ਪਾਣੀ 'ਚ ਤੈਰ ਰਹੇ ਨੋਟਾਂ ਦੇ ਬੰਡਲ ਲੁੱਟਣ ਲਈ ਲੋਕਾਂ ਨੇ ਨਹਿਰ 'ਚ ਮਾਰੀ ਛਾਲ! Video ਨੇ ਮਚਾਈ ਸਨਸਨੀ
ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਅਚਾਨਕ ਨਹਿਰ 'ਚੋਂ ਨੋਟਾਂ ਦੇ ਬੰਡਲ ਨਿਕਲਣ ਲੱਗੇ, ਜਿਸ ਦੀ ਖਬਰ ਪੂਰੇ ਇਲਾਕੇ 'ਚ ਜੰਗਲ ਦੀ ਅੱਗ ਵਾਂਗ ਫੈਲ ਗਈ, ਫਿਰ ਅਜਿਹਾ ਕੀ ਸੀ ਕਿ ਜਿਸ ਨੇ ਵੀ ਇਹ ਖਬਰ ਸੁਣੀ ਉਸ ਨੇ ਅੱਖਾਂ ਬੰਦ ਕਰ ਕੇ...
Bundle Of Notes In Canal: ਕਿਹਾ ਜਾਂਦਾ ਹੈ ਕਿ ਪੈਸੇ ਦੀ ਕੀਮਤ ਉਹੀ ਜਾਣ ਸਕਦਾ ਹੈ, ਜਿਸ ਨੇ ਮਿਹਨਤ ਕਰਕੇ ਇਸ ਨੂੰ ਕਮਾਇਆ ਹੋਵੇ, ਪਰ ਜੇ ਇਹੀ ਪੈਸਾ ਬਿਨਾਂ ਮਿਹਨਤ ਕੀਤੇ ਹੀ ਮਿਲ ਜਾਵੇ ਤਾਂ ਹੈਰਾਨੀ ਹੋਣੀ ਤੈਅ ਹੈ। ਹਾਲ ਹੀ 'ਚ ਬਿਹਾਰ ਦੇ ਸਾਸਾਰਾਮ ਜ਼ਿਲ੍ਹੇ 'ਚ ਅਜਿਹਾ ਹੀ ਨਜ਼ਾਰਾ ਦੇਖਣ ਨੂੰ ਮਿਲਿਆ, ਜਿੱਥੇ ਕਥਿਤ ਤੌਰ 'ਤੇ ਨੋਟਾਂ ਦੇ ਬੰਡਲ ਨਹਿਰ 'ਚ ਤੈਰਦੇ ਹੋਏ ਮਿਲੇ, ਜਿਸ ਨੂੰ ਲੁੱਟਣ ਲਈ ਲੋਕਾਂ ਨੇ ਨਹਿਰ 'ਚ ਛਾਲ ਮਾਰ ਦਿੱਤੀ, ਜਿਸ ਦੀ ਵੀਡੀਓ ਹੁਣ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ।
ਮਾਮਲਾ ਪਟਨਾ ਤੋਂ ਕਰੀਬ 150 ਕਿਲੋਮੀਟਰ ਦੂਰ ਸਾਸਾਰਾਮ ਦਾ ਦੱਸਿਆ ਜਾ ਰਿਹਾ ਹੈ। ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਅਚਾਨਕ ਨਹਿਰ 'ਚੋਂ ਨੋਟਾਂ ਦੇ ਬੰਡਲ ਨਿਕਲਣ ਲੱਗੇ, ਜਿਸ ਦੀ ਖਬਰ ਪੂਰੇ ਇਲਾਕੇ 'ਚ ਜੰਗਲ ਦੀ ਅੱਗ ਵਾਂਗ ਫੈਲ ਗਈ, ਫਿਰ ਜਿਸ ਨੇ ਵੀ ਇਹ ਖਬਰ ਸੁਣੀ ਉਸ ਨੇ ਅੱਖਾਂ ਬੰਦ ਕਰ ਕੇ ਨਹਿਰ ਵਿਚ ਛਾਲ ਮਾਰ ਦਿੱਤੀ। ਵੀਡੀਓ ਵਿਚ ਨੋਟਾਂ ਦੇ ਬੰਡਲ ਉਠਾਉਂਦੇ ਲੋਕਾਂ ਦਾ ਵੀਡੀਓ ਇੰਟਰਨੈੱਟ ਉੱਤੇ ਬੇਹੱਦ ਵਾਇਰਲ ਹੋ ਰਿਹਾ ਹੈ।
ਵੇਖੋ ਵਾਇਰਲ ਵੀਡੀਓ
ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਕੁਝ ਲੋਕ ਇੱਕ ਹੱਥ ਨਾਲ ਅਤੇ ਕੁਝ ਦੋਵੇਂ ਹੱਥਾਂ ਨਾਲ ਨੋਟਾਂ ਦੇ ਬੰਡਲ ਚੁੱਕਣ ਵਿੱਚ ਲੱਗੇ ਹੋਏ ਹਨ। ਇਸ ਨਾਲ ਹੀ ਨਾ ਤਾਂ ਇਸ ਵੀਡੀਓ ਦੇ ਅਸਲੀ ਹੋਣ ਦੀ ਪੁਸ਼ਟੀ ਹੋ ਰਹੀ ਹੈ ਅਤੇ ਨਾ ਹੀ ਨੋਟਾਂ ਦੇ ਬੰਡਲ ਅਸਲੀ ਹੋਣ ਦੀ ਪੁਸ਼ਟੀ ਹੋ ਰਹੀ ਹੈ। ਦੂਜੇ ਪਾਸੇ ਪੁਲਿਸ ਜਾਂਚ ਕਰ ਰਹੀ ਹੈ ਕਿ ਉਹ ਅਸਲੀ ਹਨ ਜਾਂ ਨਕਲੀ। ਦੱਸਿਆ ਜਾ ਰਿਹਾ ਹੈ ਕਿ ਪਹਿਲਾਂ ਇਕ ਵਿਅਕਤੀ ਨੇ ਨੋਟਾਂ ਦੇ ਬੰਡਲ ਨੂੰ ਇਸ ਤਰ੍ਹਾਂ ਨਹਿਰ 'ਚ ਤੈਰਦੇ ਦੇਖਿਆ, ਜਿਸ ਤੋਂ ਬਾਅਦ ਪੁਲਿਸ ਨੂੰ ਇਸ ਦੀ ਸੂਚਨਾ ਦਿੱਤੀ ਗਈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