ਮੱਧ ਪ੍ਰਦੇਸ਼: ਸੂਬਾ ਸਰਕਾਰ ਨੇ ਸ਼ੁੱਕਰਵਾਰ ਨੂੰ ਉਸ ਆਦੇਸ਼ ਨੂੰ ਵਾਪਸ ਲਿਆ ਜਿਸ ਵਿੱਚ ਮਹਿਲਾਂ ਪੁਲਿਸ ਕਰਮਚਾਰੀਆਂ ਤੋਂ ਬਾਅਦ ਅਧਿਆਪਕਾਂ ਨੂੰ ਸ਼ਰਾਬ ਦੀਆਂ ਦੁਕਾਨਾਂ 'ਤੇ ਨਿਯੁਕਤ ਕੀਤਾ ਗਿਆ ਸੀ। ਨਵੇਂ ਆਦੇਸ਼ ਅਨੁਸਾਰ ਦੁਕਾਨਾਂ ਚਲਾਉਣ ਲਈ ਕਿਸੇ ਮਹਿਲਾ ਦੀ ਡਿਊਟੀ ਨਹੀਂ ਲਾਏਗੀ। ਇਸ ਦੇ ਲਈ ਆਬਕਾਰੀ ਵਿਭਾਗ, ਪੁਲਿਸ ਅਤੇ ਹੋਮ ਗਾਰਡ ਤਾਇਨਾਤ ਕਰੇਗੀ।

ਕੈਰੀਮਿਨਾਤੀ ਦੀ ਨਵੀਂ ਵੀਡੀਓ 'Yalgaar' ਯੂਟਿਊਬ 'ਤੇ ਪਾ ਰਹੀ ਧਮਾਲ, ਕੌਨਟੈਂਟ ਕੌਪੀ ਦੇ ਵੀ ਲੱਗੇ ਇਲਜ਼ਾਮ

ਮਹਿਲਾ ਪੁਲਿਸ ਮੁਲਾਜ਼ਮਾਂ ਤੋਂ ਬਾਅਦ ਕਾਂਗਰਸ ਨੇ ਸ਼ਰਾਬ ਦੀਆਂ ਦੁਕਾਨਾਂ ‘ਤੇ ਅਧਿਆਪਕਾਂ ਦੀ ਡਿਊਟੀ‘ ਤੇ ਸਖਤ ਇਤਰਾਜ਼ ਜਤਾਇਆ ਸੀ। ਸਾਬਕਾ ਪ੍ਰਦੇਸ਼ ਕਾਂਗਰਸ ਪ੍ਰਧਾਨ ਅਰੁਣ ਯਾਦਵ ਨੇ ਸ਼ੁੱਕਰਵਾਰ ਨੂੰ ਟਵੀਟ ਕੀਤਾ, "ਮੱਧ ਪ੍ਰਦੇਸ਼ ਵਿੱਚ ਪਹਿਲਾਂ ਮਹਿਲਾ ਪੁਲਿਸ ਮੁਲਾਜ਼ਮ ਸ਼ਰਾਬ ਵੇਚਣਗੀਆਂ ਅਤੇ ਹੁਣ ਅਧਿਆਪਕ ਸ਼ਰਾਬ ਵੇਚਣਗੇ। ਸ਼ਿਵਰਾਜ ਸਿੰਘ, ਸ਼ਰਮ ਨਾਮ ਦੀ ਤਾਂ ਕੋਈ ਚੀਜ਼ ਹੀ ਨਹੀਂ ਬਚੀ।


ਇਸ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਕਮਲ ਨਾਥ ਨੇ ਵੀ ਮਹਿਲਾ ਪੁਲਿਸ ਮੁਲਾਜ਼ਮਾਂ ਨੂੰ ਸ਼ਰਾਬ ਵੇਚਣ ਦੀ ਜ਼ਿੰਮੇਵਾਰੀ ਸੌਂਪਣ ਦਾ ਵਿਰੋਧ ਕਰਦਿਆਂ ਟਵੀਟ ਕੀਤਾ ਸੀ।


 

