ਕਿਸਾਨ ਜਥੇਬੰਦੀਆਂ ਨੇ ਇਸ ਵਾਰ ਮੰਗ ਕੀਤੀ ਸੀ ਕਿ 20 ਜੂਨ ਤੋਂ ਪਛੇਤਾ ਝੋਨਾ ਲਾਉਣ ਲਈ ਸਿੱਲ੍ਹ ਦੀ ਮਾਤਰਾ 24% ਕੀਤੀ ਜਾਵੇ, ਪਰ ਸਰਕਾਰ ਨੇ ਕੋਈ ਧਿਆਨ ਨਹੀਂ ਦਿੱਤਾ। ਲਿਹਾਜ਼ਾ ਕਿਸਾਨਾਂ ਦੀ ਅੰਨ੍ਹੀ ਲੁੱਟ ਨੂੰ ਰੋਕਣ ਲਈ ਹੀ ਐਤਕੀਂ 10 ਜੂਨ ਤੋਂ ਝੋਨਾ ਲਾਉਣਾ ਪੈ ਰਿਹਾ ਹੈ।