਇਜ਼ਾ ਲੈਣ ਖੇਤਾਂ ਵਿੱਚ ਪਹੁੰਚੇ ਕੈਪਟਨ, ਵੇਖੋ ਤਸਵੀਰਾਂ
ਕੈਪਟਨ ਨੇ ਸੰਕਟ ਦਾ ਸਾਹਮਣਾ ਕਰ ਰਹੇ ਕਿਸਾਨਾਂ ਨੂੰ ਮਿਆਰੀ ਬੀਜਾਂ ਦੀ ਸਪਲਾਈ ਯਕੀਨੀ ਬਣਾਉਣ ਲਈ ਵੀ ਸਬੰਧਤ ਵਿਭਾਗਾਂ ਨੂੰ ਆਖਿਆ ਹੈ ਕਿਉਂਕਿ ਇਹ ਕਿਸਾਨ ਆਪਣੇ ਕਿੱਤੇ ਨੂੰ ਬਣਾਈ ਰੱਖਣ ਲਈ ਤਿੱਖਾ ਸੰਘਰਸ਼ ਕਰ ਰਹੇ ਹਨ ਤੇ ਵੱਡੇ ਕਰਜ਼ੇ ਹੇਠ ਪਿਸ ਰਹੇ ਹਨ।
ਕਾਬਲੇਗੌਰ ਹੈ ਕਿ ਚਿੱਟੇ ਮੱਛਰ ਦੇ ਟਾਕਰੇ ਲਈ ਕਿਸਾਨਾਂ ਨੇ ਕੀਟਨਾਸ਼ਕਾਂ ਦਾ ਛਿੜਕਾ ਕੀਤਾ ਸੀ ਪਰ ਇਸ ਦਾ ਕੋਈ ਅਸਰ ਨਹੀਂ ਹੋਇਆ। ਬਾਅਦ ਵਿੱਚ ਕੀਟਨਾਸ਼ਕਾਂ ਦੇ ਸੈਂਪਲ ਭਰੇ ਜਾਣ ਤੇ ਪਤਾ ਲੱਗਾ ਕਿ ਬਹੁਤ ਸਾਰੇ ਕੀਟਨਾਸ਼ਨ ਜਾਅਲੀ ਹਨ।
ਉਨ੍ਹਾਂ ਨੇ ਚੇਤਾਵਨੀ ਦਿੱਤੀ ਹੈ ਕਿ ਇਸ ਬਾਰੇ ਕਿਸੇ ਵੀ ਤਰ੍ਹਾਂ ਦੀ ਢਿੱਲ ਸਹਿਣ ਨਹੀਂ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਖੇਤੀਬਾੜੀ ਵਿਭਾਗ ਤੇ ਪੁਲਿਸ ਅਥਾਰਟੀ ਨੂੰ ਜਾਅਲੀ ਕੀਟਨਾਸ਼ਕਾਂ ਦੇ ਵਿਕਰੀ ਵਿਰੁੱਧ ਤਿੱਖੀ ਕਾਰਵਾਈ ਕਰਨ ਲਈ ਨਿਰਦੇਸ਼ ਦਿੱਤੇ ਹਨ।
ਮੁੱਖ ਮੰਤਰੀ ਨਾਲ ਸੀਨੀਅਰ ਅਧਿਕਾਰੀ ਵੀ ਸਨ। ਮੁੱਖ ਮੰਤਰੀ ਨੇ ਕਿਸਾਨਾਂ ਨੂੰ ਹਰ ਸੰਭਵ ਮਦਦ ਮੁਹੱਈਆ ਕਰਾਉਣ ਲਈ ਖੇਤੀਬਾੜੀ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ।
ਪੰਜਾਬ ਸਰਕਾਰ ਵੱਲੋਂ ਪੂਰੇ ਬੰਦੋਬਸਤ ਦੇ ਦਾਅਵਿਆਂ ਦੇ ਬਾਵਜੂਦ ਕਿਸਾਨਾਂ ਨੂੰ ਚਿੱਟਾ ਮੱਛਰ ਰਗੜੇ ਲਾ ਰਿਹਾ ਹੈ। ਕਿਸਾਨ ਨਰਮੇ ਦੀ ਫਸਲ ਵਹੁਣ ਲਈ ਮਜਬੂਰ ਹਨ। ਪਤਾ ਲੱਗਾ ਹੈ ਕਿ ਫਸਲ ਵਾਹੁਣ ਦੀਆਂ ਰਿਪੋਰਟਾਂ ਮਗਰੋਂ ਸਰਕਾਰ ਸਰਗਰਮ ਹੋਈ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਚਿੱਟੇ ਮੱਛਰ ਦੇ ਹਮਲੇ ਕਾਰਨ ਪੈਦਾ ਹਾਲਾਤ ਦਾ ਅਨੁਮਾਨ ਲਾਉਣ ਲਈ ਅੱਜ ਖੁਦ ਮਾਨਸਾ ਦੇ ਦੌਰਾ ਉੱਤੇ ਗਏ।
ਮੁੱਖ ਮੰਤਰੀ ਨੇ ਕਿਸਾਨਾਂ ਨੂੰ ਜਾਇਜ਼ ਕੀਟਨਾਸ਼ਕਾਂ ਦੀ ਸਪਲਾਈ ਯਕੀਨੀ ਬਣਾਉਣ ਲਈ ਸਬੰਧਤ ਅਧਿਕਾਰੀਆਂ ਨੂੰ ਵੀ ਨਿਰਦੇਸ਼ ਦਿੱਤੇ ਹਨ ਤਾਂ ਜੋ ਚਿੱਟੇ ਮੱਛਰ ‘ਤੇ ਕਾਬੂ ਪਾਇਆ ਜਾ ਸਕੇ।