ਪੜਚੋਲ ਕਰੋ

Viral  News: ਇੱਕ ਅਜਿਹਾ ਵਿਅਕਤੀ ਜੋ ਨਿਗਲ ਗਿਆ ਸੀ ਪੂਰਾ ਹਵਾਈ ਜਹਾਜ਼, ਗਿਨੀਜ਼ ਬੁੱਕ ਆਫ ਵਰਲਡ ਰਿਕਾਰਡ 'ਚ ਵੀ ਦਰਜ ਹੈ ਨਾਮ

Interesting Fact: ਇੱਕ ਅੰਦਾਜ਼ੇ ਅਨੁਸਾਰ 1959 ਤੋਂ 1997 ਤੱਕ, ਮਿਸ਼ੇਲ ਲੋਟੀਟੋ ਨੇ ਲਗਭਗ 9 ਟਨ ਧਾਤ ਦੀ ਖਪਤ ਕੀਤੀ ਸੀ। ਦੋ ਸਾਲਾਂ ਵਿੱਚ ਉਹ ਸਾਰਾ ਹਵਾਈ ਜਹਾਜ਼ ਖਾ ਗਿਆ ਸੀ।

Michel Lotito: ਧਰਤੀ ਉੱਤੇ ਬਹੁਤ ਸਾਰੇ ਇਨਸਾਨ ਅਜੀਬ ਕਾਰਨਾਂ ਕਰਕੇ ਜਾਣੇ ਜਾਂਦੇ ਹਨ। ਆਪਣੇ ਅਨੋਖੇ ਕਾਰਨਾਮਿਆਂ ਕਾਰਨ ਕਈ ਲੋਕਾਂ ਦੇ ਨਾਂ ਗਿਨੀਜ਼ ਬੁੱਕ ਆਫ ਵਰਲਡ ਰਿਕਾਰਡ ਵਿੱਚ ਵੀ ਦਰਜ਼ ਹਨ। ਫਰਾਂਸ ਦਾ ਰਹਿਣ ਵਾਲਾ ਮਿਸ਼ੇਲ ਲੋਟੀਟੋ ਵੀ ਅਜਿਹਾ ਹੀ ਇੱਕ ਵਿਅਕਤੀ ਸੀ। ਉਹ ਅਜੀਬ ਚੀਜ਼ਾਂ ਖਾਣ ਲਈ ਜਾਣਿਆ ਜਾਂਦਾ ਸੀ। ਉਹ ਅਜਿਹਾ ਅਸਾਧਾਰਨ ਵਿਅਕਤੀ ਸੀ ਕਿ ਸਾਰਾ ਹਵਾਈ ਜਹਾਜ਼ ਹੀ ਖਾ ਗਿਆ। ਜੀ ਹਾਂ, ਤੁਹਾਨੂੰ ਯਕੀਨ ਨਹੀਂ ਹੋਵੇਗਾ, ਪਰ ਇਹ ਬਿਲਕੁਲ ਸੱਚ ਹੈ।

ਮਿਸ਼ੇਲ ਲੋਟੀਟੋ ਦਾ ਜਨਮ 15 ਜੂਨ 1950 ਨੂੰ ਗ੍ਰੇਨੋਬਲ, ਫਰਾਂਸ ਵਿੱਚ ਹੋਇਆ ਸੀ। ਉਸਨੇ 16 ਸਾਲ ਦੀ ਉਮਰ ਤੋਂ ਹੀ ਅਸਾਧਾਰਨ ਚੀਜ਼ਾਂ ਖਾਣੀਆਂ ਸ਼ੁਰੂ ਕਰ ਦਿੱਤੀਆਂ ਸਨ। ਡਾਕਟਰੀ ਭਾਸ਼ਾ ਵਿੱਚ ਉਸ ਦੀ ਬਿਮਾਰੀ ਨੂੰ ਪਿਕਾ ਕਿਹਾ ਜਾਂਦਾ ਹੈ। ਇਸ ਬਿਮਾਰੀ ਵਿੱਚ ਲੋਕ ਮਨੁੱਖੀ ਭੋਜਨ ਨੂੰ ਪਚਾਣ ਵਿੱਚ ਅਸਮਰੱਥ ਹੁੰਦੇ ਹਨ, ਜਦੋਂ ਕਿ ਉਹ ਅਸਾਧਾਰਨ ਚੀਜ਼ਾਂ ਨੂੰ ਆਸਾਨੀ ਨਾਲ ਹਜ਼ਮ ਕਰ ਲੈਂਦੇ ਹਨ। ਸ਼ੁਰੂ ਵਿੱਚ, ਲੋਟੀਟੋ ਆਪਣੇ ਨਹੁੰਆਂ ਤੋਂ ਕੱਚ ਦੇ ਟੁਕੜਿਆਂ ਤੱਕ ਖਾ ਲੈਂਦਾ ਸੀ ਅਤੇ ਉਹਨਾਂ ਨੂੰ ਆਸਾਨੀ ਨਾਲ ਹਜ਼ਮ ਕਰ ਲੈਂਦਾ ਸੀ।

