ਪੜਚੋਲ ਕਰੋ

ਤਖਤਾ ਪਲਟ ਟੱਬਰ! ਇੱਕੋ ਪਰਿਵਾਰ ਦੇ 1200 ਮੈਂਬਰ! ਜਿੱਧਰ ਵੀ ਗਈਆਂ ਸਾਰੀਆਂ ਵੋਟਾਂ...ਬਦਲ ਜਾਏਗੀ ਤਸਵੀਰ

Lok Sabha Election 2024: ਲੋਕ ਸਭਾ ਚੋਣਾਂ 2024 ਦੇ ਪਹਿਲੇ ਪੜਾਅ ਲਈ ਵੋਟਿੰਗ 19 ਅਪ੍ਰੈਲ ਨੂੰ ਹੋ ਰਹੀ ਹੈ। ਇਸ ਦੌਰਾਨ ਇੱਕ ਅਜਿਹੇ ਪਰਿਵਾਰ ਬਾਰੇ ਜਾਣਕਾਰੀ ਸਾਹਮਣੇ ਆਈ ਹੈ ਜਿਸ ਦੇ 350 ਮੈਂਬਰ ਆਪਣੀ ਵੋਟ ਪਾਉਣਗੇ।

Lok Sabha Election 2024: ਲੋਕ ਸਭਾ ਚੋਣਾਂ 2024 ਦੇ ਪਹਿਲੇ ਪੜਾਅ ਲਈ ਵੋਟਿੰਗ 19 ਅਪ੍ਰੈਲ ਨੂੰ ਹੋ ਰਹੀ ਹੈ। ਇਸ ਦੌਰਾਨ ਇੱਕ ਅਜਿਹੇ ਪਰਿਵਾਰ ਬਾਰੇ ਜਾਣਕਾਰੀ ਸਾਹਮਣੇ ਆਈ ਹੈ ਜਿਸ ਦੇ 350 ਮੈਂਬਰ ਆਪਣੀ ਵੋਟ ਪਾਉਣਗੇ। ਇਹ ਪਰਿਵਾਰ ਆਸਾਮ ਦੇ ਸੋਨਿਤਪੁਰ ਜ਼ਿਲ੍ਹੇ ਦੇ 'ਫੁਲੋਗੁੜੀ ਨੇਪਾਲੀ ਪਾਮ' ਪਿੰਡ 'ਚ ਰਹਿੰਦਾ ਹੈ। ਅਸਾਮ ਦੇ ਸਭ ਤੋਂ ਵੱਡੇ ਪਰਿਵਾਰਾਂ ਵਿੱਚੋਂ ਇੱਕ ਮਰਹੂਮ ਰੌਨ ਬਹਾਦੁਰ ਥਾਪਾ ਦਾ ਪਰਿਵਾਰ ਲਗਪਗ 350 ਵੋਟਰਾਂ ਨਾਲ 19 ਅਪ੍ਰੈਲ ਨੂੰ ਵੋਟ ਪਾਏਗਾ। 

ਇਹ ਪਰਿਵਾਰ ਅਸਾਮ ਦੇ ਸੋਨਿਤਪੁਰ ਜ਼ਿਲ੍ਹਾ ਰੰਗਪਾੜਾ ਵਿਧਾਨ ਸਭਾ ਹਲਕੇ ਤੇ ਸੋਨਿਤਪੁਰ ਸੰਸਦੀ ਹਲਕੇ ਅਧੀਨ ਆਉਂਦਾ ਹੈ। ਰੌਨ ਬਹਾਦੁਰ ਥਾਪਾ ਦੇ 12 ਪੁੱਤਰ ਤੇ 9 ਧੀਆਂ ਹਨ। ਉਸ ਦੀਆਂ ਪੰਜ ਪਤਨੀਆਂ ਸਨ। ਕਰੀਬ 1200 ਮੈਂਬਰਾਂ ਵਾਲੇ ਇਸ ਪਰਿਵਾਰ ਵਿੱਚ ਕਰੀਬ 350 ਵੋਟ ਹਨ। ਰੌਨ ਬਹਾਦਰ ਦੇ 150 ਤੋਂ ਵੱਧ ਪੋਤੇ-ਪੋਤੀਆਂ ਹਨ।

ਸੋਨਿਤਪੁਰ ਸੰਸਦੀ ਹਲਕੇ ਦੇ ਫੁਲੋਗੁੜੀ ਨੇਪਾਲੀ ਪਾਮ ਖੇਤਰ ਵਿੱਚ ਇੱਕੋ ਪੂਰਵਜ ਦੇ ਕਰੀਬ 300 ਪਰਿਵਾਰ ਰਹਿੰਦੇ ਹਨ। ਨੇਪਾਲੀ ਪਾਮ ਪਿੰਡ ਦੇ ਮੁਖੀ ਤੇ ਮਰਹੂਮ ਰੌਨ ਬਹਾਦੁਰ ਦੇ ਪੁੱਤਰ ਤਿਲ ਬਹਾਦੁਰ ਥਾਪਾ ਨੇ ਖਬਰ ਏਜੰਸੀ ਏਐਨਆਈ ਨੂੰ ਦੱਸਿਆ ਕਿ ਉਨ੍ਹਾਂ ਦੇ ਪੂਰੇ ਪਰਿਵਾਰ ਵਿੱਚ ਲਗਪਗ 350 ਲੋਕ ਵੋਟ ਪਾਉਣ ਦੇ ਯੋਗ ਹਨ।

