Viral Video: ਕਾਰ ਨੂੰ ਓਵਰਟੇਕ ਕਰਨ 'ਤੇ SDM ਨੂੰ ਆਇਆ ਗੁੱਸਾ, ਨੌਜਵਾਨ ਦੀ ਬੇਰਹਿਮੀ ਨਾਲ ਕੀਤੀ ਕੁੱਟਮਾਰ, ਵੀਡੀਓ ਹੋਈ ਵਾਇਰਲ
Watch: ਮੱਧ ਪ੍ਰਦੇਸ਼ ਦੇ ਉਮਰੀਆ ਜ਼ਿਲ੍ਹੇ ਦੇ ਬੰਧਵਗੜ੍ਹ ਵਿੱਚ ਐਸਡੀਐਮ ਨੇ ਦੋ ਨੌਜਵਾਨਾਂ ਨੂੰ ਬੁਰੀ ਤਰ੍ਹਾਂ ਕੁੱਟਿਆ। ਮਾਮਲਾ ਸਿਰਫ ਇੰਨਾ ਸੀ ਕਿ ਨੌਜਵਾਨਾਂ ਨੇ ਐਸ.ਡੀ.ਐਮ ਸਾਹਬ ਦੀ ਕਾਰ ਨੂੰ ਓਵਰਟੇਕ ਕਰ ਲਿਆ ਸੀ। ਹੁਣ ਘਟਨਾ ਦੀ ਵੀਡੀਓ...
Viral Video: ਮੱਧ ਪ੍ਰਦੇਸ਼ ਦੇ ਉਮਰੀਆ ਜ਼ਿਲ੍ਹੇ ਦੇ ਬੰਧਵਗੜ੍ਹ ਵਿੱਚ ਐਸਡੀਐਮ ਨੇ ਦੋ ਨੌਜਵਾਨਾਂ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਘਟਨਾ ਦੀ ਵੀਡੀਓ ਵੀ ਵਾਇਰਲ ਹੋ ਰਹੀ ਹੈ। ਮਾਮਲਾ ਸਿਰਫ਼ ਇੰਨਾ ਸੀ ਕਿ ਨੌਜਵਾਨਾਂ ਨੇ ਆਪਣੀ ਕਾਰ ਨਾਲ ਐਸਡੀਐਮ ਦੀ ਕਾਰ ਨੂੰ ਓਵਰਟੇਕ ਕਰ ਲਿਆ, ਜਿਸ ਤੋਂ ਬਾਅਦ ਐਸਡੀਐਮ ਨੇ ਗੁੱਸੇ ਵਿੱਚ ਆ ਕੇ ਕਾਰ ਰੋਕ ਦਿੱਤੀ ਅਤੇ ਨੌਜਵਾਨਾਂ ਨੂੰ ਡੰਡਿਆਂ ਨਾਲ ਕੁੱਟਣਾ ਸ਼ੁਰੂ ਕਰ ਦਿੱਤਾ। ਉਨ੍ਹਾਂ ਦੀ ਕਾਰ ਦੇ ਸ਼ੀਸ਼ਾ ਵੀ ਤੋੜ ਦਿੱਤੇ।
ਜਾਣਕਾਰੀ ਮੁਤਾਬਕ ਬੰਧਵਗੜ੍ਹ ਦੇ ਐਸਡੀਐਮ ਅਮਿਤ ਸਿੰਘ 'ਤੇ ਦੋ ਨੌਜਵਾਨਾਂ ਨੇ ਕੁੱਟਮਾਰ ਦਾ ਦੋਸ਼ ਲਗਾਇਆ ਹੈ। ਨੌਜਵਾਨਾਂ ਦਾ ਕਹਿਣਾ ਹੈ ਕਿ ਐਸਡੀਐਮ ਨੇ ਗੱਡੀ ਨੂੰ ਓਵਰਟੇਕ ਕਰਨ ’ਤੇ ਗੁੱਸੇ ਵਿੱਚ ਆ ਕੇ ਉਨ੍ਹਾਂ ਨੂੰ ਰੋਕ ਲਿਆ ਅਤੇ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਇਸ ਦੇ ਨਾਲ ਹੀ ਇਸ ਪੂਰੇ ਮਾਮਲੇ 'ਤੇ ਐਸ.ਡੀ.ਐਮ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਕਿਸੇ ਨੂੰ ਕੁੱਟਿਆ ਨਹੀਂ ਸਗੋਂ ਬਚਾਅ ਕਰ ਰਹੇ ਹਨ। ਜ਼ਖਮੀ ਨੌਜਵਾਨਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ ਅਤੇ ਉਨ੍ਹਾਂ ਨੂੰ ਜ਼ਿਲਾ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।
