ਨਵੀਂ ਦਿੱਲੀ: ਇੱਕ ਹੈਰਾਨ ਕਰਨ ਵਾਲੀ ਵੀਡੀਓ ਸੋਸ਼ਲ ਮੀਡੀਆ 'ਤੇ ਬਹੁਤ ਵਾਇਰਲ ਹੋ ਰਹੀ ਹੈ ਜਿਸ ਵਿੱਚ ਇੱਕ ਆਦਮੀ ਕਿੰਗ ਕੋਬਰਾ ਨੂੰ ਨਹਾਉਂਦੇ ਹੋਏ ਦਿਖਾਈ ਦੇ ਰਿਹਾ ਹੈ। ਉਹ ਆਦਮੀ ਬਾਲਟੀ ਨਾਲ ਕਿੰਗ ਕੋਬਰਾ ਉੱਤੇ ਪਾਣੀ ਪਾਉਂਦਾ ਹੈ ਤੇ ਕੋਬਰਾ ਬਹੁਤ ਅਰਾਮ ਨਾਲ ਨਹਾਉਣ ਦਾ ਆਨੰਦ ਲੈ ਰਿਹਾ ਹੈ। ਹੈਰਾਨੀ ਦੀ ਗੱਲ ਹੈ ਕਿ ਕੋਬਰਾ ਨੇ ਨਹਾਉਂਦੇ ਸਮੇਂ ਉਸ ਵਿਅਕਤੀ 'ਤੇ ਕਿਸੇ ਤਰ੍ਹਾਂ ਦਾ ਹਮਲਾ ਨਹੀਂ ਕੀਤਾ।


ਇਸ ਵਾਇਰਲ ਵੀਡੀਓ ਵਿੱਚ ਉਹ ਵਿਅਕਤੀ ਕੋਬਰਾ ਦੇ ਸਿਰ ਤੇ ਹੱਥ ਫੇਰਦਾ ਹੋਇਆ ਦਿਖਾਈ ਦੇ ਰਿਹਾ ਹੈ। ਬਹੁਤ ਸਾਰੇ ਲੋਕਾਂ ਨੇ ਸੋਸ਼ਲ ਮੀਡੀਆ 'ਤੇ ਦੱਸਿਆ ਹੈ ਕਿ ਇਹ ਵਿਅਕਤੀ ਕੇਰਲ ਦਾ ਵਾਵਾ ਸੁਰੇਸ਼ ਹੈ ਜੋ ਇੱਕ ਟਰੈਂਡ ਸਨੇਕ ਮਾਹਰ ਹੈ।



ਇਸ ਵੀਡੀਓ ਨੂੰ ਸੁਸ਼ਾਂਤਾ ਨੰਦਾ ਨਾਮ ਦੇ ਟਵਿੱਟਰ ਯੂਜ਼ਰ ਨੇ ਸ਼ੇਅਰ ਕੀਤਾ ਹੈ। ਇਹ ਵੀਡੀਓ ਸ਼ੇਅਰ ਹੁੰਦੇ ਹੀ ਜ਼ਬਰਦਸਤ ਵਾਇਰਲ ਹੋ ਗਿਆ ਹੈ।



ਇਹ ਵੀ ਪੜ੍ਹੋ: ਕੋਰੋਨਾ ਨਾਲ ਜੰਗ ਲੜਨ ਵਾਲੇ ਪੁਲਿਸ ਮੁਲਾਜ਼ਮਾਂ ਨੂੰ ਕੈਪਟਨ ਸਰਕਾਰ ਦਾ ਤੋਹਫਾ, ਅਗਲੇ ਹਫਤੇ ਤੋਂ ਨਵੀਂ ਪਾਲਿਸੀ


ਪੰਜਾਬ 'ਚ ਗਰਮੀ ਦਾ ਕਹਿਰ ਵਧਿਆ, ਮੌਸਮ ਵਿਭਾਗ ਦੀ ਚੇਤਾਵਨੀ

ਅਣਵਿਆਹੇ ਮੁੰਡੇ-ਕੁੜੀ ਦਾ ਇਕੱਠੇ ਰਹਿਣ 'ਤੇ ਹਾਈਕੋਰਟ ਦਾ ਵੱਡਾ ਫੈਸਲਾ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