ਸਰਕਾਰੀ ਰੋਕ: ਕਿਸਾਨਾਂ ਨੇ ਪਰਾਲੀ ਨੂੰ ਅੱਗ ਲਾਈ
ਏਬੀਪੀ ਸਾਂਝਾ | 27 Sep 2017 09:29 AM (IST)
1
2
27 ਅਕਤੂਬਰ ਨੂੰ ਜਥੇਬੰਦੀਆਂ ਅੰਦੋਲਨ ਦੇ ਅਗਲੇ ਪੜਾਅ ਦਾ ਐਲਾਨ ਕਰਨਗੀਆਂ।
3
16 ਸਤੰਬਰ ਤੋਂ ਘਰਾਂ 'ਚੋਂ ਛਾਪੇਮਾਰੀ ਕਰ ਕੇ ਗ੍ਰਿਫ਼ਤਾਰ ਕੀਤੇ ਗਏ ਲਗਭਗ 200 ਕਿਸਾਨਾਂ ਨੂੰ 7 ਕਿਸਾਨ ਜਥੇਬੰਦੀਆਂ ਵੱਲੋਂ ਸਨਮਾਨਿਤ ਕੀਤਾ ਗਿਆ।
4
ਪਟਿਆਲਾ: ਸੱਤ ਕਿਸਾਨ ਜਥੇਬੰਦੀਆਂ ਦੇ ਧਰਨੇ ਦੇ ਪੰਜਵੇਂ ਤੇ ਆਖ਼ਰੀ ਦਿਨ ਕਿਸਾਨਾਂ ਨੇ ਪਰਾਲੀ ਨੂੰ ਅੱਗ ਲਾ ਕੇ ਸੰਘਰਸ਼ ਦੇ ਮੈਦਾਨ ਨੂੰ ਹੋਰ ਭਖਾਉਂਦਿਆਂ ਛੇਤੀ ਹੀ ਸੰਘਰਸ਼ ਦੇ ਅਗਲੇ ਪੜਾਅ ਦਾ ਐਲਾਨ ਕਰਨ ਦਾ ਫ਼ੈਸਲਾ ਕੀਤਾ। ਜਥੇਬੰਦੀਆਂ ਨੇ ਸੰਕੇਤਕ ਤੌਰ 'ਤੇ ਪਰਾਲੀ ਦੇ ਢੇਰ ਨੂੰ ਅੱਗ ਲਾਈ ਹੈ।
5
6
ਜੱਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਝੋਨੇ ਉੱਪਰ 200 ਰੁਪਏ ਪ੍ਰਤੀ ਕੁਇੰਟਲ ਬੋਨਸ ਦਾ ਐਲਾਨ ਨਹੀਂ ਕੀਤਾ ਅਤੇ ਨਾ ਹੀ ਕੋਈ ਠੋਸ ਹੱਲ ਪੇਸ਼ ਕੀਤਾ ਹੈ। ਜਿਸ ਕਾਰਨ ਕਿਸਾਨ ਅਗਲੀ ਫਸਲ ਦੀ ਤਿਆਰੀ ਲਈ ਪਰਾਲੀ ਨੂੰ ਅੱਗ ਲਾਉਣਗੇ।