#KisanMuktiMarch ਨੇ ਹਿਲਾਇਆ ਦਿੱਲੀ ਦਾ ਤਖ਼ਤ, ਵੇਖੋ ਤਸਵੀਰਾਂ
ਮਸ਼ਹੂਰ ਗਾਇਕ ਜਸਬੀਰ ਜੱਸੀ ਨੇ ਕਿਸਾਨ ਮੁਕਤੀ ਮਾਰਚ ਵਿੱਚ ਸ਼ਿਰਕਤ ਕੀਤੀ ਤੇ ਆਪਣੇ ਸੰਘਰਸ਼ੀਲ ਗੀਤ ਗਾਏ।
Download ABP Live App and Watch All Latest Videos
View In Appਕਿਸਾਨਾਂ ਦੇ ਸਾਥ ਵਿੱਚ ਕਈ ਵਿਦਿਆਰਥੀ ਜਥੇਬੰਦੀਆਂ ਵੀ ਉੱਤਰ ਆਈਆਂ ਹਨ ਤੇ ਕ੍ਰਾਂਤੀਕਾਰੀ ਗੀਤਾਂ ਨਾਲ ਸੰਘਰਸ਼ ਭਖ਼ਾਇਆ ਜਾ ਰਿਹਾ ਹੈ।
ਖੇਤੀ ਤੇ ਕਿਸਾਨੀ ਮੁੱਦਿਆਂ ਦੇ ਮਾਹਰ ਅਤੇ ਸਵਰਾਜ ਇੰਡੀਆ ਦੇ ਮੁਖੀ ਯੋਗੇਂਦਰ ਯਾਦਵ ਦੇ ਨਾਲ-ਨਾਲ ਕਈ ਹੋਰ ਵੱਡੇ ਸਿਆਸੀ ਚਿਹਰੇ ਵੀ ਸ਼ਾਮਲ ਹੋ ਸਕਦੇ ਹਨ। ਉਨ੍ਹਾਂ ਦੇ ਸਾਥੀ ਪ੍ਰਸ਼ਾਂਤ ਭੂਸ਼ਣ ਨੇ ਦਾਅਵਾ ਕੀਤਾ ਹੈ ਕਿ ਤਕਰੀਬਨ ਇੱਕ ਲੱਖ ਕਿਸਾਨ ਇਸ ਮੁਕਤੀ ਮਾਰਚ ਵਿੱਚ ਸ਼ਾਮਲ ਹੋਣਗੇ।
ਕਮੇਟੀ ਦੇ ਕਨਵੀਨਰ ਹੰਨਾਨ ਮੋਲਾਹ ਨੇ ਦੱਸਿਆ ਕਿ ਇਹ ਅੰਦੋਲਨ ਹੁਣ ਤਕ ਦਾ ਸਭ ਤੋਂ ਵੱਡਾ ਕਿਸਾਨ ਅੰਦੋਲਨ ਹੋਵੇਗਾ।
ਤਕਰੀਬਨ 200 ਕਿਸਾਨ ਜਥੇਬੰਦੀਆਂ ਤੇ 21 ਛੋਟੀਆਂ ਵੱਡੀਆਂ ਸਿਆਸੀ ਪਾਰਟੀਆਂ ਦੇ ਸਮਰਥਨ ਵੀ ਇਨ੍ਹਾਂ ਕਿਸਾਨਾਂ ਨੂੰ ਹਾਸਲ ਹੈ, ਜਿਨ੍ਹਾਂ ਵਿੱਚ ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਅਤੇ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਚੰਦਰ ਬਾਬੂ ਨਾਇਡੂ ਵੀ ਸ਼ਾਮਲ ਹਨ।
ਕਿਸਾਨਾਂ ਦਾ ਦਾਅਵਾ ਹੈ ਕਿ ਇਨ੍ਹਾਂ ਬਿਲਾਂ ਨੂੰ ਕਾਨੂੰਨ ਬਣਾ ਕੇ ਹੀ ਕਿਸਾਨਾਂ ਨੂੰ ਖੇਤੀ ਕਰਜ਼ਿਆਂ ਤੋਂ ਮੁਕਤੀ ਦਿਵਾਈ ਜਾ ਸਕਦੀ ਹੈ।
ਪਹਿਲਾ ਬਿਲ ਕਿਸਾਨਾਂ ਦੀ ਕਰਜ਼ ਮੁਕਤੀ ਨਾਲ ਸਬੰਧਤ ਹੈ ਤੇ ਦੂਜਾ ਖੇਤੀ ਉਤਪਾਦ ਤੇ ਜਿਣਸਾਂ ਦਾ ਘੱਟੋ-ਘੱਟ ਸਮਰਥਨ ਮੁੱਲ ਮੁਹੱਈਆ ਕਰਨਾ ਯਕੀਨੀ ਬਣਾਉਣ ਨਾਲ ਸਬੰਧਤ ਹੈ।
ਇਸ ਅੰਦੋਲਨ ਵਿੱਚ ਸ਼ਿਰਕਤ ਕਰ ਰਹੇ ਕਿਸਾਨਾਂ ਦੀਆਂ ਮੁੱਖ ਮੰਗਾਂ ਵਿੱਚੋਂ ਇੱਕ ਹੈ ਕਿ ਕਿਸਾਨੀ ਮਸਲੇ ਵੀਚਾਰਨ ਲਈ ਸੰਸਦ ਦਾ ਵਿਸ਼ੇਸ਼ ਇਜਲਾਸ ਸੱਦਿਆ ਜਾਵੇ। ਕਿਸਾਨ ਮੰਗ ਕਰ ਰਹੇ ਹਨ ਕਿ ਉਨ੍ਹਾਂ ਦੀਆਂ ਜਥੇਬੰਦੀਆਂ ਵੱਲੋਂ ਤਿਆਰ ਕੀਤੇ ਦੋ ਬਿਲਾਂ ਨੂੰ ਵੀ ਸੰਸਦ ਪਾਸ ਕਰੇ।
ਕਿਸਾਨ ਭਲਕੇ ਰਾਮਲੀਲਾ ਮੈਦਾਨ ਤੋਂ ਸੰਸਦ ਭਵਨ ਤਕ ਵੱਡਾ ਪੈਦਲ ਮਾਰਚ ਕਰਨਗੇ।
ਕੌਮੀ ਰਾਜਧਾਨੀ ਦਿੱਲੀ ਵਿੱਚ ਦੇਸ਼ ਦੇ ਕੋਨੇ-ਕੋਨੇ ਤੋਂ ਹਜ਼ਾਰਾਂ ਕਿਸਾਨ ਪਹੁੰਚ ਚੁੱਕੇ ਹਨ। ਕਿਸਾਨ ਇੱਥੇ ਇੱਕ ਵਾਰ ਫਿਰ ਕਰਜ਼ ਮੁਆਫ਼ੀ ਅਤੇ ਫ਼ਸਲਾਂ ਦੇ ਸਹੀ ਭਾਅ ਮਿਲਣ ਲਈ ਰਾਮ ਲੀਲਾ ਮੈਦਾਨ ਵਿਕੇ ਰੋਸ ਪ੍ਰਦਰਸ਼ਨ ਕਰਨ ਇਕੱਠੇ ਹੋ ਚੁੱਕੇ ਹਨ।
- - - - - - - - - Advertisement - - - - - - - - -