Rats Consuming Liquor: ਘਰ ਵਿੱਚ ਮੌਜੂਦ ਚੂਹੇ ਘਰੇਲੂ ਸਮਾਨ ਨੂੰ ਤਬਾਹ ਕਰ ਦਿੰਦੇ ਹਨ, ਪਰ ਇਸ ਵਾਰ ਚੂਹਿਆ ਵੱਲੋਂ ਅਜਿਹਾ ਕਾਰਨਾਮਾ ਕੀਤਾ ਗਿਆ ਹੈ, ਜਿਸ ਨੇ ਇੰਟਰਨੈੱਟ ਉੱਪਰ ਤਰਥੱਲੀ ਮਚਾ ਦਿੱਤੀ ਹੈ। ਦਰਅਸਲ, ਚੂਹਿਆਂ ਦੁਆਰਾ 800 ਤੋਂ ਵੱਧ ਸ਼ਰਾਬ ਦੀਆਂ ਬੋਤਲਾਂ ਪੀਣ ਦਾ ਅਜੀਬੋ-ਗਰੀਬ ਮਾਮਲਾ ਸਾਹਮਣੇ ਆ ਰਿਹਾ ਹੈ। ਜੀ ਹਾਂ, ਝਾਰਖੰਡ ਦੇ ਧਨਬਾਦ ਤੋਂ ਅਜਿਹਾ ਹੀ ਇੱਕ ਅਜੀਬ ਮਾਮਲਾ ਸਾਹਮਣੇ ਆਇਆ ਹੈ। ਇੱਥੇ ਵਪਾਰੀਆਂ ਨੇ ਚੂਹਿਆਂ 'ਤੇ ਲਗਭਗ 800 ਬੋਤਲਾਂ ਸ਼ਰਾਬ ਪੀਣ ਦਾ ਦੋਸ਼ ਲਗਾਇਆ ਹੈ।
ਇਹ ਦੋਸ਼ 1 ਸਤੰਬਰ ਤੋਂ ਝਾਰਖੰਡ ਦੀ ਨਵੀਂ ਸ਼ਰਾਬ ਨੀਤੀ ਲਾਗੂ ਹੋਣ ਤੋਂ ਇੱਕ ਮਹੀਨਾ ਪਹਿਲਾਂ ਆਇਆ ਹੈ। ਰਾਜ ਪ੍ਰਸ਼ਾਸਨ ਸ਼ਰਾਬ ਦੇ ਸਟਾਕ ਦੀ ਜਾਂਚ ਕਰ ਰਿਹਾ ਸੀ ਜਿਸ ਦੌਰਾਨ ਧਨਬਾਦ ਦੇ ਬਲੀਆਪੁਰ ਅਤੇ ਪ੍ਰਧਾਨ ਖੂੰਟਾ ਖੇਤਰਾਂ ਵਿੱਚ ਦੁਕਾਨਾਂ ਦੀ ਜਾਂਚ ਕੀਤੀ ਗਈ। ਉਦੋਂ ਹੀ ਇਹ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ। ਨਵੀਂ ਸ਼ਰਾਬ ਨੀਤੀ 1 ਸਤੰਬਰ ਤੋਂ ਝਾਰਖੰਡ ਵਿੱਚ ਲਾਗੂ ਹੋਣ ਜਾ ਰਹੀ ਹੈ। ਇਸ ਤੋਂ ਪਹਿਲਾਂ, ਰਾਜ ਵਿੱਚ ਸ਼ਰਾਬ ਦੇ ਸਟਾਕ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਜਾਂਚ ਦੇ ਤਹਿਤ, ਝਾਰਖੰਡ ਦੇ ਧਨਬਾਦ ਵਿੱਚ 802 ਸ਼ਰਾਬ ਦੀਆਂ ਬੋਤਲਾਂ ਖਾਲੀ ਮਿਲੀਆਂ।
ਜਦੋਂ ਵਪਾਰੀਆਂ ਤੋਂ ਇਸਦਾ ਕਾਰਨ ਪੁੱਛਿਆ ਗਿਆ, ਤਾਂ ਉਨ੍ਹਾਂ ਨੇ ਚੂਹਿਆਂ ਨੂੰ ਦੋਸ਼ੀ ਠਹਿਰਾਇਆ। ਉਨ੍ਹਾਂ ਨੇ ਅਧਿਕਾਰੀਆਂ ਨੂੰ ਦੱਸਿਆ ਕਿ ਚੂਹਿਆਂ ਨੇ ਬੋਤਲਾਂ ਦੇ ਢੱਕਣ ਕੁਤਰ ਦਿੱਤੇ ਅਤੇ ਸਾਰੀ ਸ਼ਰਾਬ ਪੀ ਲਈ। ਹਾਲਾਂਕਿ, ਉਨ੍ਹਾਂ ਦੀ ਬੇਤੁਕੀ ਦਲੀਲ ਕੰਮ ਨਹੀਂ ਆਈ। ਅਧਿਕਾਰੀਆਂ ਨੇ ਵਪਾਰੀਆਂ ਨੂੰ ਨੁਕਸਾਨ ਦੀ ਭਰਪਾਈ ਕਰਨ ਲਈ ਕਿਹਾ ਹੈ।
ਇਸ ਤੋਂ ਪਹਿਲਾਂ ਵੀ ਚੂਹਿਆਂ 'ਤੇ ਭੰਗ ਅਤੇ ਗਾਂਜਾ ਖਾਣ ਦਾ ਦੋਸ਼ ਲਗਾਇਆ ਗਿਆ ਸੀ ਦਿਲਚਸਪ ਗੱਲ ਇਹ ਹੈ ਕਿ ਧਨਬਾਦ ਵਿੱਚ ਇਹ ਪਹਿਲਾ ਮੌਕਾ ਨਹੀਂ ਹੈ ਜਦੋਂ ਚੂਹਿਆਂ 'ਤੇ ਨਸ਼ੀਲੇ ਪਦਾਰਥਾਂ ਨੂੰ ਗਾਇਬ ਕਰਨ ਦਾ ਦੋਸ਼ ਲਗਾਇਆ ਗਿਆ ਹੈ। ਇਸ ਤੋਂ ਪਹਿਲਾਂ ਵੀ ਚੂਹਿਆਂ 'ਤੇ ਪੁਲਿਸ ਦੁਆਰਾ ਜ਼ਬਤ ਕੀਤੇ ਗਏ ਲਗਭਗ 10 ਕਿਲੋ ਭੰਗ ਅਤੇ 9 ਕਿਲੋ ਗਾਂਜਾ ਖਾਣ ਦਾ ਦੋਸ਼ ਲਗਾਇਆ ਗਿਆ ਸੀ। ਇਹ ਮਾਮਲਾ ਅਦਾਲਤ ਤੱਕ ਪਹੁੰਚਿਆ ਸੀ, ਜਿੱਥੇ ਅਦਾਲਤ ਨੇ ਅਧਿਕਾਰੀਆਂ ਨੂੰ ਉਨ੍ਹਾਂ ਦੇ ਬੇਤੁਕੇ ਦਾਅਵੇ ਲਈ ਫਟਕਾਰ ਲਗਾਈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।