ਪੜਚੋਲ ਕਰੋ

ਕੇਰਲਾ 'ਚ ਲੋਕਾਂ ਦੀਆਂ ਟੁਟੀਆਂ 'ਚ ਆਈ ਸ਼ਰਾਬ, ਜਾਂਚ ਤੋਂ ਬਾਅਦ ਹੋਈਆ ਵੱਡਾ ਖੁਲਾਸਾ

ਦਿਲਚਸਪ ਖ਼ਬਰ ਕੇਰਲ ਦੇ ਤ੍ਰਿਸੂਰ ਜ਼ਿਲ੍ਹੇ ਤੋਂ ਹੈ। ਇੱਥੇ ਚਲਾਕੂਡੀ ਵਿੱਚ ਕੇਐਸਆਰਟੀਸੀ ਬੱਸ ਸਟੈਂਡ ਨੇੜੇ ਸੋਲੋਮਾਨ ਐਵੀਨਿਊ ਫਲੈਟ ਦੇ ਵਾਸੀ ਉਦੋਂ ਅਚੰਬੇ 'ਚ ਪੈ ਗਏ ਜਦੋਂ ਸੋਮਵਾਰ ਸਵੇਰੇ ਉਨ੍ਹਾਂ ਦੀਆਂ ਟੂਟੀਆਂ ਵਿੱਚੋਂ ਪਾਣੀ ਦੀ ਥਾਂ ਸ਼ਰਾਬ ਆਉਣ ਲੱਗੀ। ਇਸ 'ਤੇ ਹੈਰਾਨ ਫਲੈਟ ਵਾਸੀਆਂ ਨੇ ਇੱਕ ਦੂਜੇ ਦੇ ਫਲੈਟ ਦੀ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਇਹ ਹਾਲਾਤ ਪੂਰੀ ਇਮਾਰਤ 'ਚ ਬਣੇ ਹੋਏ ਹਨ।

ਰੌਬਟ ਚੰਡੀਗੜ੍ਹ: ਦਿਲਚਸਪ ਖ਼ਬਰ ਕੇਰਲ ਦੇ ਤ੍ਰਿਸੂਰ ਜ਼ਿਲ੍ਹੇ ਤੋਂ ਹੈ। ਇੱਥੇ ਚਲਾਕੂਡੀ ਵਿੱਚ ਕੇਐਸਆਰਟੀਸੀ ਬੱਸ ਸਟੈਂਡ ਨੇੜੇ ਸੋਲੋਮਾਨ ਐਵੀਨਿਊ ਫਲੈਟ ਦੇ ਵਾਸੀ ਉਦੋਂ ਅਚੰਬੇ 'ਚ ਪੈ ਗਏ ਜਦੋਂ ਸੋਮਵਾਰ ਸਵੇਰੇ ਉਨ੍ਹਾਂ ਦੀਆਂ ਟੂਟੀਆਂ ਵਿੱਚੋਂ ਪਾਣੀ ਦੀ ਥਾਂ ਸ਼ਰਾਬ ਆਉਣ ਲੱਗੀ। ਇਸ 'ਤੇ ਹੈਰਾਨ ਫਲੈਟ ਵਾਸੀਆਂ ਨੇ ਇੱਕ ਦੂਜੇ ਦੇ ਫਲੈਟ ਦੀ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਇਹ ਹਾਲਾਤ ਪੂਰੀ ਇਮਾਰਤ 'ਚ ਬਣੇ ਹੋਏ ਹਨ। ਟੈਂਕੀ ਵਿਚਲੇ ਪਾਣੀ ਨਾਲ ਸ਼ਰਾਬ ਕਿਵੇਂ ਮਿਲੀ? ਇਸ ਬਾਰੇ ਲੋਕਾਂ ਨੇ ਜਦੋਂ ਪਤਾ ਲਾਉਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੂੰ ਇਹ ਪਤਾ ਲੱਗਾ ਕਿ ਐਕਸਾਈਜ਼ ਅਧਿਕਾਰੀਆਂ ਦੇ ਜ਼ਬਤ ਕੀਤੀ ਗਈ ਸ਼ਰਾਬ ਨੂੰ ਨਸ਼ਟ ਕਰਨ ਦੀ ਕੋਸ਼ਿਸ਼ ਨੇ ਇਹ ਅਜੀਬ ਸਥਿਤੀ ਪੈਦਾ ਕੀਤੀ ਹੈ। ਇਸ ਤੋਂ ਬਾਅਦ ਐਕਸਾਈਜ਼ ਅਧਿਕਾਰੀ ਮੌਕੇ ਤੇ ਪਹੁੰਚੇ ਤੇ ਇਸ ਮੁੱਦੇ 'ਤੇ ਆਪਣੇ ਆਪ ਨੂੰ ਬਚਾਉਣ ਲਈ ਹੀਲੇ ਕਰਨ ਲੱਗੇ। ਇਲਾਕਾ ਵਾਸੀਆਂ ਨੇ ਚਲਾਕੂਡੀ ਮਿਊਂਸੀਪਲ ਸੈਕਟਰੀ ਤੇ ਸਿਹਤ ਵਿਭਾਗ ਕੋਲ ਸ਼ਿਕਾਇਤਾਂ ਦਾਇਰ ਕਰਦਿਆਂ ਐਕਸਾਈਜ਼ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ। ਦਰਅਸਲ, ਰਚਨਾ ਨਾਮ ਦਾ ਇੱਕ ਬਾਰ ਇਨ੍ਹਾਂ ਅਪਾਰਟਮੈਂਟਸ ਦੇ ਨਜ਼ਦੀਕ ਹੈ। ਕਰੀਬ ਛੇ ਸਾਲ ਪਹਿਲਾਂ ਬਾਰ ਤੋਂ ਲੱਗਪਗ 6,000 ਲੀਟਰ ਗੈਰਕਾਨੂੰਨੀ ਢੰਗ ਨਾਲ ਸਟੋਰ ਸ਼ਰਾਬ ਜ਼ਬਤ ਕੀਤੀ ਗਈ ਸੀ। ਕੇਸ ਦੀ ਕਾਰਵਾਈ ਤੋਂ ਬਾਅਦ, ਅਦਾਲਤ ਨੇ ਸ਼ਰਾਬ ਨੂੰ ਨਸ਼ਟ ਕਰਨ ਦੇ ਅਦੇਸ਼ ਦਿੱਤੇ। ਸ਼ੁਰੂ ਵਿੱਚ ਅਧਿਕਾਰੀਆਂ ਨੂੰ ਸ਼ਰਾਬ ਨੂੰ ਕਿਵੇਂ ਨਸ਼ਟ ਕਰਨਾ ਇਸ ਬਾਰੇ ਕੋਈ ਵਿਚਾਰ ਨਹੀਂ ਸੀ। ਅੰਤ ਵਿੱਚ, ਉਨ੍ਹਾਂ ਨੇ ਫੈਸਲਾ ਲਿਆ ਕਿ ਜਿਹੜੇ ਬਾਰ ਤੋਂ ਸ਼ਰਾਬ ਜ਼ਬਤ ਕੀਤੀ ਗਈ ਸੀ, ਉਸੇ ਜਗ੍ਹਾ ’ਤੇ ਇਸ ਦਾ ਨਿਪਟਾਰਾ ਕਰ ਦੇਣਾ ਚਾਹੀਦਾ ਹੈ। ਇਸ ਤੋਂ ਬਾਅਦ ਬਾਰ ਦੇ ਅਹਾਤੇ ਵਿੱਚ ਇੱਕ ਵੱਡਾ ਟੋਇਆ ਪੁੱਟਿਆ ਗਿਆ। ਅਧਿਕਾਰੀਆਂ ਨੇ ਜ਼ਬਤ ਕੀਤੀ ਗਈ ਸ਼ਰਾਬ ਦੀ ਹਰੇਕ ਬੋਤਲ ਨੂੰ ਇਸ ਟੋਏ 'ਚ ਡੋਲ੍ਹ ਦਿੱਤਾ। ਇਸ ਢੰਗ ਨਾਲ 6,000 ਲੀਟਰ ਸ਼ਰਾਬ ਦੇ ਨਿਪਟਾਰੇ 'ਚ ਲੰਮਾ ਸਮਾਂ ਲੱਗਿਆ। ਹੈਰਾਨੀ ਵਾਲੀ ਗੱਲ ਇਹ ਹੈ ਕਿ ਬਾਰ ਦੇ ਨੇੜੇ ਇੱਕ ਖੂਹ ਸੀ ਜਿਥੋਂ ਦਾ ਪਾਣੀ ਅਪਾਰਟਮੈਂਟ ਦੀ ਟੈਂਕੀ 'ਚ ਪੰਪ ਕੀਤੀ ਜਾਂਦਾ ਸੀ। ਜਦੋਂ ਸ਼ਰਾਬ ਨੂੰ ਡੋਲ੍ਹਇਆ ਗਿਆ ਤਾਂ ਇਹ ਸ਼ਰਾਬ ਮਿੱਟੀ ਵਿੱਚੋਂ ਰਿਸਦੇ ਹੋਏ ਖੂਹ ਦੇ ਪਾਣੀ ਨਾਲ ਮਿਲ ਗਈ ਤੇ ਲੋਕਾਂ ਦੀਆਂ ਟੂਟੀਆਂ 'ਚ ਸ਼ਰਾਬ ਆਉਣ ਲੱਗੀ। ਐਕਸਾਈਜ਼ ਅਧਿਕਾਰੀ ਮੌਕੇ 'ਤੇ ਪਹੁੰਚੇ ਤੇ ਲੋਕਾਂ ਨਾਲ ਵਾਅਦਾ ਕੀਤਾ ਕਿ ਉਹ ਮਸਲਾ ਹੱਲ ਕਰ ਦੇਣਗੇ। ਉਨ੍ਹਾਂ ਕਿਹਾ ਕਿ ਉਹ ਖੂਹ ਦੀ ਸਫਾਈ ਕਰਵਾ ਦੇਣਗੇ। ਉਨ੍ਹਾਂ ਇਹ ਵੀ ਕਿਹਾ ਕਿ ਜਦੋਂ ਤੱਕ ਖੂਹ ਦੀ ਸਫਾਈ ਨਹੀ ਹੋਂ ਜਾਂਦੀ ਉਹ ਪਰਿਵਾਰਾਂ ਨੂੰ ਪੀਣ ਵਾਲੇ ਪਾਣੀ ਦੀ ਸਪਲਾਈ ਕਰਨਗੇ ਪਰ ਵਸਨੀਕਾਂ ਨੇ ਜੋ ਸ਼ਿਕਾਇਤ ਦਰਜ ਕਰਵਾਈ ਸੀ ਉਸ ਨੂੰ ਵਾਪਸ ਲੈਣ ਤੋਂ ਇਨਕਾਰ ਕਰ ਦਿੱਤਾ ਤੇ ਇਨ੍ਹਾਂ ਅਧਿਕਾਰੀਆਂ ਵਿਰੁੱਧ ਕਾਰਵਾਈ ਦੀ ਮੰਗ ਕੀਤੀ।

ਟਾਪ ਹੈਡਲਾਈਨ

Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget