ਪੜਚੋਲ ਕਰੋ

Viral News: ਸ਼ੁਦਾਈਪੁਣਾ ਜਾਂ ਜਾਨੂੰਨ! ਬ੍ਰਿਟਨੀ ਸਪੀਅਰਸ ਵਰਗਾ ਦਿੱਸਣ ਲਈ ਬੰਦੇ ਨੇ ਖਰਚ ਦਿੱਤੇ 1 ਕਰੋੜ

Bryan Ray- Britney Spears’s die-hard fan: ਇਸ ਬਾਰੇ ਅਕਸਰ ਹੀ ਖਬਰਾਂ ਆਉਂਦੀਆਂ ਰਹਿੰਦੀਆਂ ਹਨ। ਹੁਣ ਅਜਿਹਾ ਹੀ ਇੱਕ ਵਿਅਕਤੀ ਚਰਚਾ ਵਿੱਚ ਹੈ, ਜੋ ਅਮਰੀਕੀ ਗਾਇਕਾ ਬ੍ਰਿਟਨੀ ਸਪੀਅਰਸ ਦਾ ਬਹੁਤ ਵੱਡਾ ਪ੍ਰਸ਼ੰਸਕ ਹੈ। ਬ੍ਰਾਇਨ ਰੇ ਨਾਂ ਦੇ ਵਿਅਕਤੀ ਨੇ ਖੁਲਾਸਾ ਕੀਤਾ ਹੈ

Bryan Ray- Britney Spears’s die-hard fan: ਲੋਕ ਆਪਣੇ ਪਸੰਦੀਦਾ ਸਿਤਾਰਿਆਂ ਵਾਂਗ ਦਿਖਣ ਲਈ ਕੀ-ਕੀ ਨਹੀਂ ਕਰਦੇ ਹਨ। ਇਸ ਬਾਰੇ ਅਕਸਰ ਹੀ ਖਬਰਾਂ ਆਉਂਦੀਆਂ ਰਹਿੰਦੀਆਂ ਹਨ। ਹੁਣ ਅਜਿਹਾ ਹੀ ਇੱਕ ਵਿਅਕਤੀ ਚਰਚਾ ਵਿੱਚ ਹੈ, ਜੋ ਅਮਰੀਕੀ ਗਾਇਕਾ ਬ੍ਰਿਟਨੀ ਸਪੀਅਰਸ ਦਾ ਬਹੁਤ ਵੱਡਾ ਪ੍ਰਸ਼ੰਸਕ ਹੈ। ਬ੍ਰਾਇਨ ਰੇ ਨਾਂ ਦੇ ਵਿਅਕਤੀ ਨੇ ਖੁਲਾਸਾ ਕੀਤਾ ਹੈ ਕਿ ਉਸ ਨੇ ਗਾਇਕਾ ਵਰਗਾ ਦਿਖਣ ਲਈ ਸਰਜਰੀ 'ਤੇ 100,000 ਪੌਂਡ (1 ਕਰੋੜ ਰੁਪਏ ਤੋਂ ਵੱਧ) ਖਰਚ ਕੀਤੇ ਹਨ। ਉਹ ਅਮਰੀਕੀ ਸੂਬੇ ਕੈਲੀਫੋਰਨੀਆ ਦੇ ਲਾਸ ਏਂਜਲਸ ਸ਼ਹਿਰ ਦਾ ਵਸਨੀਕ ਹੈ।

ਦਿ ਸਨ ਦੀ ਰਿਪੋਰਟ ਦੇ ਅਨੁਸਾਰ, ਬ੍ਰਾਇਨ ਰੇ ਨੇ ਬ੍ਰਿਟਨੀ ਸਪੀਅਰਸ ਵਰਗਾ ਦਿਖਣ ਲਈ 100 ਤੋਂ ਵੱਧ ਸਰਜਰੀਆਂ ਕਰਵਾਈਆਂ ਹਨ, ਜਿਸ ਵਿੱਚ ਮੁੱਖ ਤੌਰ 'ਤੇ ਉਸ ਦੇ ਨੱਕ, ਗੱਲ੍ਹਾਂ, ਵਾਲਾਂ ਤੇ ਅੱਖਾਂ ਦੀਆਂ ਸਰਜਰੀਆਂ ਸ਼ਾਮਲ ਹਨ। ਇਸ ਪ੍ਰਕਿਰਿਆ ਦੇ ਹਿੱਸੇ ਵਜੋਂ, ਉਸ ਨੇ ਬਹੁਤ ਸਾਰਾ ਬੋਟੌਕਸ ਇਲਾਜ ਲਿਆ ਹੈ।

View this post on Instagram
 
A post shared by Bryan Ray (@beeray416)

ਬ੍ਰਾਇਨ ਨੇ ਆਪਣੀਆਂ ਗੱਲ੍ਹਾਂ ਵਿੱਚ ਚਰਬੀ ਦੇ ਟੀਕੇ ਲਵਾਏ ਹਨ, ਲੇਜ਼ਰ ਵਾਲ ਹਟਵਾਏ ਹਨ ਤੇ ਬ੍ਰਿਟਨੀ ਦੀਆਂ 'ਵੱਡੀਆਂ ਸੁੰਦਰ ਅੱਖਾਂ' ਦੀ ਨਕਲ ਕਰਨ ਲਈ ਆਪਣੀਆਂ ਪਲਕਾਂ ਨੂੰ ਵੀ ਉੱਚਾ ਕਰਵਾਇਆ ਹੈ। ਉਸ ਨੇ ਇਹ ਵੀ ਸੰਕੇਤ ਦਿੱਤਾ ਹੈ ਕਿ ਉਹ ਉਦੋਂ ਤੱਕ ਰੁਕਣ ਵਾਲਾ ਨਹੀਂ ਜਦੋਂ ਤੱਕ ਉਹ ਬਿਲਕੁਲ ਬ੍ਰਿਟਨੀ ਸਪੀਅਰਸ ਵਰਗਾ ਦਿਖਾਈ ਨਹੀਂ ਦੇਣ ਲੱਗਦਾ। ਉਸ ਦਾ ਨਵਾਂ ਲੁੱਕ ਦੇਖ ਕੇ ਤੁਹਾਨੂੰ ਆਪਣੀਆਂ ਅੱਖਾਂ 'ਤੇ ਯਕੀਨ ਨਹੀਂ ਹੋਵੇਗਾ, ਜਿਸ 'ਚ ਉਹ ਲਗਪਗ ਬ੍ਰਿਟਨੀ ਵਰਗੀ ਲੱਗ ਰਿਹਾ ਹੈ।

ਪਹਿਲੀ ਸਰਜਰੀ 17 ਸਾਲ ਦੀ ਉਮਰ 'ਚ ਕਰਵਾਈ

ਬ੍ਰਾਇਨ ਰੇ ਇਸ ਸਮੇਂ 35 ਸਾਲ ਦਾ ਹੈ। ਉਸ ਨੇ ਦੱਸਿਆ ਕਿ ਜਦੋਂ ਉਹ ਸਿਰਫ 17 ਸਾਲ ਦਾ ਸੀ ਤਾਂ ਉਸ ਨੇ ਆਪਣੀ ਪਹਿਲੀ ਸਰਜਰੀ ਕਰਵਾਈ। ਉਸ ਦੀ ਮਾਂ ਨੇ ਇਸ 'ਤੇ £22,000 ਖਰਚ ਕੀਤੇ। ਉਸ ਨੇ ਡੇਲੀ ਸਟਾਰ ਨੂੰ ਦੱਸਿਆ, 'ਮੈਂ 17 ਸਾਲ ਦੀ ਉਮਰ ਤੋਂ ਇਹ ਕਰ ਰਿਹਾ ਹਾਂ ਤੇ ਮੈਂ ਅਜੇ ਤੱਕ ਨਹੀਂ ਰੁਕਿਆ।'

ਬ੍ਰਿਟਨੀ ਵਰਗਾ ਕਿਉਂ ਦਿਖਣਾ ਚਾਹੁੰਦਾ?

ਉਸ ਨੇ ਅੱਗੇ ਕਿਹਾ, 'ਜਦੋਂ ਮੈਂ ਆਪਣੇ ਆਪ ਨੂੰ ਸ਼ੀਸ਼ੇ 'ਚ ਦੇਖਦਾ ਹਾਂ ਤਾਂ ਮੈਨੂੰ ਬਹੁਤ ਖੁਸ਼ੀ ਮਹਿਸੂਸ ਹੁੰਦੀ ਹੈ। ਕੀ ਮੈਂ ਸੰਪੂਰਨ ਹਾਂ? ਨਹੀਂ, ਬਿਲਕੁਲ ਨਹੀਂ। ਮੈਂ ਹਰ ਕਿਸੇ ਦੀ ਤਰ੍ਹਾਂ ਇਨਸਾਨ ਹਾਂ ਤੇ ਮੈਂ ਸੁੰਦਰਤਾ ਦੇ ਇੱਕ ਖਾਸ ਪੱਧਰ ਨੂੰ ਪ੍ਰਾਪਤ ਕਰਨਾ ਚਾਹੁੰਦਾ ਹਾਂ। ਮੈਂ ਬ੍ਰਿਟਨੀ ਸਪੀਅਰਸ ਤੋਂ ਪ੍ਰੇਰਨਾ ਲੈਂਦਾ ਹਾਂ। ਮੈਂ ਉਸ ਦਾ ਕੱਟੜ ਪ੍ਰਸ਼ੰਸਕ ਹਾਂ। ਮੈਨੂੰ ਲੱਗਦਾ ਹੈ ਕਿ ਉਹ ਹਮੇਸ਼ਾ ਮੇਰੀਆਂ ਨਜ਼ਰਾਂ 'ਚ ਖੂਬਸੂਰਤੀ ਦਾ ਸਿਖਰ ਰਹੇਗੀ ਤੇ ਮੈਂ ਹਮੇਸ਼ਾ ਉਸ ਵਾਂਗ ਖੂਬਸੂਰਤ ਬਣਨ ਦੀ ਕੋਸ਼ਿਸ਼ ਕਰਾਂਗਾ।

ਟਾਪ ਹੈਡਲਾਈਨ

Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget