ਪੜਚੋਲ ਕਰੋ

Viral Video: ਮੇਰਠ 'ਚ ਕੱਪੜਿਆਂ ਦੀ ਦੁਕਾਨ 'ਚ ਵੜਿਆ ਅਜਗਰ, ਲੋਕਾਂ 'ਚ ਦਹਿਸ਼ਤ, ਸਾਹਮਣੇ ਆਇਆ ਖੌਫਨਾਕ ਵੀਡੀਓ

Viral Video: ਦਰਅਸਲ ਮੇਰਠ 'ਚ ਇੱਕ ਦੁਕਾਨ ਦੇ ਅੰਦਰ ਇੱਕ ਅਜਗਰ ਨੂੰ ਕੱਪੜਿਆਂ ਦੇ ਉੱਪਰ ਆਉਂਦਾ ਦੇਖਿਆ ਗਿਆ। ਇਹ ਦੇਖਦੇ ਹੀ ਲੋਕ ਚੀਕਦੇ ਹੋਏ ਉਥੋਂ ਭੱਜ ਗਏ।

Viral Video: ਯੂਪੀ ਦੇ ਮੇਰਠ ਜ਼ਿਲ੍ਹੇ ਵਿੱਚ ਮੰਗਲਵਾਰ ਦੇਰ ਸ਼ਾਮ ਇੱਕ ਕੱਪੜਿਆਂ ਦੀ ਦੁਕਾਨ ਵਿੱਚ ਇੱਕ ਵੱਡਾ ਅਜਗਰ ਦਾਖਲ ਹੋ ਗਿਆ। ਇਹ ਦੇਖ ਕੇ ਦੁਕਾਨ ਮਾਲਕਾਂ ਨੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ ਅਤੇ ਸਾਰੇ ਦੁਕਾਨ ਤੋਂ ਬਾਹਰ ਭੱਜ ਗਏ। ਇਸ ਅਜਗਰ ਨੂੰ ਦੇਖਣ ਲਈ ਭਾਰੀ ਭੀੜ ਇਕੱਠੀ ਹੋ ਗਈ। ਜੰਗਲਾਤ ਵਿਭਾਗ ਨੇ ਮੌਕੇ 'ਤੇ ਪਹੁੰਚ ਕੇ ਕਾਫੀ ਮੁਸ਼ੱਕਤ ਤੋਂ ਬਾਅਦ ਅਜਗਰ ਨੂੰ ਬਚਾ ਕੇ ਸੁਰੱਖਿਅਤ ਸਥਾਨ 'ਤੇ ਪਹੁੰਚਾਇਆ। ਇਸ ਘਟਨਾ ਦੀ ਵੀਡੀਓ ਹੁਣ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਘਟਨਾ ਦਾ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਲੋਕ ਕਾਫੀ ਹੈਰਾਨ ਹਨ ਕਿ ਇੰਨਾ ਵੱਡਾ ਅਜਗਰ ਦੁਕਾਨ 'ਚ ਕਿਵੇਂ ਆ ਗਿਆ। ਵੀਡੀਓ ਸਾਹਮਣੇ ਆਉਣ ਤੋਂ ਬਾਅਦ ਕਈ ਲੋਕਾਂ ਨੇ ਇਸ 'ਤੇ ਆਪਣੀ ਪ੍ਰਤੀਕਿਰਿਆ ਵੀ ਦਿੱਤੀ ਹੈ।

ਜਾਣਕਾਰੀ ਮੁਤਾਬਕ ਲਾਲਕੁਰਤੀ ਥਾਣਾ ਖੇਤਰ ਦੇ ਬੇਗਮਪੁਲ 'ਚ ਸਥਿਤ ਪੇਂਥ 'ਚ ਰਾਮ ਸੂਟ ਦੀ ਦੁਕਾਨ ਦੇ ਅੰਦਰ ਇੱਕ ਅਜਗਰ ਨੂੰ ਕੱਪੜਿਆਂ ਦੋ ਉੱਪਰ ਆਉਂਦਾ ਦੇਖਿਆ ਗਿਆ। ਇਹ ਦੇਖਦੇ ਹੀ ਉਹ ਸਾਰੇ ਚੀਕਦੇ ਹੋਏ ਉਥੋਂ ਭੱਜ ਗਏ। ਸੂਚਨਾ ਮਿਲਣ ਤੋਂ ਬਾਅਦ ਜੰਗਲਾਤ ਵਿਭਾਗ ਦੀ ਟੀਮ ਮੌਕੇ 'ਤੇ ਪਹੁੰਚ ਗਈ। ਟੀਮ ਨੇ ਸਖ਼ਤ ਮਿਹਨਤ ਤੋਂ ਬਾਅਦ ਅਜਗਰ ਨੂੰ ਸੁਰੱਖਿਅਤ ਫੜ ਲਿਆ। ਹੁਣ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਸ਼ੇਅਰ ਕੀਤਾ ਜਾ ਰਿਹਾ ਹੈ। ਵੀਡੀਓ ਨੂੰ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਸ਼ੇਅਰ ਕੀਤਾ ਗਿਆ ਹੈ, ਜਿਸ ਨੂੰ ਹੁਣ ਤੱਕ 2 ਲੱਖ ਤੋਂ ਵੱਧ ਲੋਕ ਦੇਖ ਚੁੱਕੇ ਹਨ। ਇਸ ਦੇ ਨਾਲ ਹੀ ਇਹ ਵੀਡੀਓ ਲੋਕਾਂ ਨੂੰ ਕਾਫੀ ਹੈਰਾਨ ਕਰ ਰਹੀ ਹੈ।

