Viral Video: ਉਂਝ ਤਾਂ ਸਕੂਲ ਸਿੱਖਣ ਅਤੇ ਸਿਖਾਉਣ ਦਾ ਸਥਾਨ ਹੈ। ਪਰ ਕਈ ਵਾਰ ਅਧਿਆਪਕ ਸਕੂਲ ਵਿੱਚ ਅਜਿਹੀਆਂ ਕਰਤੂਤਾਂ ਕਰਦੇ ਹਨ ਕਿ ਇਸ ਨੂੰ ਸਿੱਖਿਆ ਦਾ ਮੰਦਰ ਕਹਿਣ ਤੋਂ ਝਿਜਕ ਹੁੰਦੀ ਹੈ। ਤਾਜ਼ਾ ਮਾਮਲਾ ਰਾਜਸਥਾਨ ਦੀ ਰਾਜਧਾਨੀ ਜੈਪੁਰ ਦਾ ਹੈ। ਜਿੱਥੇ ਇੱਕ ਸਕੂਲ ਵਿੱਚ ਮੈਡਮ ਦਾ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਵਾਇਰਲ ਹੋ ਰਿਹਾ ਵੀਡੀਓ ਜੈਪੁਰ ਸ਼ਹਿਰ ਦੇ ਕਰਤਾਰਪੁਰਾ ਸਥਿਤ ਸਰਕਾਰੀ ਹਾਇਰ ਪ੍ਰਾਇਮਰੀ ਸਕੂਲ ਦਾ ਹੈ।


ਵੀਡੀਓ 'ਚ ਮੈਡਮ ਕਲਾਸ ਰੂਮ 'ਚ ਪਈ ਦਿਖਾਈ ਦੇ ਰਹੀ ਹੈ ਅਤੇ ਬੱਚੇ ਉਸ ਦੇ ਪੈਰਾਂ ਕੋਲ ਖੜ੍ਹੇ ਹੋ ਕੇ ਉਸ ਦੇ ਪੈਰ ਦਬਾ ਰਹੇ ਹਨ। ਵੀਡੀਓ ਸਾਹਮਣੇ ਆਉਣ ਤੋਂ ਬਾਅਦ ਸਰਕਾਰੀ ਸਕੂਲਾਂ ਦੀ ਵਿਵਸਥਾ 'ਤੇ ਸਵਾਲ ਉੱਠਣੇ ਸ਼ੁਰੂ ਹੋ ਗਏ ਹਨ ਅਤੇ ਕਈ ਅਧਿਆਪਕਾਂ ਨੇ ਵੀ ਇਸ ਘਟਨਾ 'ਤੇ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ ਹੈ।






ਵੀਡੀਓ ਵਾਇਰਲ ਹੋਣ 'ਤੇ ਸਕੂਲ ਦੀ ਪ੍ਰਿੰਸੀਪਲ ਅੰਜੂ ਚੌਧਰੀ ਨੇ ਕਿਹਾ ਕਿ ਉਨ੍ਹਾਂ ਨੇ ਵੀ ਇਹ ਵਾਇਰਲ ਵੀਡੀਓ ਦੇਖਿਆ ਹੈ। ਪਰ ਉਨ੍ਹਾਂ ਨੂੰ ਇਹ ਨਹੀਂ ਪਤਾ ਕਿ ਇਹ ਵੀਡੀਓ ਕਦੋਂ ਦੀ ਹੈ। ਉਸ ਨੂੰ ਵੀਡੀਓ ਬਾਰੇ ਕੋਈ ਜਾਣਕਾਰੀ ਨਹੀਂ ਹੈ। ਅੰਜੂ ਚੌਧਰੀ ਨੇ ਇਹ ਵੀ ਕਿਹਾ ਕਿ ਹੋ ਸਕਦਾ ਹੈ ਕਿ ਮੈਡਮ ਦੀ ਤਬੀਅਤ ਖਰਾਬ ਸੀ, ਇਸ ਲਈ ਉਨ੍ਹਾਂ ਨੇ ਬੱਚਿਆਂ ਨੂੰ ਪੈਰ ਦਬਾਉਣ ਦੀ ਬੇਨਤੀ ਕੀਤੀ ਹੋਵੇਗੀ। ਪਰ ਇਸ ਘਟਨਾ ਦੀ ਸੱਚਾਈ ਦੀ ਜਾਂਚ ਕੀਤੀ ਜਾਵੇਗੀ।



ਹਾਲਾਂਕਿ ਅਜੇ ਤੱਕ ਇਸ ਵਾਇਰਲ ਵੀਡੀਓ ਨੂੰ ਲੈ ਕੇ ਸਕੂਲ ਪ੍ਰਸ਼ਾਸਨ ਅਤੇ ਸਿੱਖਿਆ ਵਿਭਾਗ ਨੇ ਕੋਈ ਅਧਿਕਾਰਤ ਬਿਆਨ ਨਹੀਂ ਦਿੱਤਾ ਹੈ। ਪਰ ਇਸ ਮਾਮਲੇ ਵਿੱਚ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦਾ ਬੱਚਿਆਂ ਪ੍ਰਤੀ ਆਚਰਣ ਅਤੇ ਸੰਵੇਦਨਸ਼ੀਲਤਾ ’ਤੇ ਸਵਾਲ ਖੜ੍ਹੇ ਹੋ ਗਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਵੀ ਕਈ ਵੀਡੀਓ ਵਾਇਰਲ ਹੋ ਚੁੱਕੇ ਹਨ, ਜਿਸ 'ਚ ਅਧਿਆਪਕ ਲਾਪਰਵਾਹੀ ਕਰਦੇ ਨਜ਼ਰ ਆ ਰਹੇ ਹਨ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।