ਕਿਸਾਨਾਂ 'ਤੇ ਸਖਤੀ, ਅਗੇਤੇ ਝੋਨੇ 'ਤੇ ਫਿਰਿਆ ਸਰਕਾਰ ਹਲ
ਕਿਸਾਨ ਜਥੇਬੰਦੀਆਂ ਨੇ ਇਸ ਵਾਰ ਮੰਗ ਕੀਤੀ ਸੀ ਕਿ 20 ਜੂਨ ਤੋਂ ਪਛੇਤਾ ਝੋਨਾ ਲਾਉਣ ਲਈ ਸਿੱਲ੍ਹ ਦੀ ਮਾਤਰਾ 24% ਕੀਤੀ ਜਾਵੇ, ਪਰ ਸਰਕਾਰ ਨੇ ਕੋਈ ਧਿਆਨ ਨਹੀਂ ਦਿੱਤਾ। ਲਿਹਾਜ਼ਾ ਕਿਸਾਨਾਂ ਦੀ ਅੰਨ੍ਹੀ ਲੁੱਟ ਨੂੰ ਰੋਕਣ ਲਈ ਹੀ ਐਤਕੀਂ 10 ਜੂਨ ਤੋਂ ਝੋਨਾ ਲਾਉਣਾ ਪੈ ਰਿਹਾ ਹੈ।
Download ABP Live App and Watch All Latest Videos
View In Appਕਿਸਾਨ ਲੀਡਰਾਂ ਨੇ ਕਿਹਾ ਹੈ ਕਿ ਪਿਛਲੇ ਸਾਲ 15 ਜੂਨ ਤੋਂ ਝੋਨੇ ਦੀ ਲਵਾਈ ਸ਼ੁਰੂ ਹੋਣ ‘ਤੇ ਵੀ ਛੋਟੇ ਤੇ ਗਰੀਬ ਕਿਸਾਨਾਂ ਦਾ ਝੋਨਾ ਕਾਫੀ ਪਛੇਤਾ ਹੋ ਗਿਆ ਸੀ। ਇਸ ਕਾਰਨ ਵਿਕਰੀ ਸਮੇਂ ਸਿੱਲ੍ਹ ਵਧੇਰੇ ਹੋਣ ਦੇ ਬਹਾਨੇ ਉਨ੍ਹਾਂ ਨੂੰ ਖਰੀਦ ਇੰਸਪੈਕਟਰਾਂ ਤੇ ਵਪਾਰੀਆਂ ਦੀ ਲੁੱਟ ਦਾ ਸ਼ਿਕਾਰ ਹੋਣਾ ਪਿਆ ਸੀ।
ਦੂਜੇ ਪਾਸੇ ਕਿਸਾਨਾਂ ਦਾ ਕਹਿਣਾ ਹੈ ਕਿ ਪਿਛੇਤਾ ਝੋਨਾ ਕਿਸਾਨਾਂ ਨੂੰ ਵੱਡਾ ਘਾਟਾ ਪਾਉਂਦਾ ਹੈ। ਇਸ ਦਾ ਅਗਲੀ ਫਸਲ ਦੇ ਝਾੜ ਉੱਪਰ ਵੀ ਅਸਰ ਪੈਂਦਾ ਹੈ। ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਹੈ ਕਿ ਕਿਸਾਨਾਂ ਦਾ ਝੋਨਾ ਵਾਹੁਣ ਵਾਲੇ ਅਧਿਕਾਰੀਆਂ ਦਾ ਸਖ਼ਤ ਵਿਰੋਧ ਕਰਨ ਦੇ ਨਾਲ ਉਨ੍ਹਾਂ ਦਾ ਘਿਰਾਓ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਪੰਜਾਬ ਦਾ ਪਾਣੀ ਬਚਾਉਣਾ ਸਿਰਫ ਸਾਡਾ ਨਹੀਂ ਸਗੋਂ ਸਮੂਹ ਪੰਜਾਬੀਆਂ ਦਾ ਫਰਜ਼ ਹੈ।
