Viral Video: ਸੋਸ਼ਲ ਮੀਡੀਆ 'ਤੇ ਹਰ ਰੋਜ਼ ਕਈ ਵੀਡੀਓਜ਼ ਵਾਇਰਲ ਹੁੰਦੀਆਂ ਰਹਿੰਦੀਆਂ ਹਨ। ਕੁਝ ਅਜਿਹੇ ਵੀਡੀਓਜ਼ ਹਨ, ਜਿਨ੍ਹਾਂ ਨੂੰ ਦੇਖ ਕੇ ਅਸੀਂ ਆਪਣਾ ਹਾਸਾ ਨਹੀਂ ਰੋਕ ਪਾਉਂਦੇ। ਹਾਲ ਹੀ 'ਚ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਇੱਕ ਬਾਂਦਰ ਇੱਕ ਔਰਤ ਦਾ ਆਈਫੋਨ ਲੈ ਗਿਆ ਹੈ। ਅਜਿਹੇ 'ਚ ਔਰਤ ਨੇ ਆਪਣੇ ਪਰਸ 'ਚੋਂ ਸੇਬ ਕੱਢਿਆ ਅਤੇ ਫਿਰ ਬਾਂਦਰ ਮਾਮਾ ਨੇ ਫੋਨ ਵਾਪਸ ਕਰ ਦਿੱਤਾ। ਇਹ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਨੂੰ ਦੇਖ ਕੇ ਲੋਕ ਪੂਰੀ ਤਰ੍ਹਾਂ ਹੈਰਾਨ ਰਹਿ ਗਏ ਹਨ।
ਬਾਂਦਰ ਸੁਭਾਅ ਤੋਂ ਸ਼ਰਾਰਤੀ ਹੁੰਦੇ ਹਨ। ਵਾਇਰਲ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਇੱਕ ਬਾਂਦਰ ਨੇ ਇੱਕ ਔਰਤ ਦਾ ਮੋਬਾਈਲ ਚੋਰੀ ਕਰ ਲਿਆ। ਔਰਤ ਬੜੀ ਕੋਸ਼ਿਸ਼ ਕਰਦੀ ਰਹੀ, ਪਰ ਬਾਂਦਰ ਨਾ ਮੰਨਿਆ। ਹਾਰੀ ਹੋਈ ਔਰਤ ਨੇ ਬਾਂਦਰ ਨੂੰ ਸੇਬ ਖਾਣ ਲਈ ਦਿੱਤੇ। ਉਦੋਂ ਜਾ ਕੇ ਬਾਂਦਰ ਮੰਨਿਆ। ਜਿਵੇਂ ਹੀ ਬਾਂਦਰ ਨੂੰ ਸੇਬ ਮਿਲਿਆ, ਉਸ ਨੇ ਆਈਫੋਨ ਵਾਪਸ ਕਰ ਦਿੱਤਾ।
ਇਸ ਵੀਡੀਓ ਨੂੰ ਸੋਸ਼ਲ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ 'ਤੇ ਸ਼ੇਅਰ ਕੀਤਾ ਗਿਆ ਹੈ। ਵਾਇਰਲ ਹੋ ਰਹੀ ਇਸ ਵੀਡੀਓ ਨੂੰ ਲੱਖਾਂ ਵਿਊਜ਼ ਮਿਲ ਚੁੱਕੇ ਹਨ। ਇਸ ਵੀਡੀਓ ਨੂੰ 22 ਹਜ਼ਾਰ ਤੋਂ ਵੱਧ ਲੋਕ ਪਸੰਦ ਕਰ ਰਹੇ ਹਨ। ਇਸ ਵੀਡੀਓ 'ਤੇ ਕਈ ਲੋਕਾਂ ਦੀਆਂ ਟਿੱਪਣੀਆਂ ਵੀ ਦੇਖਣ ਨੂੰ ਮਿਲ ਰਹੀਆਂ ਹਨ। ਕਮੈਂਟ ਕਰਦੇ ਹੋਏ ਇੱਕ ਯੂਜ਼ਰ ਨੇ ਲਿਖਿਆ- ਇਹ ਬਹੁਤ ਹੀ ਸ਼ਰਾਰਤੀ ਬਾਂਦਰ ਹੈ। ਇੱਕ ਹੋਰ ਯੂਜ਼ਰ ਨੇ ਲਿਖਿਆ- ਬਾਂਦਰ ਵੀ ਇਨਸਾਨਾਂ ਵਰਗੇ ਹੁੰਦੇ ਹਨ। ਜਿੱਥੇ ਕਿਤੇ ਵੀ ਸੌਦੇਬਾਜ਼ੀ ਹੁੰਦੀ ਹੈ, ਉੱਥੇ ਮੌਜੂਦ ਹੁੰਦੇ ਹਨ।
ਇਹ ਵੀ ਪੜ੍ਹੋ: Viral Video: ਜ਼ਖਮੀਆਂ ਦੀ ਦੇਖ-ਭਾਲ ਕਰ ਰਿਹਾ ਫਲਸਤੀਨੀ ਡਾਕਟਰ, ਅਚਾਨਕ ਸਾਹਮਣੇ ਆਈ ਬੇਟੇ ਦੀ ਲਾਸ਼, ਦੁਨੀਆ ਨੂੰ ਰਲਾ ਰਿਹਾ ਇਹ ਵੀਡੀਓ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।