ਬਜ਼ੁਰਗ 'ਤੇ ਖਾਣੇ ਦਾ ਲਾਲਚ ਦੇ ਕੇ ਕੁੱਤੀ ਨਾਲ ਬਲਾਤਕਾਰ ਦਾ ਦੋਸ਼, ਬੇਜ਼ੁਬਾਨ ਹਸਪਤਾਲ ਵਿੱਚ ਭਰਤੀ
ਰਾਜਸਥਾਨ ਦੇ ਭਰਤਪੁਰ 'ਚ ਇੱਕ ਬਜ਼ੁਰਗ ਵਿਅਕਤੀ 'ਤੇ ਕੁੱਤੀ ਨਾਲ ਬਲਾਤਕਾਰ ਕਰਨ ਦਾ ਦੋਸ਼ ਲੱਗਾ ਹੈ। ਸਥਾਨਕ ਲੋਕਾਂ ਨੇ ਬੇਜ਼ੁਬਾਨ ਨੂੰ ਹਸਪਤਾਲ ਵਿੱਚ ਭਰਤੀ ਕਰਵਾ ਕੇ ਪੁਲਿਸ ਨੂੰ ਸ਼ਿਕਾਇਤ ਕੀਤੀ ਹੈ।
ਭਰਤਪੁਰ: ਰਾਜਸਥਾਨ ਦੇ ਭਰਤਪੁਰ 'ਚ ਇੱਕ ਬਜ਼ੁਰਗ ਵਿਅਕਤੀ 'ਤੇ ਕੁੱਤੀ ਨਾਲ ਬਲਾਤਕਾਰ ਕਰਨ ਦਾ ਦੋਸ਼ ਲੱਗਾ ਹੈ। ਸਥਾਨਕ ਲੋਕਾਂ ਨੇ ਬੇਜ਼ੁਬਾਨ ਨੂੰ ਹਸਪਤਾਲ ਵਿੱਚ ਭਰਤੀ ਕਰਵਾ ਕੇ ਪੁਲਿਸ ਨੂੰ ਸ਼ਿਕਾਇਤ ਕੀਤੀ ਹੈ। ਵੈਟਰਨਰੀ ਡਾਕਟਰ ਨੇ ਮੈਡੀਕਲ ਟੈਸਟ ਤੋਂ ਬਾਅਦ ਗਲਤ ਹਰਕਤ ਦੀ ਪੁਸ਼ਟੀ ਕੀਤੀ ਹੈ, ਜਿਸ ਤੋਂ ਬਾਅਦ ਪੁਲਿਸ ਪੂਰੇ ਮਾਮਲੇ ਦੀ ਜਾਂਚ 'ਚ ਲੱਗੀ ਹੋਈ ਹੈ। ਇਸ ਦੇ ਨਾਲ ਹੀ ਕੁੱਤੀ ਦਾ ਇਲਾਜ ਚੱਲ ਰਿਹਾ ਹੈ।
ਮਾਮਲਾ ਮਥੁਰਾ ਗੇਟ ਥਾਣਾ ਖੇਤਰ 'ਚ ਸਥਿਤ ਕ੍ਰਿਸ਼ਨਾ ਕਾਲੋਨੀ ਦਾ ਹੈ। ਇੱਥੇ ਰਹਿਣ ਵਾਲੇ ਚੰਪਾਲਾਲ ਗੁਪਤਾ 'ਤੇ ਕੁੱਤੀ ਨਾਲ ਬਲਾਤਕਾਰ ਕਰਨ ਦਾ ਦੋਸ਼ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਕਿਹਾ ਗਿਆ ਹੈ ਕਿ ਦੋਸ਼ੀ ਕੁੱਤੀ ਨੂੰ ਖਾਣਾ ਦੇਣ ਦੇ ਬਹਾਨੇ ਘਰ ਬੁਲਾ ਕੇ ਗੰਦੀਆਂ ਹਰਕਤਾਂ ਕਰਦਾ ਸੀ। ਉਹ ਕਈ ਦਿਨਾਂ ਤੋਂ ਅਜਿਹਾ ਕਰ ਰਿਹਾ ਸੀ।
ਲੋਕਾਂ ਦਾ ਕਹਿਣਾ ਹੈ ਕਿ ਕੁੱਤੀ ਕਾਲੋਨੀ ਦੇ ਅੰਦਰ ਕਾਫੀ ਦੇਰ ਤੱਕ ਘੁੰਮਦੀ ਰਹਿੰਦੀ ਹੈ। ਬਸਤੀ ਦੇ ਸਾਰੇ ਲੋਕ ਉਸ ਨੂੰ ਖਾਣ ਲਈ ਕੁਝ ਨਾ ਕੁਝ ਦਿੰਦੇ ਰਹਿੰਦੇ ਹਨ। ਪਰ 2 ਦਿਨ ਪਹਿਲਾਂ ਉਹ ਖੂਨ ਨਾਲ ਲੱਥਪੱਥ ਸੜਕ 'ਤੇ ਚੀਕਾਂ ਮਾਰ ਰਹੀ ਸੀ। ਲੋਕਾਂ ਨੇ ਦੇਖਿਆ ਕਿ ਉਸ ਦੇ ਗੁਪਤ ਅੰਗ 'ਚੋਂ ਖੂਨ ਨਿਕਲ ਰਿਹਾ ਸੀ। ਇਸ ਦੀ ਜਾਣਕਾਰੀ ਜ਼ਿਲ੍ਹਾ ਪਸ਼ੂ ਬੇਰਹਿਮੀ ਰੋਕਥਾਮ ਕਮੇਟੀ ਦੇ ਮੈਂਬਰਾਂ ਨੂੰ ਦਿੱਤੀ ਗਈ।
ਜ਼ਿਲ੍ਹਾ ਪਸ਼ੂ ਬੇਰਹਿਮੀ ਰੋਕਥਾਮ ਕਮੇਟੀ ਦੀ ਮੈਂਬਰ ਕਵਿਤਾ ਸਿੰਘ ਨੇ ਦੱਸਿਆ ਕਿ ਕਲੋਨੀ ਵਾਸੀਆਂ ਤੋਂ ਸੂਚਨਾ ਮਿਲੀ ਸੀ ਕਿ ਕੁੱਤੀ ਦੇ ਗੁਪਤ ਅੰਗ ਵਿੱਚੋਂ ਖੂਨ ਨਿਕਲ ਰਿਹਾ ਹੈ, ਜਦਕਿ ਉਸ ਨੂੰ ਕੋਈ ਸੱਟ ਨਹੀਂ ਲੱਗੀ। ਅਸੀਂ ਉਸ ਨੂੰ ਵੈਟਰਨਰੀ ਹਸਪਤਾਲ ਲੈ ਗਏ, ਜਿੱਥੇ ਇਲਾਜ ਦੌਰਾਨ ਡਾਕਟਰ ਨੇ ਦੱਸਿਆ ਕਿ ਬੇਜ਼ੁਬਾਨ ਨਾਲ ਕਿਸੇ ਨੇ ਗਲਤ ਕੰਮ ਕੀਤਾ ਹੈ। ਅਸੀਂ ਇਸ ਕੁਕਰਮ ਨੂੰ ਅੰਜਾਮ ਦੇਣ ਵਾਲੇ ਮੁਲਜ਼ਮ ਖ਼ਿਲਾਫ਼ ਜ਼ਿਲ੍ਹਾ ਪੁਲਿਸ ਮੁਖੀ ਨੂੰ ਸ਼ਿਕਾਇਤ ਦੇ ਦਿੱਤੀ ਹੈ।