ਮੁੰਬਈ : ਮਹਾਰਾਸ਼ਟਰ ਦੇ ਠਾਣੇ 'ਚ ਇਕ ਅਜੀਬ ਮਾਮਲਾ ਸਾਹਮਣੇ ਆਇਆ ਹੈ। ਮਹਾਰਾਸ਼ਟਰ ਪੁਲੀਸ ਨੇ ਇੱਥੇ ਇੱਕ ਫਰਜ਼ੀ ਡਾਕਟਰ ਖਿਲਾਫ਼ ਕੇਸ ਦਰਜ ਕੀਤਾ ਹੈ , ਜੋ  ਮ੍ਰਿਤਕ ਡਾਕਟਰ ਦੀ ਡਿਗਰੀ ਦਾ ਸਹਾਰਾ ਲੈ ਕੇ ਲੋਕਾਂ ਦਾ ਇਲਾਜ ਕਰਦਾ ਆ ਰਿਹਾ ਸੀ।

 

ਇਸ ਸਬੰਧੀ ਉਲਹਾਸਨਗਰ ਥਾਣੇ ਦੇ ਸੀਨੀਅਰ ਇੰਸਪੈਕਟਰ ਮਧੂਕਰ ਨੇ ਦੱਸਿਆ ਕਿ ਮੁਲਜ਼ਮ ਵਿਨੋਦ ਰਾਏ ਨੇ ਸਿਰਫ਼ 10ਵੀਂ ਜਮਾਤ ਤੱਕ ਪੜ੍ਹਾਈ ਕੀਤੀ ਸੀ ਅਤੇ ਪਿਛਲੇ ਦੋ ਸਾਲਾਂ ਤੋਂ ਉਲਹਾਸਨਗਰ ਸ਼ਹਿਰ ਦੇ ਇੱਕ ਹਸਪਤਾਲ ਵਿੱਚ ਮਰੀਜ਼ਾਂ ਦਾ ਇਲਾਜ ਕਰ ਰਿਹਾ ਸੀ। ਇਸਦੇ ਲਈ ਉਹ ਉਸ ਡਾਕਟਰ ਦੀ ਡਿਗਰੀ ਦੀ ਵਰਤੋਂ ਕਰ ਰਿਹਾ ਸੀ , ਜਿਸ ਦੀ ਸਾਲ 2019 ਵਿੱਚ ਮੌਤ ਹੋ ਚੁੱਕੀ ਸੀ।

 


ਮਧੂਕਰ ਕੱਦ ਨੇ ਦੱਸਿਆ ਕਿ ਉਲਹਾਸਨਗਰ ਨਗਰ ਨਿਗਮ ਦੇ ਮੈਡੀਕਲ ਅਫਸਰ ਨੂੰ ਜਾਂਚ ਦੌਰਾਨ ਇਸ ਧੋਖਾਧੜੀ ਬਾਰੇ ਪਤਾ ਲੱਗਾ, ਜਿਸ ਤੋਂ ਬਾਅਦ ਉਨ੍ਹਾਂ ਨੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ। ਪੁਲਿਸ ਨੇ ਸ਼ੁੱਕਰਵਾਰ ਨੂੰ ਅਪਰਾਧੀ ਦੇ ਖਿਲਾਫ ਭਾਰਤੀ ਦੰਡਾਵਲੀ ਦੀ ਧਾਰਾ 419 (ਨਕਲ ਕੇ ਧੋਖਾਧੜੀ) ਅਤੇ 420 (ਧੋਖਾਧੜੀ) ਦੇ ਤਹਿਤ ਮਾਮਲਾ ਦਰਜ ਕੀਤਾ ਅਤੇ ਉਸਨੂੰ ਨੋਟਿਸ ਜਾਰੀ ਕੀਤਾ।ਪੁਲੀਸ ਅਧਿਕਾਰੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਹਾਲੇ ਤੱਕ ਕੋਈ ਗ੍ਰਿਫ਼ਤਾਰੀ ਨਹੀਂ ਹੋਈ ਹੈ।

 

ਇਸ ਦੇ ਨਾਲ ਹੀ ਇਸ ਤੋਂ ਪਹਿਲਾਂ ਰਾਜਸਥਾਨ ਦੇ ਅਲਵਰ ਜ਼ਿਲ੍ਹੇ 'ਚ ਵੀ ਪੁਲਿਸ ਨੇ ਫਰਜ਼ੀ ਡਿਗਰੀਆਂ ਬਣਾਉਣ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਸੀ। ਇਸ ਮਾਮਲੇ 'ਚ ਪੁਲਸ ਨੇ 3 ਬਦਮਾਸ਼ਾਂ ਨੂੰ ਗ੍ਰਿਫਤਾਰ ਕੀਤਾ ਹੈ। ਤਿੰਨੋਂ ਅਪਰਾਧੀ ਬਿਹਾਰ ਦੇ ਰਹਿਣ ਵਾਲੇ ਹਨ। ਪੁਲਿਸ ਨੇ ਇਨ੍ਹਾਂ ਕੋਲੋਂ ਜਾਅਲੀ ਮਾਰਕਸ਼ੀਟਾਂ, ਜਾਅਲੀ ਟੀ.ਸੀ., ਮਾਈਗ੍ਰੇਸ਼ਨ, ਆਰਜ਼ੀ, ਖਾਲੀ ਅਤੇ ਭਰੀਆਂ ਪ੍ਰੀਖਿਆਵਾਂ ਦੀਆਂ ਕਾਪੀਆਂ ਅਤੇ ਹੋਰ ਦਸਤਾਵੇਜ਼ ਜ਼ਬਤ ਕੀਤੇ ਹਨ। ਸਖ਼ਤੀ ਨਾਲ ਪੁੱਛਗਿੱਛ ਤੋਂ ਬਾਅਦ ਦੋਸ਼ੀਆਂ ਨੇ ਆਪਣਾ ਜੁਰਮ ਕਬੂਲ ਕਰ ਲਿਆ।

 



ਇਹ ਵੀ ਪੜ੍ਹੋ : ਸਾਵਧਾਨ ! ਦੋਪਹੀਆ ਵਾਹਨ ਚਲਾਉਣ ਵਾਲਿਆਂ ਲਈ ਵੱਡੀ ਖ਼ਬਰ , ਸਰਕਾਰ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :


https://play.google.com/store/apps/details?id=com.winit.starnews.hin
https://apps.apple.com/in/app/abp-live-news/id81111490