(Source: ECI/ABP News)
YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ
ਤਾਮਿਲਨਾਡੂ ਦੇ ਰਾਨੀਪੇਟ ਤੋਂ ਇੱਕ ਅਨੋਖਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇਕ ਵਿਅਕਤੀ ਦੀ ਲਾਪਰਵਾਹੀ ਕਾਰਨ ਉਸ ਦੇ ਹੀ ਨਵਜੰਮੇ ਬੱਚੇ ਦੀ ਮੌਤ ਹੋ ਗਈ, ਜਦਕਿ ਉਸ ਦੀ ਪਤਨੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
![YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ Man tries wifes delivery after watching YouTube video, child dies, wife serious YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ](https://feeds.abplive.com/onecms/images/uploaded-images/2021/12/03/f0052f320357ce96c0afe0b1475ba5e9_original.jpg?impolicy=abp_cdn&imwidth=1200&height=675)
ਨਵੀਂ ਦਿੱਲੀ: ਤਾਮਿਲਨਾਡੂ ਦੇ ਰਾਨੀਪੇਟ ਤੋਂ ਇੱਕ ਅਨੋਖਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇਕ ਵਿਅਕਤੀ ਦੀ ਲਾਪਰਵਾਹੀ ਕਾਰਨ ਉਸ ਦੇ ਹੀ ਨਵਜੰਮੇ ਬੱਚੇ ਦੀ ਮੌਤ ਹੋ ਗਈ, ਜਦਕਿ ਉਸ ਦੀ ਪਤਨੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਦਰਅਸਲ, ਇੱਕ ਔਰਤ ਨੂੰ ਗੰਭੀਰ ਹਾਲਤ ਵਿੱਚ ਰਾਣੀਪੇਟ ਦੇ ਇੱਕ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ, ਜਿਸ ਦੇ ਬੱਚੇ ਨੂੰ ਜਨਮ ਦਿੰਦੇ ਸਮੇਂ ਸਰੀਰ ਵਿੱਚੋਂ ਕਾਫੀ ਖੂਨ ਵਹਿ ਗਿਆ ਸੀ। ਪੁੰਨਈ ਦੇ ਪ੍ਰਾਇਮਰੀ ਹੈਲਥ ਅਫਸਰ ਮੋਹਨ ਨੇ ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਮਹਿਲਾ ਦੇ ਪਤੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਮਹਿਲਾ ਦੇ ਪਤੀ 'ਤੇ ਦੋਸ਼ ਹੈ ਕਿ ਉਸ ਨੇ ਬਿਨਾਂ ਕਿਸੇ ਡਾਕਟਰ ਦੀ ਮਦਦ ਦੇ ਯੂਟਿਊਬ ਵੀਡੀਓ ਦੇਖ ਕੇ ਆਪਣੀ ਪਤਨੀ ਦੀ ਡਿਲੀਵਰੀ ਕਰਵਾਉਣ ਦੀ ਕੋਸ਼ਿਸ਼ ਕੀਤੀ, ਜਿਸ ਕਾਰਨ ਔਰਤ ਦੀ ਅਜਿਹੀ ਹਾਲਤ ਹੋ ਗਈ।
32 ਸਾਲਾ ਲੋਗਨਾਥਨ ਨੇ ਇਕ ਸਾਲ ਪਹਿਲਾਂ ਗੋਮਤੀ ਨਾਂ ਦੀ ਔਰਤ ਨਾਲ ਵਿਆਹ ਕੀਤਾ ਸੀ। ਇਸ ਤੋਂ ਕੁਝ ਸਮੇਂ ਬਾਅਦ ਗੋਮਤੀ ਗਰਭਵਤੀ ਹੋ ਗਈ ਅਤੇ ਉਸ ਦੀ ਡਿਲੀਵਰੀ ਡੇਟ 13 ਦਸੰਬਰ ਦੱਸੀ ਗਈ। ਪਰ ਗੋਮਤੀ ਨੂੰ 18 ਦਸੰਬਰ ਨੂੰ ਜਣੇਪੇ ਦਾ ਦਰਦ ਹੋਇਆ। ਇਸ ਤੋਂ ਬਾਅਦ ਲੋਗਨਾਥਨ ਨੇ ਆਪਣੀ ਭੈਣ ਗੀਤਾ ਦੀ ਮਦਦ ਨਾਲ ਅਤੇ ਯੂ-ਟਿਊਬ ਵੀਡੀਓ ਦੇਖ ਕੇ ਪਤਨੀ ਦੀ ਡਿਲੀਵਰੀ ਕਰਵਾਉਣ ਦੀ ਕੋਸ਼ਿਸ਼ ਕਰਨੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਬਦਕਿਸਮਤੀ ਨਾਲ ਬੱਚਾ ਮ੍ਰਿਤਕ ਪੈਦਾ ਹੋਇਆ ਜਦੋਂਕਿ ਉਸ ਦੀ ਪਤਨੀ ਬੇਹੋਸ਼ ਹੋ ਗਈ। ਇਸ ਦੌਰਾਨ ਗੋਮਤੀ ਦੇ ਸਰੀਰ ਤੋਂ ਵੱਧ ਖੂਨ ਵਹਿ ਗਿਆ ਸੀ।
ਗੋਮਤੀ ਨੂੰ ਪੁੰਨਈ ਪ੍ਰਾਇਮਰੀ ਹੈਲਥ ਸੈਂਟਰ ਲਿਜਾਇਆ ਗਿਆ ਅਤੇ ਫਿਰ ਵੇਲੋਰ ਦੇ ਸਰਕਾਰੀ ਹਸਪਤਾਲ ਲਈ ਰੈਫਰ ਕਰ ਦਿੱਤਾ ਗਿਆ। ਉਸਦਾ ਇਲਾਜ ਚੱਲ ਰਿਹਾ ਹੈ ਅਤੇ ਉਸਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਅਧਿਕਾਰੀਆਂ ਨੇ ਬੱਚੇ ਦੀ ਮੌਤ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਬੱਚੇ ਦੇ ਪਿਤਾ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)