ਡੇਢ ਦਰਜਨ ਕੁੱਤਿਆਂ ਦੀ ਸ਼ੱਕੀ ਹਾਲਤ 'ਚ ਮੌਤ, ਲਾਸ਼ਾਂ 'ਚ ਵੇਖਣ ਨੂੰ ਮਿਲੀ ਅਜੀਬ ਗੱਲ
ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ ਪਿਛਲੇ ਦੋ ਦਿਨਾਂ ਵਿੱਚ ਡੇਢ ਦਰਜਨ ਦੇ ਕਰੀਬ ਆਵਾਰਾ ਕੁੱਤਿਆਂ ਦੀ ਸ਼ੱਕੀ ਹਾਲਾਤ ਵਿੱਚ ਮੌਤ ਹੋ ਗਈ। ਆਵਾਰਾ ਕੁੱਤਿਆਂ ਨੂੰ ਅਚਾਨਕ ਉਲਟੀਆਂ ਆਉਣ ਲੱਗੀਆਂ ਤੇ ਮੂੰਹ ਵਿੱਚੋਂ ਝੱਗ ਨਿਕਲਣ ਲੱਗੀ ਤੇ ਫਿਰ ਉਨ੍ਹਾਂ ਦੀ ਮੌਤ ਹੋ ਗਈ।
street dogs died under suspicious circumstances in agra police lodge FIR
ਆਗਰਾ: ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ ਇੱਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪਿਛਲੇ ਦੋ ਦਿਨਾਂ ਵਿੱਚ ਡੇਢ ਦਰਜਨ ਦੇ ਕਰੀਬ ਆਵਾਰਾ ਕੁੱਤਿਆਂ ਦੀ ਸ਼ੱਕੀ ਹਾਲਾਤ ਵਿੱਚ ਮੌਤ (Street Dog Death) ਹੋ ਗਈ। ਘਟਨਾ ਆਗਰਾ ਦੇ ਏਤਮਦੌਲਾ ਥਾਣਾ ਖੇਤਰ ਦੀ ਹੈ। ਇਸ ਮਾਮਲੇ 'ਚ ਸਥਾਨਕ ਲੋਕਾਂ ਦੀ ਸ਼ਿਕਾਇਤ 'ਤੇ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਜਾਂਚ ਕਰ ਰਹੀ ਹੈ ਕਿ ਕੁੱਤਿਆਂ ਦੀ ਮੌਤ ਕਿਵੇਂ ਹੋਈ।
ਜਾਣਕਾਰੀ ਦਿੰਦਿਆਂ ਪੁਲਿਸ ਨੇ ਦੱਸਿਆ ਕਿ ਦੋ ਬਿਮਾਰ ਕੁੱਤਿਆਂ ਨੂੰ ਇਲਾਜ ਲਈ ਪਸ਼ੂ ਹਸਪਤਾਲ ਭੇਜਿਆ ਗਿਆ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕੁੱਤਿਆਂ ਦੀ ਮੌਤ ਦੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਲਾਕਾ ਨਿਵਾਸੀਆਂ ਨੂੰ ਸ਼ੱਕ ਹੈ ਕਿ ਕੁੱਤਿਆਂ ਨੂੰ ਕਿਸੇ ਅਣਪਛਾਤੇ ਵਿਅਕਤੀ ਨੇ ਜ਼ਹਿਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਕੁੱਤਿਆਂ ਦੀ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਇਸ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇਗਾ।
ਹਾਸਲ ਜਾਣਕਾਰੀ ਮੁਤਾਬਕ ਆਗਰਾ ਦੇ ਏਤਮਦੌਲਾ ਥਾਣੇ ਦੇ ਕਾਲਿੰਦੀ ਵਿਹਾਰ ਅਧੀਨ ਸ਼ਿਵਾਨੀ ਧਾਮ ਫੇਜ਼ 2 ਵਿੱਚ ਪਿਛਲੇ ਦੋ ਦਿਨਾਂ ਦੌਰਾਨ 10 ਜਦੋਂਕਿ ਅੱਠ ਤੋਂ ਦਸ ਆਵਾਰਾ ਕੁੱਤਿਆਂ ਨੇ ਅਚਾਨਕ ਉਲਟੀਆਂ ਤੇ ਮੂੰਹ ਵਿੱਚੋਂ ਝੱਗ ਆਉਣੀ ਸ਼ੁਰੂ ਕਰ ਦਿੱਤੀ ਤੇ ਫਿਰ ਉਨ੍ਹਾਂ ਦੀ ਮੌਤ ਹੋ ਗਈ। ਇਸ ਤੋਂ ਬਾਅਦ ਲੋਕਾਂ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ।
ਲੋਕਾਂ ਨੇ ਦੱਸਿਆ ਕਿ ਇਲਾਕੇ ਵਿੱਚ ਚੋਰੀ ਦੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ ਤੇ ਕੁੱਤਿਆਂ ਨੂੰ ਭੌਂਕਣ ਤੋਂ ਰੋਕਣ ਲਈ ਚੋਰਾਂ ਦਾ ਗਰੋਹ ਹੋ ਸਕਦਾ ਹੈ।
ਇਹ ਵੀ ਪੜ੍ਹੋ: ਮਲੇਸ਼ੀਆ ਦੀ ਮਹਿਲਾ ਮੰਤਰੀ ਦਾ ਬਿਆਨ, ਕਿਹਾ- 'ਪਤਨੀ ਜੇਕਰ ਜਿੱਦ 'ਤੇ ਆ ਜਾਵੇ ਤਾਂ ਪਤੀ ਉਸ ਨਾਲ 3 ਦਿਨ ਤੱਕ ਨਾ ਸੌਂ ਪਾਵੇ, ਕਰੇ ਕੁੱਟਮਾਰ'
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin