Trending Video: ਜੋ ਕੁਝ ਲੋਕ ਕਰਮ ਕਰਦੇ ਹਨ, ਉਸੇ ਦਾ ਫਲ ਉਹ ਹੀ ਲੈਂਦੇ ਹਨ। ਇਸ ਕਰਕੇ ਸਾਨੂੰ ਕਦੇ ਵੀ ਕਿਸੇ ਦਾ ਬੁਰਾ ਨਹੀਂ ਕਰਨਾ ਚਾਹੀਦਾ ਅਤੇ ਨਾ ਹੀ ਕਿਸੇ ਦਾ ਬੁਰਾ ਸੋਚਣਾ ਚਾਹੀਦਾ ਹੈ ਕਿਉਂਕਿ ਜੇਕਰ ਅਸੀਂ ਬੁਰਾ ਸੋਚਦੇ ਹਾਂ ਜਾਂ ਕਰਦੇ ਹਾਂ ਤਾਂ ਸਾਨੂੰ ਵੀ ਉਸ ਮਾੜੇ ਕਰਮਾਂ ਦਾ ਫਲ ਜ਼ਰੂਰ ਮਿਲੇਗਾ। ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ, ਜੋ ਇਸ ਗੱਲ ਨੂੰ ਸੱਚ ਸਾਬਤ ਕਰਦਾ ਹੈ। ਇਸ ਵੀਡੀਓ ਵਿੱਚ ਦਿਖਾਇਆ ਗਿਆ ਹੈ ਕਿ ਇੱਕ ਵਿਅਕਤੀ ਇੱਕ ਗਾਂ ਨੂੰ ਤੰਗ ਕਰ ਰਿਹਾ ਹੈ (Man hitting Cow) ਅਤੇ ਉਸਨੂੰ ਇੱਕ ਡੰਡੇ ਨਾਲ ਮਾਰ ਰਿਹਾ ਹੈ। ਇਸ 'ਚ ਵੱਛੇ ਨੇ ਉਸ ਵਿਅਕਤੀ ਨਾਲ ਕੀ ਕੀਤਾ, ਇਹ ਦੇਖ ਕੇ ਤੁਸੀਂ ਵੀ ਕਹੋਗੇ ਕਿ ਇਸ ਵਿਅਕਤੀ ਨਾਲ ਅਜਿਹਾ ਹੀ ਹੋਣਾ ਚਾਹੀਦਾ ਹੈ।
ਵਾਇਰਲ ਹੋ ਰਹੀ ਇਸ ਵੀਡੀਓ 'ਚ ਤੁਸੀਂ ਦੇਖ ਸਕਦੇ ਹੋ ਕਿ ਕੁਝ ਗਾਵਾਂ ਦਿਖਾਈ ਦੇ ਰਹੀਆਂ ਹਨ ਅਤੇ ਇੱਕ ਵਿਅਕਤੀ ਉਨ੍ਹਾਂ ਗਾਵਾਂ ਨੂੰ ਦੂਜੇ ਪਾਸੇ ਧੱਕ ਰਿਹਾ ਹੈ। ਇਸ ਦੌਰਾਨ ਉਸ ਵਿਅਕਤੀ ਨੇ ਗਾਂ ਨੂੰ ਡੰਡੇ ਨਾਲ ਕੁੱਟਣਾ ਵੀ ਸ਼ੁਰੂ ਕਰ ਦਿੱਤਾ ਉਦੋਂ ਹੀ ਉੱਥੇ ਵੱਛਾ ਆਉਂਦਾ ਹੈ ਅਤੇ ਉੱਚੀ ਛਾਲ ਮਾਰਦਾ ਹੈ। ਵੱਛਾ ਇੰਨੀ ਜ਼ੋਰਦਾਰ ਛਾਲ ਮਾਰਦਾ ਹੈ ਕਿ ਵਿਅਕਤੀ ਬੁਰੀ ਤਰ੍ਹਾਂ ਜ਼ਮੀਨ 'ਤੇ ਡਿੱਗ ਜਾਂਦਾ ਹੈ। ਇਹ ਦੇਖ ਦੇ ਸਾਫ਼ ਪਤਾ ਲੱਗਦਾ ਹੈ ਕਿ ਉਸ ਨੂੰ ਜ਼ਿਆਦਾ ਸੱਟ ਲੱਗੀ ਹੋਵੇਗੀ।
ਹੁਣ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਵੀਡੀਓ ਨੂੰ @rahsh33m ਨਾਂ ਦੇ ਯੂਜ਼ਰ ਨੇ ਟਵਿਟਰ 'ਤੇ ਸ਼ੇਅਰ ਕੀਤਾ ਹੈ। ਵੀਡੀਓ ਨੂੰ ਹੁਣ ਤੱਕ 3 ਲੱਖ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ। ਲੋਕਾਂ ਦਾ ਕਹਿਣਾ ਹੈ ਕਿ ਵੱਛੇ ਨੇ ਇਸ ਵਿਅਕਤੀ ਨਾਲ ਬਿਲਕੁਲ ਸਹੀ ਕੀਤਾ। ਅਜਿਹੇ ਲੋਕਾਂ ਨੂੰ ਆਪਣੇ ਮਾੜੇ ਕਰਮਾਂ ਦਾ ਫਲ ਜ਼ਰੂਰ ਮਿਲਣਾ ਚਾਹੀਦਾ ਹੈ।