ਪੜਚੋਲ ਕਰੋ

ਗਰਭਵਤੀ ਬਣ ਘੁੰਮ ਰਹੇ ਨੇ ਸੂਬਿਆਂ ਦੇ ਗਵਰਨਰ...ਜਾਣੋ ਮਾਮਲਾ

ਟੋਕੀਓ: ਔਰਤਾਂ 'ਤੇ ਘਰੇਲੂ ਕੰਮ-ਕਾਜ ਦੇ ਬੋਝ ਪ੍ਰਤੀ ਮਰਦਾਂ ਨੂੰ ਜਾਗਰੂਕ ਕਰਨ ਲਈ ਜਾਪਾਨ 'ਚ ਇੱਕ ਅਨੋਖੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਦੇਸ਼ ਦੇ ਤਿੰਨ ਦੱਖਣੀ-ਪੱਛਮੀ ਸੂਬਿਆਂ ਦੇ ਗਵਰਨਰਾਂ ਨੇ ਖ਼ੁਦ ਗਰਭਵਤੀ ਬਣ ਕੇ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਦੱਸਣਯੋਗ ਹੈ ਕਿ ਪਿਛਲੇ ਹਫ਼ਤੇ ਸ਼ੁਰੂ ਕੀਤੀ ਗਈ 'ਗਰਭਵਤੀ ਗਵਰਨਰ' ਦੀ ਮੁਹਿੰਮ ਦਾ ਤਿੰਨ ਮਿੰਟ ਦਾ ਇੱਕ ਵੀਡੀਓ ਵੀ ਜਾਰੀ ਕੀਤਾ ਗਿਆ ਹੈ। ਇਸ ਵੀਡੀਓ 'ਚ ਤਿੰਨੋਂ ਗਵਰਨਰਾਂ ਨੇ ਇੱਕ ਅਜਿਹੀ ਜੈਕੇਟ ਪਹਿਨੀ ਹੈ, ਜਿਸ 'ਚ ਉਨ੍ਹਾਂ ਦਾ ਪੇਟ ਗਰਭਵਤੀ ਔਰਤਾਂ ਦੀ ਤਰ੍ਹਾਂ ਬਾਹਰ ਨਿਕਲਿਆ ਹੋਇਆ ਦਿੱਖ ਰਿਹਾ ਹੈ। ਸੱਤ ਕਿੱਲੋਗਰਾਮ ਵਜ਼ਨ ਦੀ ਇਹ ਜੈਕੇਟ ਕਿਸੇ ਔਰਤ ਦੇ ਸੱਤ ਮਹੀਨੇ ਦੇ ਗਰਭ ਨੂੰ ਦਰਸਾਉਂਦੀ ਹੈ। ਜੈਕੇਟ ਪਾ ਕੇ ਗਵਰਨਰਾਂ ਨੂੰ ਵੀਡੀਓ 'ਚ ਅਜੀਬ ਢੰਗ ਨਾਲ ਪੌੜੀਆਂ ਚੜ੍ਹਨਾ, ਘਰ ਦਾ ਕੰਮ ਕਰਨਾ, ਬੱਸ 'ਚ ਸੀਟ ਮਿਲਣ ਦਾ ਇੰਤਜ਼ਾਰ ਕਰਦੇ ਹੋਏ ਦਿਖਾਇਆ ਗਿਆ ਹੈ। preg5 ਗਰਭਵਤੀ ਹੋਣ ਤੋਂ ਬਾਅਦ ਇੱਕ ਗਵਰਨਰ ਜੁਰਾਬ ਪਹਿਨਣ ਲਈ ਜੂਝਦੇ ਹੋਏ, ਦੋ ਹੋਰ ਸੁਕਾਉਣ ਲਈ ਕੱਪੜੇ ਟੰਗਦੇ ਸਮੇਂ ਪਸੀਨਾ ਪੂੰਝਦੇ ਹੋਏ ਦਿਖਾਈ ਦਿੰਦੇ ਹਨ। ਮਿਯਾਜਾਕੀ ਸੂਬੇ ਦੇ ਗਵਰਨਰ ਅਤੇ ਤਿੰਨ ਬੱਚਿਆਂ ਦੇ ਪਿਤਾ ਸ਼ੁੰਜੀ ਕੋਨੋ ਨੇ ਦੱਸਿਆ ਕਿ ਹੁਣ ਉਹ ਮਹਿਸੂਸ ਕਰ ਰਹੇ ਹਨ ਕਿ ਗਰਭ ਅਵਸਥਾ 'ਚ ਬੱਚਿਆਂ ਲਈ ਘਰ ਦਾ ਕੰਮ-ਕਾਜ ਕਰਨਾ ਕਿੰਨਾ ਔਖਾ ਹੁੰਦਾ ਹੈ। ਉਨ੍ਹਾਂ ਕਿਹਾ,''ਮੈਂ ਸੋਚਦਾ ਹਾਂ ਕਿ ਸਾਨੂੰ ਔਰਤਾਂ ਪ੍ਰਤੀ ਬਹੁਤ ਜ਼ਿਆਦਾ ਦਿਆਲਤਾ ਦਿਖਾਉਣੀ ਚਾਹੀਦੀ ਹੈ। ਇਹ ਮੁਹਿੰਮ ਪ੍ਰਧਾਨ ਮੰਤਰੀ ਸਿੰਜੋ ਐਬੀ ਵੱਲੋਂ ਜ਼ਿਆਦਾ ਤੋਂ ਜ਼ਿਆਦਾ ਔਰਤਾਂ ਨੂੰ ਨੌਕਰੀਆਂ 'ਚ ਸ਼ਾਮਲ ਕਰਨ 'ਤੇ ਜ਼ੋਰ ਦੇਣ ਤੋਂ ਬਾਅਦ ਸ਼ੁਰੂ ਕੀਤਾ ਗਿਆ ਹੈ। ਐਬੀ ਦੀ ਇਸ ਯੋਜਨਾ ਦਾ ਮਕਸਦ ਸਿਰਫ਼ ਘਰੇਲੂ ਕੰਮਕਾਜ ਤੱਕ ਸੀਮਤ ਉੱਚ ਸਿੱਖਿਅਕ ਔਰਤਾਂ ਦੀ ਪ੍ਰਤਿਭਾ ਦੀ ਵਰਤੋਂ ਕਰਨੀ ਹੈ। yoshinori-yamaguchi-recreate-prefecture-governor-governor-pregnancy_cc4cba32-8951-11e6-8186-8729fcb8a174 ਜ਼ਿਕਰਯੋਗ ਹੈ ਕਿ ਜਾਪਾਨ ਦੇ ਘਰਾਂ 'ਚ ਜ਼ਿਆਦਾਤਰ ਕੰਮ ਔਰਤਾਂ ਹੀ ਕਰਦੀਆਂ ਹਨ। ਮਰਦ ਘਰੇਲੂ ਕੰਮ 'ਚ ਆਪਣੀਆਂ ਪਤਨੀਆਂ ਦੀ ਕੁੱਝ ਖ਼ਾਸ ਮਦਦ ਨਹੀਂ ਕਰਦੇ ਹਨ। 2014 'ਚ ਆਰਗੇਨਾਈਜ਼ੇਸ਼ਨ ਫ਼ਾਰ ਇਕਨਾਮਿਕ ਕੋਆਪਰੇਸ਼ਨ ਐਂਡ ਡਿਵੈਲਪਮੈਂਟ ਨੇ ਆਪਣੇ ਅਧਿਐਨ 'ਚ ਦੱਸਿਆ ਸੀ ਕਿ ਮਰਦ ਰੋਜ਼ਾਨਾ ਸਿਰਫ਼ ਇੱਕ ਘੰਟਾ ਹੀ ਕੰਮ ਕਰਦੇ ਹਨ, ਜਿਸ ਲਈ ਉਨ੍ਹਾਂ ਨੇ ਕੋਈ ਭੁਗਤਾਨ ਨਹੀਂ ਮਿਲਦਾ। ਉੱਥੇ ਹੀ ਜਾਪਾਨੀ ਔਰਤਾਂ ਰੋਜ਼ਾਨਾ ਪੰਜ ਘੰਟੇ ਕੰਮ ਕਰਦੀਆਂ ਹਨ।

ਟਾਪ ਹੈਡਲਾਈਨ

ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Embed widget