ਪੜਚੋਲ ਕਰੋ

HDFC ਦੇ 100 ਗਾਹਕ ਬਣੇ ਅਮੀਰ, ਖਾਤੇ 'ਚ ਅਚਾਨਕ ਆਏ 13 ਕਰੋੜ ਰੁਪਏ, ਜਾਣੋ ਪੂਰਾ ਮਾਮਲਾ

HDFC Bank: HDFC ਬੈਂਕ ਸ਼ਾਖਾ ਨਾਲ ਜੁੜੇ 100 ਖਾਤਿਆਂ ਵਿੱਚ 13-13 ਕਰੋੜ ਰੁਪਏ ਜਮ੍ਹਾ ਕੀਤੇ ਗਏ ਯਾਨੀ ਕੁੱਲ 1,300 ਕਰੋੜ ਰੁਪਏ। ਇੰਨੀ ਵੱਡੀ ਰਕਮ ਦਾ ਸੁਨੇਹਾ ਮਿਲਦੇ ਹੀ ਗਾਹਕਾਂ 'ਚ ਹੜਕੰਪ ਮੱਚ ਗਿਆ।

HDFC Bank Technical Glitch: ਤਾਮਿਲਨਾਡੂ ਵਿੱਚ HDFC ਬੈਂਕ ਨੇ ਇੱਕ ਦਿਨ ਲਈ ਆਪਣੇ 100 ਤੋਂ ਵੱਧ ਗਾਹਕਾਂ ਨੂੰ ਅਮੀਰ ਬਣਾ ਦਿੱਤਾ। ਐਤਵਾਰ ਨੂੰ ਬੈਂਕ ਨੇ ਉਨ੍ਹਾਂ ਦੇ ਖਾਤਿਆਂ 'ਚ 13-13 ਕਰੋੜ ਰੁਪਏ ਪਾ ਦਿੱਤੇ। ਹਾਲਾਂਕਿ ਕੁਝ ਸਮੇਂ ਬਾਅਦ ਗਾਹਕਾਂ ਦੀ ਇਹ ਖੁਸ਼ੀ ਗਾਈਬ ਹੋ ਗਈ। ਦੱਸ ਦਈਏ ਕਿ ਦੇਸ਼ ਦੇ ਵੱਡੇ ਬੈਂਕ ਵੱਲੋਂ ਕੀਤੀ ਗਈ ਗਲਤੀ ਹੁਣ ਚਰਚਾ ਦਾ ਵਿਸ਼ਾ ਬਣ ਗਈ ਹੈ।

ਦਰਅਸਲ, ਚੇਨਈ ਦੇ ਟੀ ਨਗਰ ਸਥਿਤ ਐਚਡੀਐਫਸੀ ਬੈਂਕ ਦੀ ਸ਼ਾਖਾ ਨਾਲ ਜੁੜੇ 100 ਗਾਹਕਾਂ ਨੂੰ ਇੱਕ ਐਸਐਮਐਸ ਰਾਹੀਂ ਬੈਂਕ ਨੇ ਹਰ ਗਾਹਕ ਨੂੰ ਦੱਸਿਆ ਕਿ ਉਨ੍ਹਾਂ ਦੇ ਖਾਤੇ 'ਚ 13 ਕਰੋੜ ਰੁਪਏ ਜਮ੍ਹਾ ਹੋ ਚੁੱਕੇ ਹਨ। ਮਤਲਬ ਬੈਂਕ ਵੱਲੋਂ ਕੁੱਲ 1300 ਕਰੋੜ ਰੁਪਏ ਦੇ ਮੈਸੇਜ ਭੇਜੇ ਗਏ। ਖਾਤੇ ਵਿੱਚ ਇੰਨੀ ਵੱਡੀ ਰਕਮ ਆਉਂਦੇ ਹੀ ਇੱਕ ਗਾਹਕ ਦੇ ਹੋਸ਼ ਉੱਡ ਗਏ। ਉਨ੍ਹਾਂ ਨੇ ਪੁਲਿਸ ਨੂੰ ਸੂਚਿਤ ਕੀਤਾ, ਕਿਉਂਕਿ ਉਨ੍ਹਾਂ ਨੂੰ ਡਰ ਸੀ ਕਿ ਉਸਦਾ ਖਾਤਾ ਹੈਕ ਹੋ ਸਕਦਾ ਹੈ।

ਪੁਲਿਸ ਨੇ ਬੈਂਕ ਸ਼ਾਖਾ ਦੇ ਅਧਿਕਾਰੀਆਂ ਨਾਲ ਸੰਪਰਕ ਕੀਤਾ ਤਾਂ ਦੱਸਿਆ ਗਿਆ ਕਿ ਕਿਸੇ ਤਕਨੀਕੀ ਨੁਕਸ ਕਾਰਨ ਐਸਐਮਐਸ ਚਲਾ ਗਿਆ। ਪਤਾ ਲੱਗਾ ਕਿ ਬ੍ਰਾਂਚ 'ਚ ਇੱਕ ਸਾਫਟਵੇਅਰ ਪੈਚ ਦੀ ਪ੍ਰਕਿਰਿਆ ਚੱਲ ਰਹੀ ਸੀ, ਜਿਸ ਕਾਰਨ ਇਹ ਸਮੱਸਿਆ ਆਈ। ਹਾਲਾਂਕਿ, ਸਮੱਸਿਆ ਚੇਨਈ ਵਿੱਚ ਉਸੇ HDFC ਬੈਂਕ ਸ਼ਾਖਾ ਦੇ ਕੁਝ ਖਾਤਿਆਂ ਤੱਕ ਸੀਮਿਤ ਸੀ।

ਐਚਡੀਐਫਸੀ ਦੇ ਇੱਕ ਸੂਤਰ ਨੇ ਕਿਹਾ ਕਿ ਇਹ ਸਿਰਫ ਤਕਨੀਕੀ ਖਰਾਬੀ ਕਾਰਨ ਹੋਇਆ। ਕੋਈ ਹੈਕਿੰਗ ਨਹੀਂ ਹੋਈ ਅਤੇ 100 ਗਾਹਕਾਂ ਦੇ ਖਾਤਿਆਂ 'ਚ 13 ਕਰੋੜ ਰੁਪਏ ਜਮ੍ਹਾ ਨਹੀਂ ਹੋਏ। ਸਿਰਫ ਗਲਤੀ ਨਾਲ ਇਹ ਸੁਨੇਹਾ ਚਲਾ ਗਿਆ ਸੀ।

ਬੈਂਕ ਸੂਤਰ ਨੇ ਅੱਗੇ ਕਿਹਾ, ''ਸੂਚਨਾ ਮਿਲਣ 'ਤੇ ਅਸੀਂ ਤੁਰੰਤ ਇਨ੍ਹਾਂ ਖਾਤਿਆਂ 'ਚੋਂ ਪੈਸੇ ਕਢਵਾਉਣੇ ਬੰਦ ਕਰ ਦਿੱਤੇ। ਇਸ ਦੌਰਾਨ ਖਾਤੇ ਵਿੱਚ ਸਿਰਫ ਪੈਸੇ ਜਮ੍ਹਾ ਕੀਤੇ ਜਾ ਸਕਦੇ ਹਨ। ਇਸ ਦੇ ਨਾਲ ਹੀ ਜਦੋਂ ਤੱਕ ਸਮੱਸਿਆ ਦਾ ਹੱਲ ਨਹੀਂ ਹੋ ਜਾਂਦਾ, ਉਦੋਂ ਤੱਕ ਇਹ ਪਾਬੰਦੀ ਨਹੀਂ ਹਟਾਈ ਜਾਵੇਗੀ।

ਅਧਿਕਾਰੀਆਂ ਦਾ ਦਾਅਵਾ ਹੈ ਕਿ ਐਤਵਾਰ ਨੂੰ 80 ਫੀਸਦੀ ਸਮੱਸਿਆ ਠੀਕ ਹੋ ਗਈ ਹੈ। ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਆਈਟੀ ਰਿਟਰਨ ਭਰਨ ਸਮੇਂ ਗਾਹਕਾਂ ਨੂੰ ਕਿਸ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਕਰਨਾ ਪਵੇਗਾ ਤਾਂ ਉਨ੍ਹਾਂ ਕਿਹਾ ਕਿ ਇਸ ਦਾ ਵੀ ਨਿਸ਼ਚਿਤ ਤੌਰ 'ਤੇ ਹੱਲ ਕੀਤਾ ਜਾਵੇਗਾ।

ਇਹ ਵੀ ਪੜ੍ਹੋ: Sidhu Moose Wala Murder Case: ਸਿੱਧੂ ਮੂਸੇ ਵਾਲਾ ਕਤਲ ਕੇਸ ਨਾਲ ਜੁੜਿਆ ਵੱਡਾ ਅਪਡੇਟ, ਉਤਰਾਖੰਡ 'ਚ ਸ਼ਰਧਾਲੂਆਂ ਵਿਚਾਲੇ ਲੁਕੇ 6 ਸ਼ੱਕੀ ਹਿਰਾਸਤ 'ਚ

ਟਾਪ ਹੈਡਲਾਈਨ

Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!

ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 

Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ

Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ

Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ

ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ

Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ

Embed widget