बांधवगढ के एसडीएम पर दो युवकों ने मारपीट का आरोप लगाया है, कहा एसडीए गाड़ी ओवरटेक करने से नाराज़ हो गये हालांकि साहब का कहना है उन्होंने कोई पिटाई नहीं की बल्कि बीच बचाव कर रहे थे. घायल युवकों की हालात गंभीर है उन्हें जिला अस्पताल में भर्ती कराया गया है @NDTVMPCG @ndtv pic.twitter.com/23UTrjDVWk
— Anurag Dwary (@Anurag_Dwary) January 22, 2024
ਘਟਨਾ ਦੇ ਸਮੇਂ ਮੌਕੇ 'ਤੇ ਮੌਜੂਦ ਇੱਕ ਨੌਜਵਾਨ ਨੇ ਇਸ ਦੀ ਵੀਡੀਓ ਬਣਾਈ ਜੋ ਹੁਣ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਘਟਨਾ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਐਸਡੀਐਮ, ਤਹਿਸੀਲਦਾਰ ਅਤੇ 2 ਹੋਰਾਂ ਖ਼ਿਲਾਫ਼ ਕੇਸ ਦਰਜ਼ ਕਰ ਲਿਆ ਗਿਆ ਹੈ। ਮਾਮਲੇ ਦਾ ਨੋਟਿਸ ਲੈਂਦਿਆਂ ਸੂਬੇ ਦੇ ਮੁੱਖ ਮੰਤਰੀ ਮੋਹਨ ਯਾਦਵ ਨੇ ਦੋਸ਼ੀ ਐਸਡੀਐਮ ਅਮਿਤ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: Patiala News: ਪ੍ਰੋ. ਦਵਿੰਦਰਪਾਲ ਭੁੱਲਰ ਦੀ ਰਿਹਾਈ ‘ਤੇ ਕੇਜਰੀਵਾਲ ਦਾ ਚਿਹਰਾ ਬੇਨਕਾਬ ਹੋਇਆ: ਸ਼੍ਰੋਮਣੀ ਕਮੇਟੀ
ਮਾਮਲੇ ਦਾ ਨੋਟਿਸ ਲੈਂਦਿਆਂ ਸੂਬੇ ਦੇ ਮੁੱਖ ਮੰਤਰੀ ਮੋਹਨ ਯਾਦਵ ਨੇ ਦੋਸ਼ੀ ਐਸਡੀਐਮ ਅਮਿਤ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਮੁੱਖ ਮੰਤਰੀ ਮੋਹਨ ਯਾਦਵ ਨੇ ਸੋਸ਼ਲ ਮੀਡੀਆ 'ਤੇ ਲਿਖਿਆ, ''ਬੰਧਵਗੜ੍ਹ ਦੇ ਐੱਸਡੀਐੱਮ ਵੱਲੋਂ ਦੋ ਨੌਜਵਾਨਾਂ 'ਤੇ ਹਮਲੇ ਦੀ ਘਟਨਾ ਮੰਦਭਾਗੀ ਹੈ। ਐਸਡੀਐਮ ਨੂੰ ਮੁਅੱਤਲ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ। ਮੱਧ ਪ੍ਰਦੇਸ਼ ਵਿੱਚ ਚੰਗੇ ਸ਼ਾਸਨ ਦੀ ਸਰਕਾਰ ਹੈ। ਆਮ ਲੋਕਾਂ ਪ੍ਰਤੀ ਇਸ ਤਰ੍ਹਾਂ ਦਾ ਅਣਮਨੁੱਖੀ ਵਤੀਰਾ ਸੂਬੇ ਵਿੱਚ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਇਹ ਵੀ ਪੜ੍ਹੋ: WhatsApp: ਤੁਹਾਡੇ WhatsApp ਦੀ ਜਾਸੂਸੀ ਤਾਂ ਨਹੀਂ ਹੋ ਰਹੀ? ਇਹੈ ਪਤਾ ਲਗਾਉਣ ਦਾ ਤਰੀਕਾ