ਸ਼ਰਾਬ ਦੇ ਠੇਕੇ 'ਚੋਂ ਚੂਹੇ ਪੀ ਗਏ 18,000 ਦੀ ਦਾਰੂ
ਤਾਮਿਲਨਾਡੂ ਦੇ ਨੀਲਗਿਰੀ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਸ਼ਰਾਬ ਠੇਕੇ ਵਿੱਚ ਚੂਹਿਆਂ ਦੀ ਦਹਿਸ਼ਤ ਦੇਖਣ ਨੂੰ ਮਿਲੀ ਹੈ। ਠੇਕੇ ਵਿੱਚ ਚੂਹਿਆਂ ਨੇ 12 ਬੋਤਲਾਂ ਵਾਇਨ ਦੀਆਂ ਖਾਲੀ ਕਰ ਦਿੱਤੀਆਂ।
ਨਵੀਂ ਦਿੱਲੀ: ਤਾਮਿਲਨਾਡੂ ਦੇ ਨੀਲਗਿਰੀ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਸ਼ਰਾਬ ਠੇਕੇ ਵਿੱਚ ਚੂਹਿਆਂ ਦੀ ਦਹਿਸ਼ਤ ਦੇਖਣ ਨੂੰ ਮਿਲੀ ਹੈ। ਠੇਕੇ ਵਿੱਚ ਚੂਹਿਆਂ ਨੇ 12 ਬੋਤਲਾਂ ਵਾਇਨ ਦੀਆਂ ਖਾਲੀ ਕਰ ਦਿੱਤੀਆਂ। ਮਾਮਲਾ ਨੀਲਗਿਰੀ ਜ਼ਿਲ੍ਹੇ ਦੇ ਗੁਡਾਲੂਰ ਕਸਬੇ ਦੇ ਕੋਲ ਸਥਿਤ ਟਾਸਮੈਕ ਆਊਟਲੈੱਟ ਦਾ ਹੈ।
ਇਹ ਵੀ ਪੜ੍ਹੋ: ਸ਼ਰਾਬ ਇੰਝ ਕਰਦੀ ਮਰਦਾਂ ਤੇ ਔਰਤਾਂ ਦੀ ਸੈਕਸ ਲਾਈਫ਼ ਨੂੰ ਪ੍ਰਭਾਵਿਤ
ਸੋਮਵਾਰ ਨੂੰ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਕੰਪਨੀ ਦੇ ਕਰਮਚਾਰੀਆਂ ਨੇ ਦੁਕਾਨ ਖੋਲ੍ਹੀ ਤਾਂ ਪਤਾ ਲਗਾ ਕਿ ਵਾਇਨ ਦੀਆਂ 12 ਬੋਤਲਾਂ ਖਾਲੀ ਹਨ। ਦੱਸ ਦੇਈਏ ਕਿ ਲੌਕਡਾਊਨ ਕਾਰਨ ਲੰਬੇ ਸਮੇਂ ਤੋਂ ਬੰਦ ਸੀ। ਜਦੋਂ ਤਾਮਿਲਨਾਡੂ ਸਟੇਟ ਮਾਰਕੀਟਿੰਗ ਕਾਰਪੋਰੇਸ਼ਨ (ਟਾਸਮੈਕ) ਦੇ ਕਰਮਚਾਰੀਆਂ ਨੇ ਠੇਕਾ ਖੋਲੀਆਂ ਤਾਂ ਉਨ੍ਹਾਂ ਨੂੰ ਇਸ ਬਾਰੇ ਪਤਾ ਲੱਗਾ। ਦੁਕਾਨ ਦੇ ਕਰਮਚਾਰੀਆਂ ਨੇ ਦੇਖਿਆ ਕਿ 12 ਸ਼ਰਾਬ ਦੀਆਂ ਬੋਤਲਾਂ ਦੇ ਢੱਕਣ ਖੁੱਲ੍ਹੇ ਸੀ ਤੇ ਬੋਤਲਾਂ ਪੂਰੀ ਤਰ੍ਹਾਂ ਖਾਲੀ ਸਨ। ਬੋਤਲਾਂ 'ਤੇ ਚੂਹੇ ਦੇ ਕੱਟਣ ਦੇ ਨਿਸ਼ਾਨ ਸੀ।
ਇਹ ਵੀ ਪੜ੍ਹੋ: ਤਪਦੀ ਗਰਮੀ 'ਚ ਚਲਾਉਂਦੇ ਹੋ CNG ਕਾਰ ਤਾਂ ਇਨ੍ਹਾਂ ਗੱਲਾਂ ਦਾ ਰੱਖੋ ਖਿਆਲ
ਹੁਣ ਇਸ ਮਾਮਲੇ ਵਿੱਚ ਸੀਨੀਅਰ ਅਧਿਕਾਰੀਆਂ ਨੇ ਜਾਂਚ ਦੇ ਆਦੇਸ਼ ਦਿੱਤੇ ਹਨ। ਜਾਂਚ ਵਿੱਚ ਇਹ ਪਤਾ ਲਗਾ ਹੈ ਕਿ ਚੂਹੀਆਂ ਦੀ ਭਰਮਾਰ ਸੀ ਜੋ ਸ਼ਰਾਬ ਦੀਆਂ ਬੋਤਲਾਂ ਖਾਲੀ ਕਰ ਗਈ। ਅਧਿਕਾਰੀਆਂ ਮੁਤਾਬਿਕ ਇੱਕ ਬੋਤਲ ਦੀ ਕੀਮਤ 1500 ਰੁਪਏ ਸੀ।
ਇਹ ਵੀ ਪੜ੍ਹੋ: Car Tips: ਮੀਂਹ ਦੇ ਮੌਸਮ ’ਚ ਕਾਰ ਨੂੰ ਆ ਸਕਦੀਆਂ ਕਈ ਔਕੜਾਂ, ਬਚਣ ਲਈ ਅਪਣਾਓ ਇਹ ਜ਼ਰੂਰੀ ਨੁਕਤੇ
ਇਹ ਵੀ ਪੜ੍ਹੋ: New Technology: ਐਕਸੀਡੈਂਟ ਤੋਂ ਪਹਿਲਾਂ ਹੀ ਡਰਾਈਵਰ ਨੂੰ ਮਿਲੇਗਾ ਅਲਰਟ, ਟਾਲਿਆ ਜਾ ਸਕੇਗਾ ਹਾਦਸਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :