Viral Video: ਪੰਜਾਬ ਦੇ ਕਪੂਰਥਲਾ ਦੀ ਸਬ ਡਿਵੀਜ਼ਨ ਸੁਲਤਾਨਪੁਰ ਲੋਧੀ ਦੇ ਪਿੰਡ ਸ਼ਾਲਾਪੁਰ ਬੇਟ ਤੋਂ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਅਧਿਆਪਕ ਨੇ ਵਿਦਿਆਰਥੀ ਨੂੰ ਕਾਰ ਦੇ ਬੋਨਟ 'ਤੇ ਲਟਕਾਇਆ ਅਤੇ 10 ਕਿਲੋਮੀਟਰ ਤੱਕ ਘੁੰਮਾਇਆ। ਇਸ ਘਟਨਾ ਦੀ ਸੀਸੀਟੀਵੀ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਵੀਡੀਓ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਘਟਨਾ ਬਾਰੇ ਸੁਣ ਕੇ ਲੋਕ ਹੈਰਾਨ ਰਹਿ ਗਏ।


ਖ਼ਬਰਾਂ ਅਨੁਸਾਰ ਵਿਦਿਆਰਥੀ ਨੇ ਦੱਸਿਆ ਕਿ ਉਹ ਸੁਲਤਾਨਪੁਰ ਲੋਧੀ ਦੀ ਇੱਕ ਪ੍ਰਾਈਵੇਟ ਅਕੈਡਮੀ ਵਿੱਚ ਆਈਲੈਟਸ ਦੀ ਪੜ੍ਹਾਈ ਕਰ ਰਿਹਾ ਹੈ। ਜਦੋਂ ਉਹ ਮੋੜ 'ਤੇ ਖੜ੍ਹਾ ਸੀ ਤਾਂ ਉਥੇ ਇੱਕ ਕਾਰ ਆਈ, ਜਿਸ ਵਿੱਚ ਅਧਿਆਪਕ ਬਲਜਿੰਦਰ ਸਿੰਘ ਸਵਾਰ ਸੀ। ਇਸ ਤੋਂ ਬਾਅਦ ਉਸ ਨੇ ਮਾਰ ਦਿੱਤੀ ਅਤੇ ਬੋਨਟ 'ਤੇ ਲਟਕਾ ਕੇ ਪੂਰੇ ਇਲਾਕੇ 'ਚ ਘੁੰਮਾ ਦਿੱਤਾ। ਪੀੜਤ ਨੇ ਦੱਸਿਆ ਕਿ ਉਸ ਨੇ ਡਡਵਿੰਡੀ ਨੇੜੇ ਛਾਲ ਮਾਰ ਕੇ ਆਪਣੀ ਜਾਨ ਬਚਾਈ। ਇਸ ਘਟਨਾ ਤੋਂ ਬਾਅਦ ਵਿਦਿਆਰਥੀ ਗੰਭੀਰ ਜ਼ਖਮੀ ਹੋ ਗਿਆ। ਇਸ ਤੋਂ ਬਾਅਦ ਉਸ ਦਾ ਇਲਾਜ ਸਰਕਾਰੀ ਸਿਹਤ ਕੇਂਦਰ ਟਿੱਬਾ ਵਿਖੇ ਚੱਲ ਰਿਹਾ ਹੈ। ਇਸ ਘਟਨਾ ਪਿੱਛੇ ਪੁਰਾਣਾ ਝਗੜਾ ਦੱਸਿਆ ਜਾ ਰਿਹਾ ਹੈ। ਘਟਨਾ ਦੀ ਸੀਸੀਟੀਵੀ ਵੀਡੀਓ ਵੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਤੁਸੀਂ ਵੀ ਦੇਖੋ ਇਹ ਵਾਇਰਲ ਹੋਈ ਸੀਸੀਟੀਵੀ ਵੀਡੀਓ।



ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਤੇਜ਼ ਰਫਤਾਰ ਕਾਰ ਦੇ ਬੋਨਟ 'ਤੇ ਇੱਕ ਵਿਦਿਆਰਥੀ ਹੈ ਅਤੇ ਕਾਰ ਤੇਜ਼ ਰਫਤਾਰ ਨਾਲ ਜਾ ਰਹੀ ਹੈ। ਵਿਦਿਆਰਥੀ ਨੇ ਦੱਸਿਆ ਕਿ ਅਧਿਆਪਕ ਖਿਲਾਫ ਪਹਿਲਾਂ ਵੀ ਕਈ ਮਾਮਲੇ ਦਰਜ ਹਨ ਅਤੇ ਪੀੜਤ ਹੁਣ ਦੋਸ਼ੀ ਦੀ ਗ੍ਰਿਫਤਾਰੀ ਦੀ ਮੰਗ ਕਰ ਰਿਹਾ ਹੈ। ਪੁਲਿਸ ਨੇ ਇਸ ਪੂਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।


ਇਹ ਵੀ ਪੜ੍ਹੋ: Space News: ਯੂਕਲਿਡ ਮਿਸ਼ਨ ਖੋਲ੍ਹੇਗਾ ਪੁਲਾੜ ਦੇ ਸਾਰੇ ਰਾਜ਼, ਜਾਣੋ ਯੂਰਪੀਅਨ ਸਪੇਸ ਏਜੰਸੀ ਦੀ ਯੋਜਨਾ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ: Viral Video: ਅਪਰਾਧੀ ਨੂੰ ਫੜਨ ਲਈ ਕੁੱਤੇ ਨੇ ਲਗਾ ਦਿੱਤੀ ਜਾਨ, ਫੜਨ ਆਈ ਪੁਲਿਸ ਦੀ ਇਸ ਕਾਰਵਾਈ 'ਤੇ ਉੱਠੇ ਸਵਾਲ