ਤਿਲ ਬਹਾਦੁਰ ਥਾਪਾ ਨੇ ਏਐਨਆਈ ਨੂੰ ਦੱਸਿਆ, ਮੇਰੇ ਪਿਤਾ 1964 ਵਿੱਚ ਮੇਰੇ ਦਾਦਾ ਜੀ ਨਾਲ ਇੱਥੇ ਆਏ ਤੇ ਇਸ ਰਾਜ ਵਿੱਚ ਸੈਟਲ ਹੋ ਗਏ। ਮੇਰੇ ਪਿਤਾ ਦੀਆਂ ਪੰਜ ਪਤਨੀਆਂ ਸਨ ਤੇ ਅਸੀਂ 12 ਭਰਾ ਤੇ 9 ਭੈਣਾਂ ਹਾਂ। ਉਨ੍ਹਾਂ ਦੇ ਪੁੱਤਰਾਂ ਤੋਂ 56 ਪੋਤੇ-ਪੋਤੀਆਂ ਹਨ। ਅਜੇ ਇਹ ਨਹੀਂ ਪਤਾ ਕਿ ਧੀਆਂ ਦੇ ਪਰਿਵਾਰਾਂ ਵਿੱਚ ਕਿੰਨੇ ਲੋਕ ਹਨ। ਨੇਪਾਲੀ ਪਾਮ ਵਿੱਚ ਥਾਪਾ ਪਰਿਵਾਰ ਦੇ ਲਗਪਗ 350 ਮੈਂਬਰ ਵੋਟ ਪਾਉਣ ਦੇ ਯੋਗ ਹਨ। ਜੇਕਰ ਸਾਰੇ ਬੱਚਿਆਂ ਦੀ ਗਿਣਤੀ ਕਰੀਏ ਤਾਂ ਪਰਿਵਾਰ ਦੇ ਕੁੱਲ ਮੈਂਬਰ 1,200 ਤੋਂ ਵੱਧ ਹੋਣਗੇ।

ਤਿਲ ਬਹਾਦੁਰ ਨੇ ਅਫਸੋਸ ਜ਼ਾਹਰ ਕੀਤਾ ਕਿ ਪਰਿਵਾਰ ਅਜੇ ਤੱਕ ਸੂਬਾ ਤੇ ਕੇਂਦਰ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਨਹੀਂ ਲੈ ਸਕਿਆ। ਉਨ੍ਹਾਂ ਨੇ ਕਿਹਾ ਕਿ ਸਾਡੇ ਬੱਚਿਆਂ ਨੇ ਉੱਚ ਸਿੱਖਿਆ ਹਾਸਲ ਕੀਤੀ, ਪਰ ਉਨ੍ਹਾਂ ਨੂੰ ਕੋਈ ਸਰਕਾਰੀ ਨੌਕਰੀ ਨਹੀਂ ਮਿਲੀ। ਸਾਡੇ ਪਰਿਵਾਰ ਦੇ ਕੁਝ ਮੈਂਬਰ ਬੈਂਗਲੁਰੂ ਚਲੇ ਗਏ ਤੇ ਪ੍ਰਾਈਵੇਟ ਨੌਕਰੀਆਂ ਲੱਭੀਆਂ। ਕੁਝ ਦਿਹਾੜੀਦਾਰ ਮਜ਼ਦੂਰ ਵਜੋਂ ਕੰਮ ਕਰ ਰਹੇ ਹਨ। ਮੈਂ 1989 ਤੋਂ ਪਿੰਡ ਦੇ ਮੁਖੀ ਵਜੋਂ ਕੰਮ ਕਰ ਰਿਹਾ ਹਾਂ। ਮੇਰੇ 8 ਪੁੱਤਰ ਤੇ 3 ਧੀਆਂ ਹਨ।

ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਨੇ 12 ਪੁੱਤਰ ਤੇ 9 ਧੀਆਂ ਦਾ ਪਾਲਣ ਪੋਸ਼ਣ ਕੀਤਾ। ਪਰਿਵਾਰਕ ਮੈਂਬਰਾਂ ਅਨੁਸਾਰ ਰੌਨ ਬਹਾਦੁਰ ਦਾ 1997 ਵਿੱਚ ਦੇਹਾਂਤ ਹੋ ਗਿਆ ਸੀ। ਉਹ ਆਪਣੇ ਪਿੱਛੇ ਵੱਡਾ ਪਰਿਵਾਰ ਛੱਡ ਗਿਆ। 64 ਸਾਲਾ ਸਰਕੀ ਬਹਾਦੁਰ ਥਾਪਾ ਦੀਆਂ ਤਿੰਨ ਪਤਨੀਆਂ ਤੇ 12 ਬੱਚੇ ਹਨ।

9 ਵਿਧਾਨ ਸਭਾ ਹਲਕਿਆਂ ਦੀ ਬਣੀ ਸੋਨਿਤਪੁਰ ਲੋਕ ਸਭਾ ਸੀਟ 'ਤੇ 16.25 ਲੱਖ ਤੋਂ ਵੱਧ ਵੋਟਰ ਹਨ। ਆਸਾਮ ਵਿੱਚ 14 ਲੋਕ ਸਭਾ ਸੀਟਾਂ ਲਈ ਤਿੰਨ ਪੜਾਵਾਂ ਵਿੱਚ 19 ਅਪ੍ਰੈਲ, 26 ਅਪ੍ਰੈਲ ਤੇ 7 ਮਈ ਨੂੰ ਚੋਣਾਂ ਹੋਣਗੀਆਂ।

ਟਾਪ ਹੈਡਲਾਈਨ

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget