Shocking News: 6 ਸੈਂਟੀਮੀਟਰ ਦੀ ਪੂਛ ਨਾਲ ਪੈਦਾ ਹੋਈ ਬੱਚੀ, ਦੇਖ ਕੇ ਡਾਕਟਰ ਵੀ ਰਹਿ ਗਏ ਹੈਰਾਨ
Trending News: ਇਸ ਪੋਸਟ ਨੂੰ ਦੇਖਣ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਕਈ ਪ੍ਰਤੀਕਿਰਿਆਵਾਂ ਦੇਖਣ ਨੂੰ ਮਿਲ ਰਹੀਆਂ ਹਨ। ਇੱਕ ਯੂਜ਼ਰ ਨੇ ਕਮੈਂਟ ਕਰਦੇ ਹੋਏ ਲਿਖਿਆ- ਇਹ ਇੱਕ ਚਮਤਕਾਰ ਹੈ। ਕਮੈਂਟ ਕਰਦੇ ਹੋਏ ਇੱਕ ਹੋਰ ਯੂਜ਼ਰ ਨੇ ਲਿਖਿਆ- ਇਹ...
Weird News: ਹਾਲ ਹੀ 'ਚ ਸੋਸ਼ਲ ਮੀਡੀਆ 'ਤੇ ਇੱਕ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਬ੍ਰਾਜ਼ੀਲ 'ਚ ਅਜਿਹੀ ਲੜਕੀ ਨੇ ਜਨਮ ਲਿਆ ਹੈ, ਜਿਸ ਦੀ ਪੂਛ ਹੈ। ਜਦੋਂ ਉਸ ਦਾ ਜਨਮ ਹੋਇਆ ਤਾਂ ਡਾਕਟਰ ਵੀ ਉਸ ਦਾ ਅਜੀਬ ਰੂਪ ਦੇਖ ਕੇ ਦੰਗ ਰਹਿ ਗਏ। ਇਸ ਮਾਮਲੇ ਬਾਰੇ ਪਤਾ ਲੱਗਣ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਪ੍ਰਤੀਕਿਰਿਆਵਾਂ ਵੀ ਦੇਖਣ ਨੂੰ ਮਿਲ ਰਹੀਆਂ ਹਨ। ਇਸ ਤੋਂ ਪਹਿਲਾਂ ਵੀ ਅਜਿਹੀਆਂ ਕਈ ਅਜੀਬ ਘਟਨਾਵਾਂ ਵਾਪਰਦੀਆਂ ਰਹਿੰਦੀਆਂ ਹਨ। ਇਸ ਤੋਂ ਪਹਿਲਾਂ 2021 ਵਿੱਚ ਬ੍ਰਾਜ਼ੀਲ ਵਿੱਚ ਹੀ ਬੱਚੇ ਦੀ ਪੂਛ ਆਈ ਸੀ। ਹਾਲਾਂਕਿ ਇਸ ਮਾਮਲੇ ਨੂੰ ਜਾਣ ਕੇ ਲੋਕ ਪੂਰੀ ਤਰ੍ਹਾਂ ਹੈਰਾਨ ਹਨ।
ਜਰਨਲ ਪੀਡੀਆਟ੍ਰਿਕ ਸਰਜਰੀ ਕੇਸ ਰਿਪੋਰਟ ਵਿੱਚ ਪ੍ਰਕਾਸ਼ਿਤ ਰਿਪੋਰਟ ਮੁਤਾਬਕ ਬੱਚੀ ਦੀ ਪੂਛ 6 ਸੈਂਟੀਮੀਟਰ ਲੰਬੀ ਹੈ। ਰਿਸਰਚ 'ਚ ਦੱਸਿਆ ਗਿਆ ਹੈ ਕਿ ਇਸ ਲੜਕੀ ਦੀ ਰੀੜ੍ਹ ਦੀ ਹੱਡੀ ਦਾ ਵਿਕਾਸ ਗਲਤ ਢੰਗ ਨਾਲ ਹੋਇਆ ਹੈ, ਜਿਸ ਕਾਰਨ ਅਜਿਹਾ ਹੋਇਆ ਹੈ। ਫਿਲਹਾਲ ਡਾਕਟਰਾਂ ਨੇ ਆਪ੍ਰੇਸ਼ਨ ਕਰਕੇ ਪੂਛ ਕੱਢ ਦਿੱਤੀ ਹੈ। ਇਸ ਤੋਂ ਪਹਿਲਾਂ ਸਾਲ 2021 ਵਿੱਚ ਬ੍ਰਾਜ਼ੀਲ ਵਿੱਚ ਹੀ ਅਜਿਹੀ ਗੱਲ ਸਾਹਮਣੇ ਆਈ ਸੀ ਜਦੋਂ ਇੱਕ ਬੱਚੇ ਦਾ ਜਨਮ 12 ਸੈਂਟੀਮੀਟਰ ਲੰਬੀ ਪੂਛ ਨਾਲ ਹੋਇਆ ਸੀ।
ਇਸ ਪੋਸਟ ਨੂੰ ਦੇਖਣ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਕਈ ਪ੍ਰਤੀਕਿਰਿਆਵਾਂ ਦੇਖਣ ਨੂੰ ਮਿਲ ਰਹੀਆਂ ਹਨ। ਇੱਕ ਯੂਜ਼ਰ ਨੇ ਕਮੈਂਟ ਕਰਦੇ ਹੋਏ ਲਿਖਿਆ- ਇਹ ਇੱਕ ਚਮਤਕਾਰ ਹੈ। ਕਮੈਂਟ ਕਰਦੇ ਹੋਏ ਇੱਕ ਹੋਰ ਯੂਜ਼ਰ ਨੇ ਲਿਖਿਆ- ਇਹ ਹੈਰਾਨੀਜਨਕ ਮਾਮਲਾ ਹੈ।
ਇਹ ਵੀ ਪੜ੍ਹੋ: Viral Video: ਬਾਲਕੋਨੀ 'ਚ ਖਿੱਲਰੇ ਕੱਪੜੇ ਬਣ ਗਏ 'ਪੱਥਰ'! ਵਿਅਕਤੀ ਦਿਖਾਇਆ ਠੰਡ ਦਾ ਤਸ਼ੱਦਦ, ਕਦੇ ਨਹੀਂ ਦੇਖਿਆ ਹੋਵੇਗਾ ਅਜਿਹਾ ਨਜ਼ਾਰਾ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: Viral Video: ਬੱਚੇ 'ਤੇ ਅਵਾਰਾ ਕੁੱਤਿਆਂ ਦਾ ਹਮਲਾ... ਕੁੱਤੇ ਨੋਚਦੇ ਰਹੇ, ਮਾਸੂਮ ਚੀਕਦਾ ਰਿਹਾ! ਹੋਈ ਮੌਤ