Trending News: ਭਾਰਤ ਦੇ ਕਈ ਰਾਜਾਂ ਵਿੱਚ ਇਨ੍ਹੀਂ ਦਿਨੀਂ ਭਿਆਨਕ ਗਰਮੀ ਦਾ ਕਹਿਰ ਦੇਖਣ ਨੂੰ ਮਿਲ ਰਿਹਾ ਹੈ। ਫਿਲਹਾਲ ਗਰਮੀ ਦੇ ਇਨ੍ਹਾਂ ਦਿਨਾਂ 'ਚ ਵੀ ਵਿਆਹਾਂ 'ਚ ਕੋਈ ਕਮੀ ਨਹੀਂ। ਇਸ ਦੇ ਨਾਲ ਹੀ ਲੋਕ ਗਰਮੀ ਤੋਂ ਬਚਣ ਲਈ ਤਰ੍ਹਾਂ-ਤਰ੍ਹਾਂ ਦੇ ਜੁਗਾੜ ਵੀ ਕਰਦੇ ਨਜ਼ਰ ਆ ਰਹੇ ਹਨ ਜਿਸ ਨੂੰ ਦੇਖ ਕੇ ਯੂਜ਼ਰਸ ਹੈਰਾਨ ਹਨ।
ਭਾਰਤੀ ਵਿਆਹਾਂ ਵਿੱਚ ਬਰਾਤੀ ਨੱਚਦੇ ਨਜ਼ਰ ਆਉਂਦੇ ਹਨ। ਨਾਚ ਤੋਂ ਬਗੈਰ ਬਰਾਤ ਅਧੂਰਾ ਜਾਪਦੀ ਹੈ। ਲਗਾਤਾਰ ਵੱਧ ਰਹੀ ਗਰਮੀ ਵਿਆਹ ਦਾ ਮਜ਼ਾ ਹੀ ਖਰਾਬ ਕਰਦੀ ਨਜ਼ਰ ਆ ਰਹੀ ਹੈ। ਇਸ ਦੌਰਾਨ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਸਾਹਮਣੇ ਆਈ ਹੈ, ਜਿਸ 'ਚ ਵਿਆਹ ਦੌਰਾਨ ਗਰਮੀ ਤੋਂ ਛੁਟਕਾਰਾ ਪਾਉਣ ਦਾ ਅਨੋਖਾ ਤਰੀਕਾ ਨਜ਼ਰ ਆ ਰਿਹਾ ਹੈ।
ਵਾਇਰਲ ਕਲਿੱਪ ਨੂੰ ਦੇਵਯਾਨੀ ਕੋਹਲੀ ਨਾਂ ਦੇ ਯੂਜ਼ਰ ਨੇ ਟਵਿੱਟਰ 'ਤੇ ਸ਼ੇਅਰ ਕੀਤਾ ਹੈ। ਇਸ 'ਚ ਬਰਾਤ ਸੜਕ 'ਤੇ ਚੱਲਦੀ ਨਜ਼ਰ ਆ ਰਹੀ ਹੈ, ਉਥੇ ਹੀ ਬਰਾਤ ਦੇ ਉੱਪਰ ਬਣਿਆ ਪੰਡਾਲ ਵੀ ਨਾਲੋ-ਨਾਲ ਚੱਲਦਾ ਨਜ਼ਰ ਆ ਰਿਹਾ ਹੈ, ਜਿਸ ਦੀ ਛਾਂ ਹੇਠ ਸਾਰੇ ਬਾਰਾਤੀਆਂ ਨੱਚਦੇ ਨਜ਼ਰ ਆ ਰਹੇ ਹਨ। ਵੀਡੀਓ ਸ਼ੇਅਰ ਕਰਦਿਆਂ ਦੇਵਯਾਨੀ ਨੇ ਕੈਪਸ਼ਨ 'ਚ ਲਿਖਿਆ ਕਿ 'ਇਹੀ ਕਾਰਨ ਹੈ ਕਿ ਭਾਰਤ ਨੂੰ ਇਨੋਵੇਸ਼ਨ ਦੀ ਧਰਤੀ ਕਿਹਾ ਜਾਂਦਾ ਹੈ। ਬਰਾਤ ਦੌਰਾਨ ਹੀਟਵੇਵ ਨੂੰ ਹਰਾਉਣ ਲਈ ਭਾਰਤੀਆਂ ਨੇ ਇਸ ਦਾ 'ਜੁਗਾੜ' ਲੱਭ ਲਿਆ ਹੈ।
ਇਹ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ ਨੂੰ ਖ਼ਬਰ ਲਿਖੇ ਜਾਣ ਤੱਕ ਸੋਸ਼ਲ ਮੀਡੀਆ 'ਤੇ 24 ਹਜ਼ਾਰ ਤੋਂ ਵੱਧ ਵਿਊਜ਼ ਮਿਲ ਚੁੱਕੇ ਹਨ। ਇਸ ਦੇ ਨਾਲ ਹੀ ਇਸ ਨੂੰ ਸੋਸ਼ਲ ਮੀਡੀਆ ਦੇ ਕਈ ਪਲੇਟਫਾਰਮਾਂ 'ਤੇ ਵੀ ਸ਼ੇਅਰ ਕੀਤਾ ਜਾ ਰਿਹਾ ਹੈ। ਦੱਸ ਦੇਈਏ ਕਿ ਬੀਤੇ ਦਿਨੀਂ ਨੱਚਦੇ ਬਾਰਾਤੀਆਂ ਨੂੰ ਗਰਮੀ ਤੋਂ ਰਾਹਤ ਦੇਣ ਲਈ ਕੂਲਰ ਦਾ ਪ੍ਰਬੰਧ ਕੀਤਾ ਗਿਆ ਸੀ।