ਪੜਚੋਲ ਕਰੋ

ਇੰਟਰਨੈੱਟ 'ਤੇ ਦੇਖ ਕੇ ਪੁੱਤਰ ਦਾ ਆਪ੍ਰੇਸ਼ਨ ਕਰਨ ਲਈ ਤਿਆਰ ਹੋਏ ਪਤੀ-ਪਤਨੀ

ਚੰਡੀਗੜ੍ਹ: ਇੰਟਰਨੈੱਟ 'ਤੇ ਵੇਖ ਆਪੇ ਦਵਾਈ ਲੈਣ ਦੇ ਕਿੱਸੇ ਤਾਂ ਮਾਡਰਨ ਜ਼ਮਾਨੇ ਦੀ ਦੰਦ ਕਥਾ ਬਣ ਚੁੱਕੇ ਹਨ, ਪਰ ਭਾਰਤ ਅੰਦਰ ਹੁਣ ਇੰਟਰਨੈੱਟ 'ਤੇ ਵੀਡੀਓ ਦੇਖ ਕੇ ਲੋਕ ਆਪ੍ਰੇਸ਼ਨ ਵੀ ਕਰਨ ਲਈ ਤੁਰ ਪਏ ਹਨ। ਜੀ ਹਾਂ, ਇੰਟਰਨੈੱਟ ਵੇਖ ਕੇ ਇੱਕ ਜੋੜਾ ਆਤਮਵਿਸ਼ਾਸ ਨਾਲ ਇੰਨਾ ਭਰ ਗਿਆ ਕਿ ਆਪਣੇ ਛੋਟੇ ਬੱਚੇ ਦੀ ਚੀਰ-ਫਾੜ ਕਰਨ ਲਈ ਤਿਆਰ ਹੋ ਗਏ। ਇਹ ਕਹਾਣੀ ਉਸ ਪਤੀ-ਪਤਨੀ ਦੀ ਹੈ, ਜੋ ਇੰਟਰਨੈੱਟ ਤੋਂ ਸਿੱਖਿਅਤ ਹੋ ਕੇ ਖ਼ੁਦ ਨੂੰ ਪੇਸ਼ੇਵਰ ਡਾਕਟਰ ਤੋਂ ਘੱਟ ਨਹੀਂ ਸੀ ਸਮਝਦੇ। ਬੇਂਗਲੁਰੂ ਦੇ ਨਿੱਜੀ ਹਸਪਤਾਲ ਦੇ ਡਾਕਟਰ ਨੇ ਆਪਣਾ ਨਾਂਅ ਗੁਪਤ ਰੱਖਣ ਦੀ ਸ਼ਰਤ 'ਤੇ ਹੀ ਇਸ ਮਾਮਲੇ ਦਾ ਖੁਲਾਸਾ ਕੀਤਾ ਹੈ। 'ਦ ਨਿਊਜ਼ ਮਿੰਟ' ਦੀ ਖ਼ਬਰ ਮੁਤਾਬਕ ਡਾਕਟਰ ਨੇ ਦੱਸਿਆ ਕਿ ਪਿਛਲੇ ਦਿਨੀਂ ਪਤੀ-ਪਤਨੀ ਆਪਣੇ ਬੱਚੇ ਨੂੰ ਲੈਕੇ ਉਨ੍ਹਾਂ ਦੇ ਹਸਪਤਾਲ ਆਏ। ਬੱਚੇ ਨੂੰ ਸਰਜਰੀ ਦੀ ਲੋੜ ਸੀ, ਪਰ ਉਹ ਡਾਕਟਰ ਨਹੀਂ ਸੀ ਲੱਭ ਰਹੇ ਸਗੋਂ ਉਨ੍ਹਾਂ ਸਰਜਰੀ ਕਰਨ ਵਾਲੇ ਔਜ਼ਾਰ ਮੰਗੇ ਤਾਂ ਜੋ ਉਹ ਖ਼ੁਦ ਆਪਣੇ ਪੁੱਤਰ ਦਾ ਆਪ੍ਰੇਸ਼ਨ ਕਰ ਸਕਣ। ਡਾਕਟਰ ਨੇ ਦੱਸਿਆ ਕਿ ਦੋਵੇਂ ਜੀਅ ਇੰਟਰਨੈੱਟ 'ਤੇ ਵੀਡੀਓ ਦੇਖ ਕੇ ਆਏ ਸਨ ਅਤੇ ਹਸਪਤਾਲ ਤੋਂ ਆਪ੍ਰੇਸ਼ਨ ਥੀਏਟਰ, ਆਪ੍ਰੇਸ਼ਨ ਦਾ ਸਮਾਨ ਅਤੇ ਨਰਸ ਦੀ ਮੰਗ ਕਰ ਰਹੇ ਸਨ। ਦੋਵਾਂ ਜੀਆਂ ਨੇ ਇਹ ਵੀ ਤਰਕ ਦਿੱਤਾ ਕਿ ਹਸਪਤਾਲ ਫਾਲਤੂ ਚੀਜ਼ਾਂ ਤੋਂ ਪੈਸੇ ਬਟੋਰਦੇ ਹਨ ਅਤੇ ਉਹ ਅਜਿਹਾ ਨਹੀਂ ਹੋਣ ਦੇਣਗੇ। ਇਸ ਲਈ ਉਹ ਖ਼ੁਦ ਆਪਣੇ ਬੱਚੇ ਦਾ ਆਪ੍ਰੇਸ਼ਨ ਕਰਨਗੇ। ਹਸਪਤਾਲ ਨੇ ਦੋਵਾਂ ਜਣਿਆਂ ਦੀ ਮੰਗ ਪੂਰੀ ਨਾ ਕੀਤੀ ਤਾਂ ਉਹ ਬੱਚੇ ਨੂੰ ਲੈਕੇ ਕਿਤੇ ਚਲੇ ਗਏ। ਇਸ ਤੋਂ ਪਹਿਲਾ ਜੁਲਾਈ ਵਿੱਚ ਜੋੜੇ ਨੇ ਇੰਟਰਨੈੱਟ 'ਤੇ ਦੇਖ ਬੱਚੇ ਦਾ ਜਣੇਪਾ ਕਰਵਾਉਣ ਦਾ ਖ਼ਤਰਾ ਮੁੱਲ ਲਿਆ, ਜੋ ਉਨ੍ਹਾਂ ਲਈ ਜਾਨਲੇਵਾ ਸਾਬਤ ਹੋਇਆ। 28 ਸਾਲਾ ਔਰਤ ਤੇ ਉਸ ਦਾ ਪਤੀ ਘਰ ਅੰਦਰ ਹੀ ਬੱਚਾ ਪੈਦਾ ਕਰਨ ਦੀਆਂ ਵੀਡੀਓਜ਼ ਦੀ ਮਦਦ ਨਾਲ ਆਪਣੇ ਜਣੇਪਾ ਕਰਵਾ ਰਹੇ ਸਨ। ਇਸ ਦੌਰਾਨ ਮਹਿਲਾ ਦੀ ਮੌਤ ਹੋ ਗਈ। ਡਾਕਟਰਾਂ ਨੇ ਲੋਕਾਂ ਵੱਲੋਂ ਇੰਟਰਨੈੱਟ ਦੀ ਮਦਦ ਨਾਲ ਆਪਣੇ ਰੋਗਾਂ ਦੇ ਇਲਾਜ ਲੱਭਣ 'ਤੇ ਵਧਦੀ ਨਿਰਭਰਤਾ ਨੂੰ ਖ਼ਤਰਨਾਕ ਦੱਸਿਆ ਹੈ। ਮਾਹਰਾਂ ਮੁਤਾਬਕ ਕਿਸੇ ਬਿਮਾਰੀ ਦੇ ਲੱਛਣ ਲੱਭਣ ਲਈ ਇੰਟਰਨੈੱਟ ਬੇਸ਼ੱਕ ਸਹਾਈ ਹੋ ਸਕਦਾ ਹੈ, ਪਰ ਬਗ਼ੈਰ ਡਾਕਟਰੀ ਮਸ਼ਵਰੇ ਤੋਂ ਇਲਾਜ ਕਰਨਾ ਨੁਕਸਾਨਦਾਇਕ ਵੀ ਹੋ ਸਕਦਾ ਹੈ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Zodiac Sign: ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...
Embed widget