Viral Video: ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਇਸ ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਇੱਕ ਦਰੱਖਤ ਤੋਂ ਪਾਣੀ ਲਗਾਤਾਰ ਵਹਿ ਰਿਹਾ ਹੈ। ਇਸ ਨੂੰ ਦੇਖ ਕੇ ਲੱਗਦਾ ਹੈ ਕਿ ਇਹ ਕੋਈ ਦਰੱਖਤ ਨਹੀਂ ਸਗੋਂ ਟਿਊਬਵੈੱਲ ਹੈ। ਇਸ ਵੀਡੀਓ ਨੂੰ ਦੇਖ ਕੇ ਲੋਕ ਪੂਰੀ ਤਰ੍ਹਾਂ ਹੈਰਾਨ ਹਨ। ਵੀਡੀਓ ਨੂੰ ਸੋਸ਼ਲ ਮੀਡੀਆ ਪਲੇਟਫਾਰਮ ਟਵਿੱਟਰ 'ਤੇ ਸ਼ੇਅਰ ਕੀਤਾ ਗਿਆ ਹੈ। ਇਸ ਵੀਡੀਓ ਨੂੰ ਖ਼ਬਰ ਲਿਖਣ ਤੱਕ 12 ਲੱਖ ਲੋਕ ਦੇਖ ਚੁੱਕੇ ਹਨ। ਇਸ ਵੀਡੀਓ ਨੂੰ ਦੇਖ ਕੇ ਸੋਸ਼ਲ ਮੀਡੀਆ ਯੂਜ਼ਰਸ ਹੈਰਾਨ ਹੋ ਰਹੇ ਹਨ।


ਵਾਇਰਲ ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ 150 ਸਾਲ ਪੁਰਾਣੇ ਦਰੱਖਤ 'ਚੋਂ ਪਾਣੀ ਨਿਕਲ ਰਿਹਾ ਹੈ। ਇਹ 1990 ਤੋਂ ਲਗਾਤਾਰ ਇਸ ਤਰ੍ਹਾਂ ਵਹਿ ਰਿਹਾ ਹੈ। ਅਜਿਹਾ ਲਗਦਾ ਹੈ ਕਿ ਇਸ ਵਿੱਚ ਕੋਈ ਟਿਊਬਵੈੱਲ ਜਾਂ ਮੋਟਰ ਫਿੱਟ ਕੀਤੀ ਗਈ ਹੈ। ਸੋਸ਼ਲ ਮੀਡੀਆ 'ਤੇ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਲੋਕ ਪੂਰੀ ਤਰ੍ਹਾਂ ਹੈਰਾਨ ਹਨ।



ਵਾਇਰਲ ਹੋ ਰਹੀ ਇਹ ਵੀਡੀਓ ਸੋਸ਼ਲ ਮੀਡੀਆ ਪਲੇਟਫਾਰਮ ਟਵਿੱਟਰ 'ਤੇ ਸ਼ੇਅਰ ਕੀਤੀ ਗਈ ਹੈ। ਇਸ ਵੀਡੀਓ ਨੂੰ 12 ਲੱਖ ਤੋਂ ਵੱਧ ਵਿਊਜ਼ ਮਿਲ ਚੁੱਕੇ ਹਨ। ਇਸ ਦੇ ਨਾਲ ਹੀ ਇਸ ਵੀਡੀਓ 'ਤੇ ਕਈ ਲੋਕਾਂ ਦੀਆਂ ਟਿੱਪਣੀਆਂ ਵੀ ਦੇਖਣ ਨੂੰ ਮਿਲ ਰਹੀਆਂ ਹਨ। ਕੁਮੈਂਟ ਕਰਦੇ ਹੋਏ ਇੱਕ ਯੂਜ਼ਰ ਨੇ ਲਿਖਿਆ- ਜ਼ਮੀਨ ਦੇ ਅੰਦਰੋਂ ਲੀਕੇਜ ਹੈ, ਜਿਸ ਕਾਰਨ ਦਰੱਖਤ ਵਿੱਚੋਂ ਪਾਣੀ ਬਾਹਰ ਆ ਰਿਹਾ ਹੈ। ਆਮ ਤੌਰ 'ਤੇ ਕਈ ਥਾਵਾਂ 'ਤੇ ਅਜਿਹੇ ਮਾਮਲੇ ਦੇਖਣ ਨੂੰ ਮਿਲੇ ਹਨ। ਇਹ ਸ਼ਹਿਤੂਤ ਦਾ ਰੁੱਖ ਹੈ, ਜੋ 1990 ਤੋਂ ਲਗਾਤਾਰ ਪਾਣੀ ਦੇ ਰਿਹਾ ਹੈ। ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਲੋਕ ਪਾਣੀ ਆਉਣ ਦੇ ਕਈ ਕਾਰਨ ਦੱਸ ਰਹੇ ਹਨ।


ਇਹ ਵੀ ਪੜ੍ਹੋ: Viral News: ਇਸ ਬਾਬੇ ਨੇ 1973 ਤੋਂ ਇੱਕ ਹੱਥ ਹਵਾ ਵਿੱਚ ਰੱਖਿਆ ਹੋਇਆ ਹੈ, ਕਾਰਨ ਜਾਣ ਕੇ ਪੈਰਾਂ ਹੇਠੋਂ ਨਿਕਲ ਜਾਵੇਗੀ ਜ਼ਮੀਨ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ: Grapes After Medicine: ਕੀ ਦਵਾਈ ਲੈਣ ਤੋਂ ਤੁਰੰਤ ਬਾਅਦ ਅੰਗੂਰ ਖਾਣ ਨਾਲ ਹੋ ਸਕਦੀ ਹੈ ਮੌਤ?