Viral Video: ਬਿਨਾਂ ਕਿਸੇ ਕਾਰਨ ਕਿਸੇ ਵੀ ਜੀਵ ਨੂੰ ਛੇੜਨਾ ਯਕੀਨੀ ਤੌਰ 'ਤੇ ਖ਼ਤਰਨਾਕ ਹੋ ਸਕਦਾ ਹੈ, ਜਿਵੇਂ ਕਿ ਹਾਲ ਹੀ 'ਚ ਵਾਇਰਲ ਹੋਈ ਇਸ ਵੀਡੀਓ 'ਚ ਦੇਖਿਆ ਗਿਆ ਹੈ, ਜਿਸ 'ਚ ਇੱਕ ਵਿਅਕਤੀ ਅਜਗਰ ਦੇ ਆਂਡੇ ਚੁੱਕਦਾ ਨਜ਼ਰ ਆ ਰਿਹਾ ਹੈ, ਜਿਸ ਨੂੰ ਦੇਖ ਕੇ ਗੁੱਸੇ 'ਚ ਆਇਆ ਅਜਗਰ ਵਿਅਕਤੀ 'ਤੇ ਜ਼ੋਰਦਾਰ ਹਮਲਾ ਕਰ ਦਿੰਦਾ ਹੈ। ਇਸ ਵੀਡੀਓ ਨੂੰ ਚਿੜੀਆਘਰ ਦੇ ਰੱਖਿਅਕ ਜੇ ਬਰੂਵਰ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਤੋਂ ਸ਼ੇਅਰ ਕੀਤਾ ਹੈ, ਜਿਸ ਨੂੰ ਦੇਖ ਕੇ ਤੁਹਾਡਾ ਦਿਲ ਦਹਿਲ ਜਾਵੇਗਾ।
ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਅਜਗਰ ਆਪਣੇ ਆਂਡੇ ਇਕੱਠੇ ਕਰਨ ਤੋਂ ਬਾਅਦ ਆਰਾਮ ਕਰਦਾ ਹੋਇਆ ਨਜ਼ਰ ਆ ਰਿਹਾ ਹੈ ਪਰ ਫਿਰ ਇੱਕ ਵਿਅਕਤੀ ਅਜਗਰ ਦੇ ਆਂਡੇ ਚੁੱਕਣ ਦੀ ਗਲਤੀ ਕਰ ਬੈਠਦਾ ਹੈ, ਇਸ ਤੋਂ ਬਾਅਦ ਜੋ ਨਜ਼ਾਰਾ ਦੇਖਣ ਨੂੰ ਮਿਲਦਾ ਹੈ, ਉਹ ਦੇਖ ਕੇ ਡਰ ਨਾਲ ਜ਼ਰੂਰ ਤੁਹਾਡੀ ਵੀ ਰੂਹ ਕੰਬ ਜਾਵੇਗੀ। ਵੀਡੀਓ 'ਚ ਜਿਵੇਂ ਹੀ ਵਿਅਕਤੀ ਅਜਗਰ ਦੇ ਆਂਡੇ ਚੁੱਕਣ ਦੀ ਕੋਸ਼ਿਸ਼ ਕਰਦਾ ਹੈ, ਉਹ ਪਿੱਛੇ ਮੁੜਦਾ ਹੈ ਅਤੇ ਵਿਅਕਤੀ ਦੇ ਸਿਰ 'ਤੇ ਦੋ ਵਾਰ ਕੱਟਣ ਦੀ ਕੋਸ਼ਿਸ਼ ਕਰਦਾ ਹੈ। ਹਾਲਾਂਕਿ ਵਿਅਕਤੀ ਨੂੰ ਇਸ ਨਾਲ ਕੋਈ ਨੁਕਸਾਨ ਨਹੀਂ ਹੋਇਆ ਹੈ।
ਇਸ ਵੀਡੀਓ ਨੂੰ ਸੋਸ਼ਲ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ 'ਤੇ jayprehistoricpets ਨਾਮ ਦੇ ਅਕਾਊਂਟ ਨਾਲ ਸ਼ੇਅਰ ਕੀਤਾ ਗਿਆ ਹੈ। ਇਸ ਹੈਰਾਨੀਜਨਕ ਵੀਡੀਓ ਨੂੰ ਹੁਣ ਤੱਕ 7 ਲੱਖ 73 ਹਜ਼ਾਰ ਤੋਂ ਵੱਧ ਲੋਕ ਪਸੰਦ ਕਰ ਚੁੱਕੇ ਹਨ। ਵੀਡੀਓ 'ਤੇ ਯੂਜ਼ਰਸ ਵੱਖ-ਵੱਖ ਤਰ੍ਹਾਂ ਦੀਆਂ ਪ੍ਰਤੀਕਿਰਿਆਵਾਂ ਦੇ ਰਹੇ ਹਨ।
ਇਹ ਵੀ ਪੜ੍ਹੋ: Viral Video: ਮੰਗਵਾਈ ਚਿਕਨ ਬਿਰਯਾਨੀ, ਅੰਦਰੋਂ ਨਿਕਲੀ ਮਰੀ ਹੋਈ ਕਿਰਲੀ, ਦੇਖੋ ਵੀਡੀਓ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: Mobile Hacking: ਕਿਤੇ ਤੁਹਾਡਾ ਫੋਨ ਵੀ ਤਾਂ ਨਹੀਂ ਹੋ ਗਿਆ ਹੈਕ? ਤੁਰੰਤ *#67# ਤੇ #002# ਕੋਡ ਵਾਲੀ ਵਰਤੋ ਟ੍ਰਿਕ