ਇਹ ਵੀ ਪੜ੍ਹੋ: Electricity Saving Tips in Winter: ਗੀਜਰ ਚਲਾਉਣ ਨਾਲ ਨਹੀਂ ਆਏਗਾ ਮੋਟਾ ਬਿਜਲੀ ਬਿੱਲ, ਪੱਲੇ ਬੰਨ੍ਹ ਲਵੋ ਇਹ ਗੱਲਾਂ

ਜੰਗਲਾਤ ਇੰਸਪੈਕਟਰ ਮੋਹਨ ਸਿੰਘ ਨੇ ਦੱਸਿਆ ਕਿ ਬਚਾਏ ਗਏ ਅਜਗਰ ਦੀ ਲੰਬਾਈ ਕਰੀਬ 12 ਤੋਂ 14 ਫੁੱਟ ਸੀ। ਨੇੜੇ ਹੀ ਆਬੂ ਡਰੇਨ ਹੋਣ ਕਾਰਨ ਉਥੋਂ ਅਜਗਰ ਦੇ ਆਉਣ ਦਾ ਖ਼ਦਸ਼ਾ ਹੈ। ਅਜਗਰ ਨੂੰ ਬਚਾਇਆ ਗਿਆ ਅਤੇ ਜੰਗਲ ਵਿੱਚ ਛੱਡ ਦਿੱਤਾ ਗਿਆ। ਮੌਕੇ 'ਤੇ ਮੌਜੂਦ ਲੋਕਾਂ ਨੇ ਉਸ ਅਜਗਰ ਦੀ ਵੀਡੀਓ ਬਣਾਉਣੀ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ: Ayodhya Ram Mandir Invitation: ਰਾਮ ਮੰਦਰ ਦੇ ਪਵਿੱਤਰ ਕਾਰਜ ਲਈ ਸਚਿਨ ਤੇ ਵਿਰਾਟ ਨੂੰ ਮਿਲਿਆ ਸੱਦਾ, ਅਯੁੱਧਿਆ ਜਾਣਗੇ 8000 ਦਿੱਗਜ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?

ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ

Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
ਪੰਚਕੂਲਾ 'ਚ ਲੁਧਿਆਣਾ ਦੇ ਤਹਿਸੀਲਦਾਰ ਖਿਲਾਫ਼ FIR, ਪ੍ਰਾਈਵੇਟ ਸਕੂਲ ਮਾਲਕ ਦੀ ਮਾਂ ਨਾਲ ਧੋਖਾਧੜੀ; ਇੰਝ ਬਣਾਈ ਜਾਲੀ ਪਾਵਰ ਆਫ ਅਟਾਰਨੀ

T20 ਵਿਸ਼ਵ ਕੱਪ ਲਈ ਇਸ ਦਿਨ ਹੋਵੇਗਾ ਟੀਮ ਇੰਡੀਆ ਦਾ ਐਲਾਨ, ਨਿਊਜ਼ੀਲੈਂਡ ਸੀਰੀਜ਼ ਲਈ ਵੀ ਚੁਣੀ ਜਾਵੇਗੀ ਟੀਮ

ਅਜਨਾਲਾ 'ਚ ਧੁੰਦ ਕਾਰਨ ਸਕੂਲ ਵੈਨ ਤੇ ਕਾਰ ਦੀ ਟੱਕਰ, ਮੱਚ ਗਈ ਹਫੜਾ-ਦਫੜੀ; ਬੱਚਿਆਂ ਨੂੰ ਲੱਗੀਆਂ ਸੱਟਾਂ

Jalandhar 'ਚ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਡੂੰਘੇ ਟੋਏ 'ਚ ਪਲਟੀ ਕਾਰ, ਮੱਚਿਆ ਚੀਕ-ਚੀਹਾੜਾ

Embed widget