Viral Video: ਸਟੰਟ ਵੀਡੀਓਜ਼ ਅਕਸਰ ਸੋਸ਼ਲ ਮੀਡੀਆ 'ਤੇ ਵਾਇਰਲ ਹੁੰਦੇ ਰਹਿੰਦੇ ਹਨ। ਪਰ ਕਈ ਵਾਰ ਅਜਿਹੇ ਸਟੰਟ ਹਾਦਸਿਆਂ ਦਾ ਕਾਰਨ ਬਣ ਜਾਂਦੇ ਹਨ। ਇੱਥੋਂ ਤੱਕ ਕਿ ਅਜਿਹੇ ਸਟੰਟ ਕਾਰਨ ਲੋਕਾਂ ਦੀ ਜਾਨ ਵੀ ਚਲੀ ਜਾਂਦੀ ਹੈ। ਇਨ੍ਹੀਂ ਦਿਨੀਂ ਇੱਕ ਅਜਿਹਾ ਹੀ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਵੀਡੀਓ 'ਚ ਇੱਕ ਵਿਅਕਤੀ ਮੂੰਹ 'ਚ ਸਿਗਰੇਟ ਅਤੇ ਹੱਥ 'ਚ ਬੰਦੂਕ ਲੈ ਕੇ ਡਾਂਸ ਕਰਦਾ ਨਜ਼ਰ ਆ ਰਿਹਾ ਹੈ। ਪਰ ਅਚਾਨਕ ਉਹ ਅਜਿਹੀ ਗਲਤੀ ਕਰ ਬੈਠਦਾ ਹੈ ਜਿਸ ਬਾਰੇ ਉਸ ਨੇ ਸੋਚਿਆ ਵੀ ਨਹੀਂ ਹੁੰਦਾ। ਵਾਇਰਲ ਹੋ ਰਹੀ ਵੀਡੀਓ ਨੂੰ ਦੇਖ ਕੇ ਲੋਕ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਇਸ ਦੇ ਨਾਲ ਹੀ ਕੁਝ ਲੋਕ ਇਸ ਨੂੰ ਬੇਹੱਦ ਖਤਰਨਾਕ ਵੀ ਦੱਸ ਰਹੇ ਹਨ।


ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਇੱਕ ਵਿਅਕਤੀ ਹੱਥ 'ਚ ਬੰਦੂਕ ਅਤੇ ਮੂੰਹ 'ਚ ਸਿਗਰਟ ਲੈ ਕੇ ਡਾਂਸ ਕਰ ਰਿਹਾ ਹੈ। ਉਹ ਨੱਚਣ ਵਿੱਚ ਇੰਨਾ ਰੁੱਝ ਜਾਂਦਾ ਹੈ ਕਿ ਉਸ ਨੂੰ ਪਤਾ ਹੀ ਨਹੀਂ ਲੱਗਦਾ ਕਿ ਕਦੋਂ ਉਸ ਦੇ ਹੱਥ ਤੋਂ ਗੋਲੀ ਚਲ ਗਈ। ਗੋਲੀ ਲੱਗਣ ਤੋਂ ਬਾਅਦ ਉਹ ਬਹੁਤ ਡਰ ਜਾਂਦਾ ਹੈ। ਇਸ ਤੋਂ ਬਾਅਦ ਇੱਕ ਔਰਤ ਉਥੇ ਆ ਕੇ ਉਸ ਵਿਅਕਤੀ ਦੀ ਕੁੱਟਮਾਰ ਕਰਦੀ ਹੈ। ਔਰਤ ਦਾ ਇਹ ਅੰਦਾਜ਼ ਦੇਖ ਹਰ ਕੋਈ ਆਪਣੇ ਹਾਸੇ 'ਤੇ ਕਾਬੂ ਨਹੀਂ ਰੱਖ ਪਾ ਰਿਹਾ। ਇਸ ਵੀਡੀਓ ਨੂੰ ਟਵਿੱਟਰ 'ਤੇ ਸ਼ੇਅਰ ਕੀਤਾ ਗਿਆ ਹੈ, ਜਿਸ ਨੂੰ ਦੋ ਲੱਖ ਤੋਂ ਵੱਧ ਲੋਕਾਂ ਨੇ ਲਾਈਕ ਕੀਤਾ ਹੈ। ਇਸ ਦੇ ਨਾਲ ਹੀ ਕਈ ਲੋਕਾਂ ਨੇ ਇਸ 'ਤੇ ਆਪਣੀ ਪ੍ਰਤੀਕਿਰਿਆ ਵੀ ਦਿੱਤੀ ਹੈ।



ਵਾਇਰਲ ਹੋ ਰਹੀ ਇਸ ਵੀਡੀਓ ਨੂੰ ਦੇਖ ਕੇ ਲੋਕ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਇੱਕ ਯੂਜ਼ਰ ਨੇ ਲਿਖਿਆ, 'ਗੇਮ 'ਚ ਗਲਤੀ ਹੋ ਗਈ।' ਇੱਕ ਹੋਰ ਯੂਜ਼ਰ ਨੇ ਲਿਖਿਆ, 'ਥੋੜੀ ਜਿਹੀ ਲਾਪਰਵਾਹੀ ਜਾਨ ਲੈ ਸਕਦੀ ਹੈ।'


ਇਹ ਵੀ ਪੜ੍ਹੋ: Viral Video: ਬੁਲਡੋਜ਼ਰ ਨਾਲ ਪੂਰੀ ATM ਮਸ਼ੀਨ ਲੈ ਗਏ ਚੋਰ, ਇਹ ਵੀਡੀਓ ਦੇਖ ਕੇ ਹੋ ਜਾਓਗੇ ਹੈਰਾਨ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ: Viral Video: ਲੈਂਡਿੰਗ ਦੌਰਾਨ ਅਚਾਨਕ ਸਮੁੰਦਰ 'ਚ ਡਿੱਗਿਆ ਜਹਾਜ਼, ਬਚ ਗਈ ਲੋਕਾਂ ਦੀ ਜਾਨ, ਦੇਖੋ ਖੌਫਨਾਕ ਵੀਡੀਓ