Leopard Attack Video: ਮਨੁੱਖੀ ਬਸਤੀਆਂ ਦੇ ਲਗਾਤਾਰ ਵਿਸਤਾਰ ਕਾਰਨ ਜੰਗਲਾਂ ਦੀ ਹੱਦ ਘਟਦੀ ਜਾ ਰਹੀ ਹੈ। ਜਿਸ ਕਾਰਨ ਅਵਾਰਾ ਪਸ਼ੂਆਂ ਦਾ ਖੌਫ ਮਨੁੱਖ ਦੇ ਆਲੇ-ਦੁਆਲੇ ਦੇਖਣ ਨੂੰ ਮਿਲ ਰਿਹਾ ਹੈ। ਹਾਲ ਹੀ 'ਚ ਅਸਾਮ ਦੇ ਜੋਰਹਾਟ 'ਚ ਚੀਤੇ ਦਾ ਆਤੰਕ ਦੇਖਣ ਨੂੰ ਮਿਲਿਆ। ਜਾਣਕਾਰੀ ਅਨੁਸਾਰ ਜੰਗਲਾਤ ਵਿਭਾਗ ਦੀ ਟੀਮ ਨੇ ਚੀਤੇ ਨੂੰ ਫੜ ਲਿਆ ਹੈ। ਫਿਲਹਾਲ ਚੀਤੇ ਨੇ ਫੜੇ ਜਾਣ ਤੋਂ ਪਹਿਲਾਂ ਹੀ ਕਾਫੀ ਹੰਗਾਮਾ ਮਚਾਇਆ ਹੋਇਆ ਹੈ।
ਦੱਸਿਆ ਜਾ ਰਿਹਾ ਹੈ ਕਿ ਚੀਤੇ ਨੇ ਵੱਖ-ਵੱਖ ਇਲਾਕਿਆਂ 'ਚ ਹਮਲਾ ਕਰਕੇ 13 ਲੋਕਾਂ ਨੂੰ ਜ਼ਖਮੀ ਕਰ ਦਿੱਤਾ। ਜਿਸ ਵਿੱਚ ਤਿੰਨ ਵਿਅਕਤੀ ਜੰਗਲਾਤ ਵਿਭਾਗ ਦੇ ਮੁਲਾਜ਼ਮ ਹਨ। ਫਿਲਹਾਲ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਇਸ ਦੇ ਨਾਲ ਹੀ ਸੋਸ਼ਲ ਮੀਡੀਆ 'ਤੇ ਚੀਤੇ ਦੇ ਹਮਲੇ ਦੀ ਵੀਡੀਓ ਸਾਹਮਣੇ ਆਈ ਹੈ। ਜਿਸ ਨੂੰ ਦੇਖ ਕੇ ਸੋਸ਼ਲ ਮੀਡੀਆ ਯੂਜ਼ਰਸ ਦੇ ਪਸੀਨੇ ਛੁੱਟ ਗਏ ਹਨ।
ਜਾਣਕਾਰੀ ਮੁਤਾਬਕ ਜੋਰਹਾਟ ਜ਼ਿਲੇ ਦੇ ਰੇਨਫੋਰੈਸਟ ਰਿਸਰਚ ਇੰਸਟੀਚਿਊਟ ਕੈਂਪਸ (ਆਰ.ਐੱਫ.ਆਰ.ਆਈ.) 'ਚ ਇੱਕ ਚੀਤੇ ਨੇ ਦਾਖਲ ਹੋ ਕੇ ਕਾਫੀ ਹੰਗਾਮਾ ਕੀਤਾ ਅਤੇ ਤਿੰਨ ਜੰਗਲਾਤ ਕਰਮਚਾਰੀਆਂ 'ਤੇ ਹਮਲਾ ਕਰਕੇ ਜ਼ਖਮੀ ਕਰ ਦਿੱਤਾ। ਉਹ ਇੱਥੇ ਹੀ ਨਹੀਂ ਰੁਕਿਆ, ਇਸ ਤੋਂ ਬਾਅਦ ਉਸ ਨੇ ਇਲਾਕੇ 'ਚ ਔਰਤਾਂ ਅਤੇ ਬੱਚਿਆਂ ਸਮੇਤ ਘੱਟੋ-ਘੱਟ 13 ਲੋਕਾਂ 'ਤੇ ਹਮਲਾ ਕਰ ਦਿੱਤਾ। ਜਾਣਕਾਰੀ ਮੁਤਾਬਕ ਸੋਮਵਾਰ ਸਵੇਰ ਤੋਂ ਹੀ ਚੇਨੀਜਾਨ ਇਲਾਕੇ 'ਚ ਚੀਤਾ ਦੇਖਿਆ ਗਿਆ।
ਵਾਇਰਲ ਹੋ ਰਹੀ ਇੱਕ ਵੀਡੀਓ ਵਿੱਚ, ਚੀਤਾ ਇੱਕ ਝਟਕੇ ਵਿੱਚ ਜੰਗਲਾਤ ਵਿਭਾਗ ਦੇ ਖੇਤਰ ਵਿੱਚ ਬਣੀ ਇਮਾਰਤ ਦੀ ਚਾਰਦੀਵਾਰੀ ਤੋਂ ਛਾਲ ਮਾਰਦਾ ਅਤੇ ਫਿਰ ਇੱਕ ਕਾਰ ਸਵਾਰ ਉੱਤੇ ਹਮਲਾ ਕਰਦਾ ਨਜ਼ਰ ਆ ਰਿਹਾ ਹੈ। ਜਿਸ ਨੂੰ ਦੇਖ ਕੇ ਹਰ ਕੋਈ ਦੰਗ ਰਹਿ ਗਿਆ। ਜਾਣਕਾਰੀ ਅਨੁਸਾਰ ਚੀਤੇ ਨੂੰ ਕਈ ਕੋਸ਼ਿਸ਼ਾਂ ਤੋਂ ਬਾਅਦ ਕਾਬੂ ਕਰ ਲਿਆ ਗਿਆ ਹੈ। ਜਿਸ ਤੋਂ ਬਾਅਦ ਜੰਗਲਾਤ ਵਿਭਾਗ ਦੀ ਟੀਮ ਨੇ ਸੁੱਖ ਦਾ ਸਾਹ ਲਿਆ ਹੈ।