ਮੋਟਰਕਾਰ ਰੇਸਰ ਨੇ ਪੈਸੇ ਤੋਂ ਤੰਗ ਆ ਪੌਰਨ ਇੰਡਸਟਰੀ 'ਚ ਰੱਖਿਆ ਕਦਮ

ਦੱਸ ਦੇਈਏ ਕਿ ਮੱਧ ਪ੍ਰਦੇਸ਼ ਸਰਕਾਰ ਅਤੇ ਸ਼ਰਾਬ ਦੇ ਠੇਕੇਦਾਰਾਂ ਦਰਮਿਆਨ ਚੱਲ ਰਹੇ ਵਿਵਾਦ ਤੋਂ ਬਾਅਦ ਰਾਜ ਦੇ 70 ਪ੍ਰਤੀਸ਼ਤ ਠੇਕੇਦਾਰਾਂ ਨੇ ਆਪਣੇ ਠੇਕੇ ਸਰੰਡਰ ਕਰ ਦਿੱਤੇ ਹਨ। ਠੇਕੇਦਾਰ ਲੌਕਡਾਊਨ ਲੱਗਣ ਕਾਰਨ ਡਿਊਟੀ ਚਾਰਜ ਵਿੱਚ ਰਾਹਤ ਦੀ ਮੰਗ ਕਰ ਰਹੇ ਹਨ। ਠੇਕੇਦਾਰਾਂ ਵਲੋਂ ਠੇਕੇ ਸਰੰਡਰ ਕੀਤੇ ਜਾਣ ਤੋਂ ਬਾਅਦ ਸਰਕਾਰ ਦਾ ਆਬਕਾਰੀ ਵਿਭਾਗ ਕਈ ਜ਼ਿਲ੍ਹਿਆਂ ਵਿੱਚ ਸ਼ਰਾਬ ਦੀਆਂ ਦੁਕਾਨਾਂ ਚਲਾ ਰਿਹਾ ਹੈ। ਦੁਕਾਨਾਂ 'ਤੇ ਸ਼ਰਾਬ ਦੀ ਵਿਕਰੀ ਲਈ ਮਹਿਲਾ ਅਧਿਕਾਰੀਆਂ ਦੀ ਡਿਊਟੀ ਤੱਕ ਲਾਉਣੀ ਪਈ ਸੀ ਅਤੇ ਮਹਿਲਾ ਪੁਲਿਸ ਮੁਲਾਜ਼ਮ ਵੀ ਤਾਇਨਾਤ ਸਨ। ਹੁਣ ਇੱਕ ਹੋਰ ਕਦਮ ਅੱਗੇ ਵਧਾਉਂਦਿਆਂ ਅਧਿਆਪਕਾਂ ਦੀ ਡਿਊਟੀ ਸ਼ਰਾਬ ਦੀਆਂ ਦੁਕਾਨਾਂ ‘ਤੇ ਲਗਾਈ ਜਾਣ ਦਾ ਫੈਸਲਾ ਲਿਆ ਗਿਆ ਸੀ।ਜਿਸ ਨੂੰ ਸ਼ੁਕਰਵਾਰ ਸਰਕਾਰ ਨੇ ਭਾਰੀ ਅਲੋਚਨਾ ਤੋਂ ਬਾਅਦ ਵਾਪਿਸ ਲੈ ਲਿਆ।ਕਾਂਗਰਸ ਨੇ ਇਸ ‘ਤੇ ਸਖਤ ਇਤਰਾਜ਼ ਜਤਾਇਆ ਸੀ।

ਸਰਕਾਰ ਦੇ ਫੈਸਲਾ ਵਾਪਸ ਲੈਣ ਤੇ ਹੁਣ, ਮਹਿਲਾ ਮੁਲਾਜ਼ਮ ਰਾਹਤ ਮਹਿਸੂਸ ਕਰ ਰਹੀਆਂ ਹਨ ਕਿਉਂਕਿ ਸਰਕਾਰ ਨੇ ਸ਼ਰਾਬ ਦੀਆਂ ਦੁਕਾਨਾਂ 'ਤੇ ਕਿਸੇ ਵੀ ਮਹਿਲਾ ਕਰਮਚਾਰੀ ਦੀ ਨਿਯੁਕਤੀ ਨਾ ਕਰਨ ਦਾ ਫੈਸਲਾ ਲਿਆ ਹੈ।

ਇਹ ਵੀ ਪੜ੍ਹੋ: ਅਨਲੌਕ 1 ਨੂੰ ਲੈ ਕੇ ਤੁਹਾਡੇ ਮਨ 'ਚ ਉੱਠੇ ਸਾਰੇ ਸਵਾਲਾਂ ਦਾ ਜਵਾਬ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