ਹਿਮਾਚਲ ਪ੍ਰਦੇਸ਼ ਆਉਣ ਲਈ Donald Trump ਅਤੇ Amitabh Bachchan ਨੇ ਬਣਵਾਇਆ E-Pass ਤਾਂ ਹੋਇਆ ਕੇਸ ਦਰਜ, ਜਾਣੋ ਪੂਰਾ ਮਾਮਲਾ
ਹਿਮਾਚਲ ਪ੍ਰਦੇਸ਼ ਵਿਚ ਦਾਖਲੇ ਲਈ ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਬਾਲੀਵੁੱਡ ਸਟਾਰ ਅਮਿਤਾਭ ਬੱਚਨ ਦੇ ਨਾਂ 'ਤੇ ਦੋ ਈ-ਪਾਸ ਜਾਰੀ ਕੀਤੇ ਜਾਣ ਦੇ ਮਾਮਲੇ ਸਾਹਮਣੇ ਆਏ ਹਨ।
ਸ਼ਿਮਲਾ: ਹਿਮਾਚਲ ਪ੍ਰਦੇਸ਼ 'ਚ ਦਾਖਲੇ ਲਈ ਸ਼ਿਮਲਾ ਪੁਲਿਸ ਨੇ ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਬਾਲੀਵੁੱਡ ਸਟਾਰ ਅਮਿਤਾਭ ਬੱਚਨ ਦੇ ਨਾਂ 'ਤੇ ਦੋ ਈ-ਪਾਸ ਜਾਰੀ ਕਰਨ ਦੇ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਬਾਅਦ ਪੁਲਿਸ ਨੇ ਐਫਆਈਆਰ ਦਰਜ ਕਰ ਲਈ ਹੈ।
ਪੁਲਿਸ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਦੋਵੇਂ ਪਾਸ ਇਕੋ ਮੋਬਾਈਲ ਨੰਬਰ ਅਤੇ ਆਧਾਰ ਨੰਬਰ 'ਤੇ ਜਾਰੀ ਕੀਤੇ ਗਏ ਸੀ। ਕੋਵਿਡ-19 ਦੇ ਮਾਮਲਿਆਂ ਵਿੱਚ ਵਾਧਾ ਹੋਣ ਕਾਰਨ ਸੂਬੇ ਵਿੱਚ ਐਂਟਰੀ ਲਈ 27 ਅਪ੍ਰੈਲ ਤੋਂ ਈ-ਪਾਸ ਹੋਣਾ ਲਾਜ਼ਮੀ ਕਰ ਦਿੱਤਾ ਗਿਆ ਸੀ।
ਇੱਕ ਪੁਲਿਸ ਬੁਲਾਰੇ ਨੇ ਦੱਸਿਆ ਕਿ ਦੋ ਈ-ਪਾਸ ਐਚਪੀ-2563825 ਅਤੇ ਐਚਪੀ 2563287 ਡੋਨਾਲਡ ਟਰੰਪ ਅਤੇ ਅਮਿਤਾਭ ਬੱਚਨ ਦੇ ਨਾਂ 'ਤੇ ਜਾਰੀ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ ਸੂਚਨਾ ਤਕਨਾਲੋਜੀ ਵਿਭਾਗ ਦੀ ਸ਼ਿਕਾਇਤ ’ਤੇ ਇਸ ਸਬੰਧ ਵਿੱਚ ਸ਼ਿਮਲਾ ਪੂਰਬੀ ਥਾਣੇ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਮਾਮਲੇ ਦੀ ਜਾਂਚ ਚੱਲ ਰਹੀ ਹੈ।
ਇਹ ਵੀ ਪੜ੍ਹੋ: DCGI ਨੇ ਡੀਆਰਡੀਓ ਦੀ ਕੋਰੋਨਾ ਵੈਕਸੀਨ ਦੀ ਐਮਰਜੈਂਸੀ ਵਰਤੋਂ ਨੂੰ ਦਿੱਤੀ ਪ੍ਰਵਾਨਗੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin