ਪੜਚੋਲ ਕਰੋ

ਇਸਲਾਮਿਕ ਟੀਵੀ ਪ੍ਰਚਾਰਕ ਨੂੰ ਅਦਾਲਤ ਨੇ ਸੁਣਾਈ 1000 ਸਾਲ ਤੋਂ ਵੀ ਵੱਧ ਦੀ ਸਜ਼ਾ, ਜਾਣੋ ਕੀ ਹੈ ਪੂਰਾ ਮਾਮਲਾ

ਤੁਰਕੀ ਦੀ ਇੱਕ ਅਦਾਲਤ ਨੇ ਸੋਮਵਾਰ ਨੂੰ ਇਸਲਾਮਿਕ ਟੈਲੀਵਿਜ਼ਨ ਦੇ ਪ੍ਰਚਾਰਕ ਤੇ ਲੇਖਕ ਅਦਨਾਨ ਓਕਤਾਰ ਨੂੰ ਅਪਰਾਧਿਕ ਗੈਂਗ ਬਣਾਉਣ, ਧੋਖਾਧੜੀ ਤੇ ਯੌਨ ਸ਼ੋਸ਼ਣ ਕਰਨ ਵਰਗੇ ਅਪਰਾਧਾਂ ਲਈ ਇੱਕ ਹਜ਼ਾਰ ਸਾਲ ਤੋਂ ਵੱਧ ਕੈਦ ਦੀ ਸਜਾ ਸੁਣਾਈ ਹੈ।

ਅੰਕਾਰਾ: ਤੁਰਕੀ ਦੀ ਇੱਕ ਅਦਾਲਤ ਨੇ ਸੋਮਵਾਰ ਨੂੰ ਇਸਲਾਮਿਕ ਟੈਲੀਵਿਜ਼ਨ ਦੇ ਪ੍ਰਚਾਰਕ ਤੇ ਲੇਖਕ ਅਦਨਾਨ ਓਕਤਾਰ ਨੂੰ ਅਪਰਾਧਿਕ ਗੈਂਗ ਬਣਾਉਣ, ਧੋਖਾਧੜੀ ਤੇ ਯੌਨ ਸ਼ੋਸ਼ਣ ਕਰਨ ਵਰਗੇ ਅਪਰਾਧਾਂ ਲਈ ਇੱਕ ਹਜ਼ਾਰ ਸਾਲ ਤੋਂ ਵੱਧ ਕੈਦ ਦੀ ਸਜਾ ਸੁਣਾਈ ਹੈ। ਅਦਨਾਨ ਨੂੰ ਅਪਰਾਧਿਕ ਮਾਮਲਿਆਂ ਲਈ 1075 ਸਾਲ ਤੋਂ ਵੱਧ ਦੀ ਸਜ਼ਾ ਸੁਣਾਈ ਗਈ। ਓਕਤਾਰ ਕੋਲ ਪਹਿਲਾਂ ਆਪਣਾ ਟੈਲੀਵਿਜ਼ਨ ਚੈਨਲ ਏ9 ਚੱਲਦਾ ਸੀ, ਜਿਸ 'ਤੇ ਉਹ ਇਸਲਾਮਿਕ ਵਿਸ਼ਿਆਂ ਨਾਲ ਸਬੰਧਤ ਟਾਕ ਸ਼ੋਅਜ਼ ਦੀ ਮੇਜ਼ਬਾਨੀ ਕਰਦਾ ਸੀ। ਇੱਕ ਵਾਰ ਉਸ ਨੇ ਇੱਕ ਡਾਂਸ ਸ਼ੋਅ ਵੀ ਪ੍ਰਸਾਰਤ ਕੀਤਾ ਜਿਸ ਵਿੱਚ ਉਹ ਕੁੜੀਆਂ ਨਾਲ ਡਾਂਸ ਕਰਦਾ ਦਿਖਾਈ ਦਿੱਤਾ ਸੀ। ਉਹ ਇਨ੍ਹਾਂ ਕੁੜੀਆਂ ਨੂੰ “ਕਿਟੇਨ” ਯਾਨੀ ਬਿੱਲੀ ਦਾ ਬੱਚਾ ਕਹਿੰਦਾ ਸੀ। ਉਸ ਨੇ ਮੁੰਡਿਆਂ ਨਾਲ ਵੀ ਗੀਤ ਗਾਏ ਜਿਨ੍ਹਾਂ ਨੂੰ "ਸ਼ੇਰ" ਕਹਿੰਦਾ ਸੀ। ਓਕਤਾਰ ਤੇ ਉਸ ਦੇ ਸਮੂਹ ਦੇ 13 ਉੱਚ-ਦਰਜੇ ਦੇ ਮੈਂਬਰਾਂ ਨੂੰ 9,803 ਸਾਲ ਤੋਂ ਵੱਧ ਦੀ ਸਜਾ ਸੁਣਾਈ ਗਈ ਓਕਤਾਰ ਨੂੰ ਜੁਲਾਈ 2018 ਵਿੱਚ ਇਸਤਾਂਬੁਲ ਪੁਲਿਸ ਨੇ ਗ੍ਰਿਫਤਾਰ ਕੀਤਾ ਸੀ। ਮੁਕੱਦਮੇ ਦੌਰਾਨ ਉਸ ਨੂੰ 77 ਹੋਰ ਲੋਕਾਂ ਨਾਲ ਹਿਰਾਸਤ ਵਿੱਚ ਰੱਖਿਆ ਗਿਆ ਸੀ। ਤੁਰਕੀ ਦੀ ਸਰਕਾਰੀ ਸਮਾਚਾਰ ਏਜੰਸੀ ਅਨਾਡੋਲੂ ਦੇ ਅਨੁਸਾਰ, ਓਕਤਾਰ ਤੇ ਉਸ ਦੇ ਸਮੂਹ ਦੇ 13 ਉੱਚ-ਦਰਜੇ ਦੇ ਮੈਂਬਰਾਂ ਨੂੰ ਕੁਲ 9,803 ਸਾਲ ਤੇ ਛੇ ਮਹੀਨੇ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ। ਉਸੇ ਸਮੇਂ, ਓਕਤਾਰ ਨੂੰ 10 ਮਾਮਲਿਆਂ ਵਿਚ ਕੁੱਲ 1,075 ਸਾਲ ਤੇ ਤਿੰਨ ਮਹੀਨਿਆਂ ਦੀ ਸਜ਼ਾ ਸੁਣਾਈ ਗਈ। ਅਦਨਾਨ ਓਕਤਾਰ ਨੇ 1970 ਦੇ ਅਖੀਰ ਵਿੱਚ ਪੈਰੋਕਾਰਾਂ ਦਾ ਇੱਕ ਸਮੂਹ ਬਣਾਉਣਾ ਸ਼ੁਰੂ ਕੀਤਾ ਸੀ। ਉਹ ਪਹਿਲਾਂ ਹੀ ਕਈ ਦੋਸ਼ਾਂ 'ਤੇ ਅਦਾਲਤ ਵਿੱਚ ਮੁਕੱਦਮਿਆਂ ਦਾ ਸਾਹਮਣਾ ਕਰ ਚੁੱਕਾ ਹੈ, ਜਿਸ ਵਿੱਚ ਇਕ ਅਪਰਾਧਿਕ ਗਰੋਹ ਦਾ ਗਠਨ ਕਰਨਾ ਵੀ ਸ਼ਾਮਲ ਹੈ, ਪਰ ਉਸ ਨੂੰ ਬਰੀ ਕਰ ਦਿੱਤਾ ਗਿਆ ਸੀ। 300 ਤੋਂ ਵੱਧ ਕਿਤਾਬਾਂ ਲਿਖਣ ਦਾ ਦਾਅਵਾ ਓਕਤਾਰ ਦੀ ਵੈੱਬਸਾਈਟ ਅਨੁਸਾਰ, ਉਹ 300 ਤੋਂ ਵੱਧ ਕਿਤਾਬਾਂ ਲਿਖ ਚੁੱਕਾ ਹੈ ਤੇ ਉਨ੍ਹਾਂ ਦਾ 73 ਤੋਂ ਵੱਧ ਭਾਸ਼ਾਵਾਂ ਵਿੱਚ ਅਨੁਵਾਦ ਹੋ ਚੁੱਕਾ ਹੈ। ਉਨ੍ਹਾਂ ਵਿੱਚੋਂ ਇੱਕ ਉਸ ਦੇ ਪੇਨ ਨਾਮ ਹਾਰੂਨ ਯਾਹੀਆ ਵਜੋਂ ਵੀ ਜਾਣਿਆ ਜਾਂਦਾ ਹੈ, ਜਿਸ ਵਿੱਚ ਉਸ ਨੇ ਡਾਰਵਿਨ ਦੇ ਥਿਊਰੀ ਆਫ਼ ਈਵੋਲੂਸ਼ਨ ਨੂੰ ਵਿਸ਼ਵਵਿਆਪੀ ਅੱਤਵਾਦ ਦੀ ਜੜ੍ਹ ਦੱਸਿਆ ਸੀ।

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Embed widget