Viral Video: ਐਮਰਜੈਂਸੀ ਲੈਂਡਿੰਗ ਤੋਂ ਬਾਅਦ ਐਸਯੂਵੀ ਨਾਲ ਟਕਰਾਇਆ ਜਹਾਜ਼, ਵੇਖੋ ਵੀਡੀਓ
ਏਬੀਪੀ ਸਾਂਝਾ | 05 Dec 2020 01:21 PM (IST)
ਵਾਇਰਲ ਹੋਈ ਵੀਡੀਓ ਵਿਚ ਵੇਖਿਆ ਜਾ ਸਕਦਾ ਹੈ ਕਿ ਅਮਰੀਕਾ ਵਿਚ ਐਮਰਜੈਂਸੀ ਲੈਂਡਿੰਗ ਤੋਂ ਬਾਅਦ ਐਸਯੂਵੀ ਅਤੇ ਜਹਾਜ਼ ਦੀ ਟੱਕਰ ਹੋ ਗਈ ਪਰ ਖੁਸਕਿਸਮਤੀ ਦੀ ਗੱਲ ਹੈ ਕਿ ਇਸ 'ਚ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਮਿਲੀ।
ਨਵੀਂ ਦਿੱਲੀ: ਅਮਰੀਕਾ ਤੋਂ ਇੱਕ ਹੈਰਾਨ ਕਰਨ ਵਾਲੀ ਵੀਡੀਓ ਸਾਹਮਣੇ ਆਈ ਹੈ। ਦਰਅਸਲ ਅਮਰੀਕਾ ਵਿਚ ਇੱਕ ਸਿੰਗਲ ਇੰਜਨ ਜਹਾਜ਼ ਦੀ ਐਮਰਜੈਂਸੀ ਲੈਂਡਿੰਗ ਇੱਕ ਹਾਈਵੇ 'ਤੇ ਕੀਤੀ ਗਈ। ਇਸ ਦੌਰਾਨ ਅਚਾਨਕ ਇੱਕ ਐਸਯੂਵੀ ਹਾਈਵੇਅ 'ਤੇ ਆ ਗਈ, ਜਿਸ ਤੋਂ ਬਾਅਦ ਜਹਾਜ਼ ਅਤੇ ਐਸਯੂਵੀ ਦੀ ਆਪਸ ਵਿੱਚ ਟੱਕਰ ਹੋ ਗਈ। ਐਸਯੂਵੀ ਨਾਲ ਜਹਾਜ਼ ਦੀ ਟੱਕਰ ਦੀ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਅਪਡੇਟ ਕੀਤੀ ਗਈ। ਉਸ ਤੋਂ ਬਾਅਦ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇੰਡੀਅਨ ਐਕਸਪ੍ਰੈਸ ਦੀ ਰਿਪੋਰਟ ਮੁਤਾਬਕ ਇਸ ਘਟਨਾ ਵਿੱਚ ਕਿਸੇ ਦੇ ਜ਼ਖਮੀ ਹੋਣ ਦੀ ਖ਼ਬਰ ਨਹੀਂ ਹੈ। ਕਿਸੇ ਨੂੰ ਯਕੀਨ ਨਹੀਂ ਹੈ ਕਿ ਇਸ ਟੱਕਰ ਤੋਂ ਬਾਅਦ ਵੀ ਕਿਸੇ ਨੂੰ ਜ਼ਿਆਦਾ ਸੱਟ ਨਹੀਂ ਲੱਗੀ। ਇਸ ਘਟਨਾ ਬਾਰੇ ਮੀਡੀਆ ਨਾਲ ਗੱਲਬਾਤ ਕਰਦਿਆਂ ਐਸਯੂਵੀ ਦੇ ਡਰਾਈਵਰ ਨੇ ਕਿਹਾ, "ਮੈਂ ਯਕੀਨ ਨਹੀਂ ਕਰ ਸਕਦਾ ਕਿ ਕਾਰ ਵਿਚ ਸਵਾਰ ਸਾਰੇ ਇਸ ਜ਼ੋਰਦਾਰ ਟੱਕਰ ਤੋਂ ਬਾਅਦ ਵੀ ਪੂਰੀ ਤਰ੍ਹਾਂ ਠੀਕ ਹਨ।" ਐਸਯੂਵੀ ਚਾਲਕ ਨੇ ਕਿਹਾ ਕਿ ਜਹਾਜ਼ ਦੇ ਪਾਇਲਟ ਨੇ ਘਟਨਾ ਤੋਂ ਬਾਅਦ ਆਪਣੀ ਗਲਤੀ ਮੰਨੀ ਹੈ। ਅਜਿਹੀ ਸਥਿਤੀ ਵਿੱਚ ਕੇਸ ਵਧਾਉਣ ਦਾ ਕੋਈ ਫਾਈਦਾ ਨਹੀਂ ਸੀ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904