ਠਾਣੇ (ਮਹਾਰਾਸ਼ਟਰ): ਮਹਾਰਾਸ਼ਟਰ ਦੇ ਠਾਣੇ ਤੋਂ ਇਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੋਂ ਦੇ 55 ਸਾਲਾ ਸਕੂਲ ਅਧਿਆਪਕ ਚੰਦਰਸ਼ੇਖਰ ਜੋਸ਼ੀ ਦੇ ਪੈਰਾਂ ਹੇਠੋਂ ਜ਼ਮੀਨ ਨਿਕਲ ਗਏ ਜਦੋਂ ਉਨ੍ਹਾਂ ਨੂੰ ਅਚਾਨਕ ਠਾਣੇ ਮਿਉਂਸਪਲ ਕਾਰਪੋਰੇਸ਼ਨ (ਟੀਐਮਸੀ) ਦਾ ਫੋਨ ਆਇਆ ਕਿ ਉਸ ਦੀ ਮੌਤ ਦਾ ਸਰਟੀਫਿਕੇਟ ਤਿਆਰ ਹੈ ਤੇ ਉਹ ਆ ਕੇ ਲੈ ਜਾਣ।


 


ਇੱਥੇ ਪੜ੍ਹੋ ਪੂਰੀ ਖ਼ਬਰ: ਮਹਿੰਗਾਈ ਦੀ ਮਾਰ: ਅੱਜ ਫਿਰ ਵਧੀਆਂ ਪੈਟਰੋਲ ਦੀਆਂ ਕੀਮਤਾਂ, ਜਾਣੋ ਤਾਜ਼ਾ ਰੇਟ

ਜਦੋਂ ਠਾਣੇ ਨਿਵਾਸੀ ਚੰਦਰਸ਼ੇਖਰ ਜੋਸ਼ੀ ਟੀਐਮਸੀ ਦਫਤਰ ਪਹੁੰਚੇ ਤਾਂ ਉਨ੍ਹਾਂ ਨੂੰ ਇਕ ਅਧਿਕਾਰੀ ਵੱਲੋਂ ਦੱਸਿਆ ਗਿਆ ਕਿ 22 ਅਪ੍ਰੈਲ, 2021 ਨੂੰ ਉਸ ਦੀ ਮੌਤ ਹੋ ਗਈ ਸੀ, ਇੰਡੀਅਨ ਕਾਉਂਸਲ ਆਫ਼ ਮੈਡੀਕਲ ਰਿਸਰਚ (ਆਈਸੀਐਮਆਰ) ਤੋਂ ਪ੍ਰਾਪਤ ਅੰਕੜਿਆਂ ਅਨੁਸਾਰ। ਮੌਤ ਦੇ ਸਰਟੀਫਿਕੇਟ ਵਿਚ ਦੱਸਿਆ ਗਿਆ ਹੈ ਕਿ ਉਹ ਦਸ ਮਹੀਨੇ ਪਹਿਲਾਂ ਇਕ ਕੋਵਿਡ ਮਰੀਜ਼ ਸੀ।


 


ਇਹ ਵੀ ਪੜ੍ਹੋ: ਵਿਦੇਸ਼ ਜਾਣ ਲਈ ਨਹੀਂ ਵੀਜ਼ੇ ਦਾ ਝੰਜਟ! ਇਨ੍ਹਾਂ 34 ਮੁਲਕਾਂ 'ਚ ਮਿਲਦਾ ਈ-ਵੀਜ਼ਾ ਤੇ ‘ਵੀਜ਼ਾ ਆਨ ਅਰਾਈਵਲ’

ਇਸ ਤੋਂ ਬਾਅਦ ਜੋਸ਼ੀ ਨੇ ਵੀਰਵਾਰ ਨੂੰ ਇਥੇ ਪੱਤਰਕਾਰਾਂ ਨੂੰ ਦੱਸਿਆ ਕਿ ਉਨ੍ਹਾਂ ਨੂੰ ਅਕਤੂਬਰ 2020 ਵਿੱਚ ਇੱਕ ਵਾਇਰਲ ਇਨਫੈਕਸ਼ਨ ਹੋਇਆ ਸੀ।ਜਿਸ ਤੋਂ ਬਾਅਦ ਉਨ੍ਹਾਂ ਦੀ ਰਿਪੋਰਟ ਸਕਾਰਾਤਮਕ ਆਈ ਪਰ ਇਸ ਤੋਂ ਜਲਦੀ ਬਾਅਦ ਉਹ ਆਈਸੋਲੇਸ਼ਨ ਵਿੱਚ ਚਲਾ ਗਿਆ ਅਤੇ ਤੰਦਰੁਸਤ ਹੋ ਗਿਆ। ਇਸ ਘਟਨਾ ਤੋਂ ਬਾਅਦ ਕਈ ਵਾਰ ਫ਼ੋਨ ਕਰਨ ਤੋਂ ਬਾਅਦ ਵੀ ਮਿਉਂਸਪਲ ਅਧਿਕਾਰੀ ਇਸ ਗੜਬੜੀ ਬਾਰੇ ਗੱਲ ਕਰਨ ਨੂੰ ਤਿਆਰ ਨਹੀਂ ਸਨ।


 


ਇਹ ਵੀ ਪੜ੍ਹੋ: Monsoon Update: ਅਜੇ ਲੂ ਤੋਂ ਨਹੀਂ ਮਿਲੇਗੀ ਰਾਹਤ, ਮਾਨਸੂਨ 'ਚ ਦੋ ਹਫਤੇ ਦੀ ਦੇਰੀ



ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