ਪਨੂੰ ਨੇ ਕਿਹਾ ਕਿ ਪੰਜਾਬ ਦਾ ਪਾਣੀ ਹਰ ਸਾਲ ਢਾਈ ਫੁੱਟ ਹੇਠਾਂ ਜਾ ਰਿਹਾ ਹੈ। ਇਸ ਲਈ ਕਿਸਾਨ ਪੰਜਾਬ ਨੂੰ ਬਚਾਉਣ ਲਈ ਸਹਿਯੋਗ ਦੇਣ ਕਿਉਂਕਿ ਪਾਣੀ ਬਚੇਗਾ ਤਾਂ ਹੀ ਪੰਜਾਬ ਬਚੇਗਾ।
ਉਨ੍ਹਾਂ ਕਿਹਾ ਕਿ ਕੁਝ ਕਿਸਾਨ ਜਥੇਬੰਦੀਆਂ ਆਪਣੀ ਸਿਆਸਤ ਚਮਕਾਉਣ ਲਈ ਕਿਸਾਨਾਂ ਨੂੰ ਸਮੇਂ ਤੋਂ ਪਹਿਲਾਂ ਝੋਨਾ ਲਾਉਣ ਲਈ ਉਕਸਾ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ 20 ਜੂਨ ਤੋਂ ਪਹਿਲਾਂ ਝੋਨਾ ਨਹੀਂ ਲਾਉਣਾ ਚਾਹੀਦਾ ਸੀ। ਸਰਕਾਰ ਦੀ ਕਾਰਵਾਈ ਤੋਂ ਹੋਰ ਕਿਸਾਨ ਸਬਕ ਲੈਣਗੇ।
ਇਸ ਲਈ ਸਰਕਾਰ ਕਿਸਾਨਾਂ ਖਿਲਾਫ ਕਾਰਵਾਈ ਕਰਨ ਜਾ ਰਹੀ ਹੈ। ਖੇਤੀਬਾੜੀ ਮਹਿਕਮੇ ਦੇ ਸਕੱਤਰ ਤੇ ਪ੍ਰਦੂਸ਼ਨ ਕੰਟਰੋਲ ਬੋਰਡ ਦੇ ਚੇਅਰਮੈਨ ਕਾਹਨ ਸਿੰਘ ਪਨੂੰ ਨੇ ਕਿਹਾ ਹੈ ਕਿ ਸਮੇਂ ਤੋਂ ਪਹਿਲਾਂ ਝੋਨੇ ਲਾਉਣ ਵਾਲੇ ਕਿਸਾਨਾਂ ਦਾ ਝੋਨਾ ਵਾਹਿਆ ਜਾ ਰਿਹਾ ਹੈ।
ਦਰਅਸਲ ਸਰਕਾਰ ਨੇ ਇਸ ਵਾਰ ਝੋਨਾ ਲਾਉਣ ਦੀ ਤਾਰੀਖ 20 ਜੂਨ ਮਿਥੀ ਹੈ ਪਰ ਕਿਸਾਨਾਂ ਨੇ 10 ਜੂਨ ਤੋਂ ਹੀ ਝੋਨਾ ਲਾਉਣਾ ਸ਼ੁਰੂ ਕਰ ਦਿੱਤਾ ਹੈ।
ਤੈਅ ਸਮੇਂ ਤੋਂ ਪਹਿਲਾਂ ਝੋਨਾ ਲਾਉਣ ਵਾਲਿਆਂ ਖਿਲਾਫ ਸਰਕਾਰ ਨੇ ਸਖਤੀ ਵਿੱਢ ਦਿੱਤੀ ਹੈ। ਅੱਜ ਕਈ ਥਾਈਂ ਝੋਨਾ ਵਾਹ ਦਿੱਤਾ ਗਿਆ। ਇਹ ਤਸਵੀਰਾਂ ਸੰਗਰੂਰ ਦੇ ਪਿੰਡ ਛਾਜਲੀ ਦੀਆਂ ਹਨ।
- - - - - - - - - Advertisement - - - - - - - - -