Viral Video: ਮੱਧ ਪ੍ਰਦੇਸ਼ ਦੇ ਉਮਰੀਆ ਜ਼ਿਲ੍ਹੇ ਦੇ ਬੰਧਵਗੜ੍ਹ ਵਿੱਚ ਐਸਡੀਐਮ ਨੇ ਦੋ ਨੌਜਵਾਨਾਂ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਘਟਨਾ ਦੀ ਵੀਡੀਓ ਵੀ ਵਾਇਰਲ ਹੋ ਰਹੀ ਹੈ। ਮਾਮਲਾ ਸਿਰਫ਼ ਇੰਨਾ ਸੀ ਕਿ ਨੌਜਵਾਨਾਂ ਨੇ ਆਪਣੀ ਕਾਰ ਨਾਲ ਐਸਡੀਐਮ ਦੀ ਕਾਰ ਨੂੰ ਓਵਰਟੇਕ ਕਰ ਲਿਆ, ਜਿਸ ਤੋਂ ਬਾਅਦ ਐਸਡੀਐਮ ਨੇ ਗੁੱਸੇ ਵਿੱਚ ਆ ਕੇ ਕਾਰ ਰੋਕ ਦਿੱਤੀ ਅਤੇ ਨੌਜਵਾਨਾਂ ਨੂੰ ਡੰਡਿਆਂ ਨਾਲ ਕੁੱਟਣਾ ਸ਼ੁਰੂ ਕਰ ਦਿੱਤਾ। ਉਨ੍ਹਾਂ ਦੀ ਕਾਰ ਦੇ ਸ਼ੀਸ਼ਾ ਵੀ ਤੋੜ ਦਿੱਤੇ।
ਜਾਣਕਾਰੀ ਮੁਤਾਬਕ ਬੰਧਵਗੜ੍ਹ ਦੇ ਐਸਡੀਐਮ ਅਮਿਤ ਸਿੰਘ 'ਤੇ ਦੋ ਨੌਜਵਾਨਾਂ ਨੇ ਕੁੱਟਮਾਰ ਦਾ ਦੋਸ਼ ਲਗਾਇਆ ਹੈ। ਨੌਜਵਾਨਾਂ ਦਾ ਕਹਿਣਾ ਹੈ ਕਿ ਐਸਡੀਐਮ ਨੇ ਗੱਡੀ ਨੂੰ ਓਵਰਟੇਕ ਕਰਨ ’ਤੇ ਗੁੱਸੇ ਵਿੱਚ ਆ ਕੇ ਉਨ੍ਹਾਂ ਨੂੰ ਰੋਕ ਲਿਆ ਅਤੇ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਇਸ ਦੇ ਨਾਲ ਹੀ ਇਸ ਪੂਰੇ ਮਾਮਲੇ 'ਤੇ ਐਸ.ਡੀ.ਐਮ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਕਿਸੇ ਨੂੰ ਕੁੱਟਿਆ ਨਹੀਂ ਸਗੋਂ ਬਚਾਅ ਕਰ ਰਹੇ ਹਨ। ਜ਼ਖਮੀ ਨੌਜਵਾਨਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ ਅਤੇ ਉਨ੍ਹਾਂ ਨੂੰ ਜ਼ਿਲਾ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।
ਘਟਨਾ ਦੇ ਸਮੇਂ ਮੌਕੇ 'ਤੇ ਮੌਜੂਦ ਇੱਕ ਨੌਜਵਾਨ ਨੇ ਇਸ ਦੀ ਵੀਡੀਓ ਬਣਾਈ ਜੋ ਹੁਣ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਘਟਨਾ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਐਸਡੀਐਮ, ਤਹਿਸੀਲਦਾਰ ਅਤੇ 2 ਹੋਰਾਂ ਖ਼ਿਲਾਫ਼ ਕੇਸ ਦਰਜ਼ ਕਰ ਲਿਆ ਗਿਆ ਹੈ। ਮਾਮਲੇ ਦਾ ਨੋਟਿਸ ਲੈਂਦਿਆਂ ਸੂਬੇ ਦੇ ਮੁੱਖ ਮੰਤਰੀ ਮੋਹਨ ਯਾਦਵ ਨੇ ਦੋਸ਼ੀ ਐਸਡੀਐਮ ਅਮਿਤ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: Patiala News: ਪ੍ਰੋ. ਦਵਿੰਦਰਪਾਲ ਭੁੱਲਰ ਦੀ ਰਿਹਾਈ ‘ਤੇ ਕੇਜਰੀਵਾਲ ਦਾ ਚਿਹਰਾ ਬੇਨਕਾਬ ਹੋਇਆ: ਸ਼੍ਰੋਮਣੀ ਕਮੇਟੀ
ਮਾਮਲੇ ਦਾ ਨੋਟਿਸ ਲੈਂਦਿਆਂ ਸੂਬੇ ਦੇ ਮੁੱਖ ਮੰਤਰੀ ਮੋਹਨ ਯਾਦਵ ਨੇ ਦੋਸ਼ੀ ਐਸਡੀਐਮ ਅਮਿਤ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਮੁੱਖ ਮੰਤਰੀ ਮੋਹਨ ਯਾਦਵ ਨੇ ਸੋਸ਼ਲ ਮੀਡੀਆ 'ਤੇ ਲਿਖਿਆ, ''ਬੰਧਵਗੜ੍ਹ ਦੇ ਐੱਸਡੀਐੱਮ ਵੱਲੋਂ ਦੋ ਨੌਜਵਾਨਾਂ 'ਤੇ ਹਮਲੇ ਦੀ ਘਟਨਾ ਮੰਦਭਾਗੀ ਹੈ। ਐਸਡੀਐਮ ਨੂੰ ਮੁਅੱਤਲ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ। ਮੱਧ ਪ੍ਰਦੇਸ਼ ਵਿੱਚ ਚੰਗੇ ਸ਼ਾਸਨ ਦੀ ਸਰਕਾਰ ਹੈ। ਆਮ ਲੋਕਾਂ ਪ੍ਰਤੀ ਇਸ ਤਰ੍ਹਾਂ ਦਾ ਅਣਮਨੁੱਖੀ ਵਤੀਰਾ ਸੂਬੇ ਵਿੱਚ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਇਹ ਵੀ ਪੜ੍ਹੋ: WhatsApp: ਤੁਹਾਡੇ WhatsApp ਦੀ ਜਾਸੂਸੀ ਤਾਂ ਨਹੀਂ ਹੋ ਰਹੀ? ਇਹੈ ਪਤਾ ਲਗਾਉਣ ਦਾ ਤਰੀਕਾ