ਸਾਧਾਰਨ ਭੋਜਨ ਨਹੀਂ ਹਜ਼ਮ ਹੁੰਦਾ- ਰਿਪੋਰਟਾਂ ਮੁਤਾਬਕ ਲੋਟੀਟੋ ਕੇਲੇ, ਉਬਲੇ ਅੰਡੇ ਜਾਂ ਬਰੈੱਡ ਵਰਗੀਆਂ ਆਮ ਚੀਜ਼ਾਂ ਨੂੰ ਹਜ਼ਮ ਨਹੀਂ ਕਰ ਸਕਦਾ ਸੀ ਪਰ ਉਹ ਕਿਸੇ ਵੀ ਧਾਤ ਦੀ ਚੀਜ਼ ਨੂੰ ਆਸਾਨੀ ਨਾਲ ਹਜ਼ਮ ਕਰ ਸਕਦਾ ਸੀ। ਬੇਸ਼ੱਕ ਦੁਨੀਆ ਭਰ ਦੇ ਲੋਕਾਂ ਨੂੰ ਅਜਿਹਾ ਕਰਨਾ ਅਜੀਬ ਲੱਗੇ, ਪਰ ਲੋਟੀਟੋ ਨੇ ਇਸਦੀ ਸਹੀ ਵਰਤੋਂ ਕੀਤੀ। 1966 ਵਿੱਚ, ਉਸਨੇ ਇਸਦਾ ਪ੍ਰਦਰਸ਼ਨ ਕਰਨਾ ਸ਼ੁਰੂ ਕੀਤਾ ਅਤੇ ਲੋਕ ਉਸਨੂੰ ਇਹ ਸਭ ਕਰਦੇ ਹੋਏ ਵੇਖਣ ਲਈ ਟਿਕਟਾਂ ਖਰੀਦਦੇ ਸਨ।

ਇਸ ਤਰ੍ਹਾਂ ਧਾਤ ਦੀਆਂ ਚੀਜ਼ਾਂ ਖਾਂਦੇ ਸਨ- ਲੋਟੀਟੋ ਨੇ ਲੋਕਾਂ ਦੇ ਸਾਹਮਣੇ ਬੈਠ ਕੇ ਬਿਸਤਰੇ ਤੋਂ ਲੈ ਕੇ ਸਾਈਕਲ, ਟੈਲੀਵਿਜ਼ਨ ਸੈੱਟ, ਕੰਪਿਊਟਰ ਅਤੇ ਮੈਟਲ ਤੱਕ ਬਹੁਤ ਸਾਰੀਆਂ ਚੀਜ਼ਾਂ ਖਾਧੀਆਂ। ਧਾਤੂ ਦੀਆਂ ਬਣੀਆਂ ਚੀਜ਼ਾਂ ਨੂੰ ਖਾਣ ਲਈ ਉਹ ਪਹਿਲਾਂ ਉਨ੍ਹਾਂ ਨੂੰ ਛੋਟੇ-ਛੋਟੇ ਟੁਕੜਿਆਂ ਵਿੱਚ ਕੱਟਦਾ ਸੀ ਅਤੇ ਫਿਰ ਉਨ੍ਹਾਂ ਨੂੰ ਬਰਾਬਰ ਮਾਤਰਾ ਵਿੱਚ ਪਾਣੀ ਅਤੇ ਖਣਿਜ ਤੇਲ ਨਾਲ ਖਾ ਲੈਂਦਾ ਸੀ। ਉਹ ਅਜਿਹਾ ਇਸ ਲਈ ਕਰਦਾ ਸੀ ਕਿਉਂਕਿ ਇਹ ਉਸ ਦੇ ਗਲੇ ਨੂੰ ਲੁਬਰੀਕੇਟ ਕਰਦਾ ਸੀ ਅਤੇ ਧਾਤ ਦੀਆਂ ਚੀਜ਼ਾਂ ਨੂੰ ਨਿਗਲਣਾ ਆਸਾਨ ਬਣਾਉਂਦਾ ਸੀ।

ਇਹ ਵੀ ਪੜ੍ਹੋ: Jaggery and Chana: ਸਵੇਰੇ ਖਾਲੀ ਪੇਟ ਭਿੱਜੇ ਹੋਏ ਬਦਾਮ ਦੀ ਬਜਾਏ ਖਾਓ ਛੋਲੇ, ਫਾਇਦੇ ਜਾਣ ਕੇ ਹੋ ਜਾਵੋਗੇ ਹੈਰਾਨ

ਜਹਾਜ਼ ਖਾ ਲਿਆ- ਡਾਕਟਰਾਂ ਅਨੁਸਾਰ ਲੋਟੀਟੋ ਦੇ ਪੇਟ ਦੀਆਂ ਅੰਤੜੀਆਂ ਵਿੱਚ ਇੱਕ ਮੋਟੀ ਸੁਰੱਖਿਆ ਪਰਤ ਬਣ ਗਈ ਸੀ, ਜੋ ਆਮ ਮਨੁੱਖਾਂ ਵਿੱਚ ਮੌਜੂਦ ਨਹੀਂ ਹੈ। ਲੋਟੀਟੋ ਦਾ ਨਾਮ ਪੂਰੀ ਦੁਨੀਆ ਵਿੱਚ ਫੈਲ ਗਿਆ ਜਦੋਂ 1978 ਵਿੱਚ ਉਸਨੇ ਸਿਰਫ ਦੋ ਸਾਲਾਂ ਵਿੱਚ ਯਾਨੀ 1980 ਤੱਕ ਇੱਕ ਸੇਸਨਾ 150 ਹਵਾਈ ਜਹਾਜ਼ ਨੂੰ ਪੂਰੀ ਤਰ੍ਹਾਂ ਖਾ ਲਿਆ। ਇੱਕ ਅੰਦਾਜ਼ੇ ਅਨੁਸਾਰ, 1959 ਤੋਂ 1997 ਤੱਕ, ਮਿਸ਼ੇਲ ਲੋਟੀਟੋ ਨੇ ਲਗਭਗ 9 ਟਨ ਧਾਤ ਦੀ ਖਪਤ ਕੀਤੀ ਸੀ। ਲੋਟੀਟੋ ਦੀ 25 ਜੂਨ 2007 ਨੂੰ 57 ਸਾਲ ਦੀ ਉਮਰ ਵਿੱਚ ਕੁਦਰਤੀ ਕਾਰਨਾਂ ਕਰਕੇ ਮੌਤ ਹੋ ਗਈ ਸੀ।

ਇਹ ਵੀ ਪੜ੍ਹੋ: Jaggery Health benefits: ਸਵੇਰੇ ਖਾਲੀ ਪੇਟ ਗੁੜ ਖਾਣ ਦਾ ਕਾਮਲ, ਕੁਝ ਦੀ ਦਿਨਾਂ 'ਚ ਹੋ ਜਾਏਗੀ ਕਾਇਆ-ਕਲਪ

ਟਾਪ ਹੈਡਲਾਈਨ

Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget