Bihar News: ਬਿਹਾਰ 'ਚ ਵਿਦਿਆਰਥੀਆਂ ਦੇ ਐਡਮਿਟ ਕਾਰਡ 'ਤੇ ਪੀਐੱਮ ਮੋਦੀ, ਰਾਜਪਾਲ ਤੇ ਧੋਨੀ ਦੀਆਂ ਤਸਵੀਰਾਂ, ਜਾਂਚ ਦੇ ਦਿੱਤੇ ਹੁਕਮ
Bihar News: ਲਲਿਤ ਨਰਾਇਣ ਮਿਥਿਲਾ ਯੂਨੀਵਰਸਿਟੀ ਦੀ ਵੱਡੀ ਲਾਪਰਵਾਹੀ ਸਾਹਮਣੇ ਆਈ ਹੈ। ਯੂਨੀਵਰਸਿਟੀ ਵੱਲੋਂ ਪ੍ਰੀਖਿਆਰਥੀ ਨੂੰ ਜਾਰੀ ਕੀਤੇ ਗਏ ਐਡਮਿਟ ਕਾਰਡਾਂ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕ੍ਰਿਕਟਰ ਮਹਿੰਦਰ ਸਿੰਘ ਧੋਨੀ ਅਤੇ ਬਿਹਾਰ...
Bihar News: ਬਿਹਾਰ ਦੀ ਇੱਕ ਯੂਨੀਵਰਸਿਟੀ ਵੱਲੋਂ ਪ੍ਰੀਖਿਆਰਥੀਆਂ ਨੂੰ ਜਾਰੀ ਕੀਤੇ ਗਏ ਐਡਮਿਟ ਕਾਰਡਾਂ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਦਿੱਗਜ ਕ੍ਰਿਕਟਰ ਮਹਿੰਦਰ ਸਿੰਘ ਧੋਨੀ ਅਤੇ ਬਿਹਾਰ ਦੇ ਰਾਜਪਾਲ ਫੱਗੂ ਚੌਹਾਨ ਦੀਆਂ ਤਸਵੀਰਾਂ ਪਾਈਆਂ ਗਈਆਂ ਹਨ। ਇਹ ਪ੍ਰੀਖਿਆਰਥੀ ਮਧੂਬਨੀ, ਸਮਸਤੀਪੁਰ ਅਤੇ ਬੇਗੂਸਰਾਏ ਜ਼ਿਲ੍ਹਿਆਂ ਵਿੱਚ ਸਥਿਤ ਕਾਲਜਾਂ ਦੇ ਬੀਏ ਤੀਜੇ ਸਾਲ ਦੇ ਵਿਦਿਆਰਥੀ ਦੱਸੇ ਜਾਂਦੇ ਹਨ। ਇਹ ਸਾਰੇ ਕਾਲਜ ਲਲਿਤ ਨਾਰਾਇਣ ਮਿਥਿਲਾ ਯੂਨੀਵਰਸਿਟੀ ਨਾਲ ਸਬੰਧਤ ਹਨ, ਜਿਸਦਾ ਮੁੱਖ ਦਫਤਰ ਦਰਭੰਗਾ ਵਿੱਚ ਹੈ।
ਯੂਨੀਵਰਸਿਟੀ ਦੇ ਰਜਿਸਟਰਾਰ ਮੁਸ਼ਤਾਕ ਅਹਿਮਦ ਨੇ ਕਿਹਾ, ''ਇਨ੍ਹਾਂ ਬੇਨਿਯਮੀਆਂ ਦਾ ਗੰਭੀਰਤਾ ਨਾਲ ਨੋਟਿਸ ਲਿਆ ਗਿਆ ਹੈ। ਇਹ ਮਾਮਲਾ ਸੋਸ਼ਲ ਮੀਡੀਆ ਰਾਹੀਂ ਸਾਹਮਣੇ ਆਏ ਹਨ। ਜਾਂਚ ਦੇ ਹੁਕਮ ਦਿੱਤੇ ਗਏ ਹਨ ਅਤੇ ਸਬੰਧਤ ਵਿਦਿਆਰਥੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ। ਐਫਆਈਆਰ ਵੀ ਦਰਜ਼ ਕਰਵਾਈ ਜਾ ਸਕਦੀ ਹੈ।
ਉਨ੍ਹਾਂ ਨੇ ਕਿਹਾ ਕਿ ਐਡਮਿਟ ਕਾਰਡ ਆਨਲਾਈਨ ਜਾਰੀ ਕੀਤੇ ਜਾਂਦੇ ਹਨ ਅਤੇ ਸਬੰਧਤ ਵਿਦਿਆਰਥੀ ਇਨ੍ਹਾਂ ਨੂੰ ਡਾਊਨਲੋਡ ਕਰਦੇ ਹਨ ਅਤੇ ਇਨ੍ਹਾਂ ਸਾਰੇ ਵਿਦਿਆਰਥੀਆਂ ਨੂੰ ਵਿਸ਼ੇਸ਼ ਲੌਗਇਨ ਵੇਰਵੇ ਦਿੱਤੇ ਜਾਂਦੇ ਹਨ। ਰਜਿਸਟਰਾਰ ਨੇ ਕਿਹਾ, “ਵਿਦਿਆਰਥੀਆਂ ਨੂੰ ਫੋਟੋਆਂ ਅਤੇ ਹੋਰ ਜਾਣਕਾਰੀ ਅਪਲੋਡ ਕਰਨੀ ਪੈਂਦੀ ਹੈ, ਜਿਸ ਤੋਂ ਬਾਅਦ ਅਸੀਂ ਐਡਮਿਟ ਕਾਰਡ ਤਿਆਰ ਕਰਦੇ ਹਾਂ। ਅਜਿਹਾ ਲੱਗਦਾ ਹੈ ਕਿ ਕੁਝ ਵਿਦਿਆਰਥੀਆਂ ਨੇ ਗੈਰ-ਜ਼ਿੰਮੇਵਾਰਾਨਾ ਸ਼ਰਾਰਤ ਕੀਤੀ ਹੈ।'' ਉਨ੍ਹਾਂ ਨੇ ਕਿਹਾ, ''ਜਾਂਚ ਤੋਂ ਬਾਅਦ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਘਟਨਾ ਨਾਲ ਯੂਨੀਵਰਸਿਟੀ ਦਾ ਨਾਂ ਬਦਨਾਮ ਹੋਇਆ ਹੈ। ਪ੍ਰਧਾਨ ਮੰਤਰੀ ਅਤੇ ਰਾਜਪਾਲ ਦੀਆਂ ਤਸਵੀਰਾਂ ਦੀ ਦੁਰਵਰਤੋਂ ਵੀ ਗੰਭੀਰ ਮਾਮਲਾ ਹੈ।
ਧਿਆਨ ਯੋਗ ਹੈ ਕਿ ਕੁਝ ਸਾਲ ਪਹਿਲਾਂ ਮੁਜ਼ੱਫਰਪੁਰ 'ਚ ਵੀ ਅਜਿਹਾ ਹੀ ਮਾਮਲਾ ਸਾਹਮਣੇ ਆਇਆ ਸੀ ਜਦੋਂ ਇੱਕ ਵਿਦਿਆਰਥੀ ਦੇ ਐਡਮਿਟ ਕਾਰਡ 'ਤੇ ਪਿਤਾ ਅਤੇ ਮਾਂ ਦੇ ਨਾਂ 'ਤੇ ਬਾਲੀਵੁੱਡ ਅਦਾਕਾਰ ਇਮਰਾਨ ਹਾਸ਼ਮੀ ਅਤੇ ਸੰਨੀ ਲਿਓਨ ਦਾ ਨਾਂ ਸਾਹਮਣੇ ਆਇਆ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।